Welcome to Canadian Punjabi Post
Follow us on

03

July 2025
 
ਭਾਰਤ

ਉਤਰ ਪ੍ਰਦੇਸ਼ ਵਿੱਚ ਮੋਹਲੇਧਾਰ ਮੀਂਹ ਕਾਰਨ 22 ਮੌਤਾਂ

September 16, 2022 05:20 PM

ਉਨਾਓ, 16 ਸਤੰਬਰ (ਪੋਸਟ ਬਿਊਰੋ): ਉਤਰ ਪ੍ਰਦੇਸ਼ ਵਿੱਚ ਭਾਰੀ ਮੀਂਹ ਕਾਰਨ ਕੰਧਾਂ ਡਿੱਗਣ ਦੀਆਂ ਵੱਖ ਵੱਖ ਘਟਨਾਵਾਂ ਦੌਰਾਨ 22 ਜਣਿਆਂ ਦੀ ਮੌਤ ਹੋ ਗਈ। ਲਖਨਊ ਦੇ ਦਿਲਕੁਸ਼ਾ ਇਲਾਕੇ ਵਿੱਚ ਭਾਰੀ ਮੀਂਹ ਕਾਰਨ ‘ਆਰਮੀ ਇਨਕਲੇਵ’ ਦੀ ਚਾਰਦੀਵਾਰੀ ਡਿੱਗਣ ਨਾਲ ਘੱਟੋ-ਘੱਟ 9 ਵਿਅਕਤੀਆਂ ਦੀ ਮੌਤ ਹੋ ਗਈ। ਪੁਲੀਸ ਦੇ ਸੰਯੁਕਤ ਕਮਿਸ਼ਨਰ (ਕਾਨੂੰਨ ਅਤੇ ਵਿਵਸਥਾ) ਪੀਯੂਸ਼ ਮੋਰਡੀਆ ਨੇ ਕਿਹਾ ਕਿ ਦਿਲਕੁਸ਼ਾ ਖੇਤਰ ਵਿੱਚ ਆਰਮੀ ਐਨਕਲੇਵ ਕੋਲ ਕੁਝ ਮਜ਼ਦੂਰ ਝੌਪੜੀਆਂ ਵਿੱਚ ਰਹਿ ਰਹੇ ਸਨ। ਉਨ੍ਹਾਂ ਦੱਸਿਆ ਕਿ ਰਾਤ ਭਰ ਭਾਰੀ ਮੀਂਹ ਕਾਰਨ ਆਰਮੀ ਐਨਕਲੇਵ ਦੀ ਚਾਰਦੀਵਾਰੀ ਢਹਿ ਗਈ। ਮਲਬੇ ਵਿੱਚੋਂ ਨੌਂ ਲਾਸ਼ਾਂ ਕੱਢੀਆਂ ਗਈਆਂ। ਇੱਕ ਵਿਅਕਤੀ ਨੂੰ ਬਚਾਇਆ ਗਿਆ ਹੈ ਤੇ ਉਹ ਇਸ ਵੇਲੇ ਇਲਾਜ ਲਈ ਹਸਪਤਾਲ ਵਿੱਚ ਹੈ। ਇਸ ਤੋਂ ਇਲਾਵਾ 13 ਹੋਰ ਮੌਤਾਂ ਹੋਈਆਂ ਹਨ। ਮੀਂਹ ਕਾਰਨ ਉਨਾਓ ’ਚ ਪੰਜ, ਫਤਹਿਪੁਰ ਵਿੱਚ ਤਿੰਨ, ਪ੍ਰਯਾਗਰਾਜ ਵਿੱਚ ਦੋ ਅਤੇ ਸੀਤਾਪੁਰ, ਰਾਏਬਰੇਲੀ ਤੇ ਝਾਂਸੀ ਵਿੱਚ ਇੱਕ ਇੱਕ ਮੌਤ ਹੋਈ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ