Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਭਾਰਤ

ਆਮ ਆਦਮੀ ਪਾਰਟੀ ਦੀ ਮਾਨਤਾ ਰੱਦ ਕਰਨ ਲਈ 57 ਸੇਵਾਮੁਕਤ ਨੌਕਰਸ਼ਾਹਾਂ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ

September 16, 2022 05:19 PM

ਨਵੀਂ ਦਿੱਲੀ, 16 ਸਤੰਬਰ (ਪੋਸਟ ਬਿਊਰੋ): ਦਿੱਲੀ ਅਤੇ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਮਾਨਤਾ ਰੱਦ ਕਰਨ ਲਈ 57 ਸੇਵਾਮੁਕਤ ਨੌਕਰਸ਼ਾਹਾਂ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖਿਆ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਚੋਣ ਪ੍ਰਚਾਰ ਲਈ ਸਰਕਾਰੀ ਮੁਲਾਜ਼ਮਾਂ ਦੀ ਵਰਤੋਂ ਕੀਤੀ ਹੈ। ਉਸ ਰਾਹੀਂ ਗੁਜਰਾਤ ਵਿਧਾਨ ਸਭਾ ਚੋਣਾਂ ਜਿੱਤਣ ਦੇ ਯਤਨ ਕੀਤੇ ਜਾ ਰਹੇ ਹਨ।ਨੌਕਰਸ਼ਾਹਾਂ ਨੇ ਪੱਤਰ ਵਿੱਚ 3 ਸਤੰਬਰ ਨੂੰ ਰਾਜਕੋਟ ਵਿੱਚ ਹੋਈ ਅਰਵਿੰਦ ਕੇਜਰੀਵਾਲ ਦੀ ਪ੍ਰੈਸ ਕਾਨਫਰੰਸ ਦਾ ਹਵਾਲਾ ਦਿੱਤਾ ਹੈ। ਉਨ੍ਹਾਂ ਲਿਖਿਆ ਕਿ ਦਿੱਲੀ ਦੇ ਮੁੱਖ ਮੰਤਰੀ ਨੇ ਵਾਰ-ਵਾਰ ਦੁਹਰਾਇਆ ਹੈ ਕਿ ਸਰਕਾਰੀ ਮੁਲਾਜ਼ਮਾਂ ਨੂੰ ‘ਆਪ’ ਪਾਰਟੀ ਦੀ ਜਿੱਤ ਲਈ ਕੰਮ ਕਰਨਾ ਚਾਹੀਦਾ ਹੈ।ਸੇਵਾਮੁਕਤ ਨੌਕਰਸ਼ਾਹਾਂ ਨੇ ਕਿਹਾ ਕਿ ਕੇਜਰੀਵਾਲ ਵੱਲੋਂ ਆਪਣੀ ਪਾਰਟੀ ਦੇ ਪ੍ਰਚਾਰ ਲਈ ਗੁਜਰਾਤ ਦੇ ਸਰਕਾਰੀ ਮੁਲਾਜ਼ਮਾਂ ਨੂੰ ਵਰਤਿਆ ਜਾ ਰਿਹਾ ਹੈ। ਕੇਜਰੀਵਾਲ ਨੇ ਹੋਮਗਾਰਡਜ਼, ਪੁਲਿਸ ਮੁਲਾਜ਼ਮਾਂ, ਆਂਗਣਵਾੜੀ ਵਰਕਰਾਂ, ਸਰਕਾਰੀ ਡਰਾਈਵਰਾਂ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਪਾਰਟੀ ਲਈ ਕੰਮ ਕਰਨ ਦੀ ਅਪੀਲ ਕੀਤੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ