Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਲਖੀਮਪੁਰ ਖੀਰੀ ਰੇਪ ਅਤੇ ਹੱਤਿਆ ਦਾ ਮਾਮਲਾ: ਪੀੜਤ ਪਰਿਵਾਰ ਲਈ 25 ਲੱਖ ਦੀ ਮੱਦਦ ਦਾ ਐਲਾਨ

September 16, 2022 05:21 PM

ਮੁੱਖ ਮੰਤਰੀ ਯੋਗੀ ਨੇ ਫਾਸਟ ਟਰੈਕ ਕੋਰਟ 'ਚ ਸੁਣਵਾਈ ਦੇ ਦਿੱਤੇ ਨਿਰਦੇਸ਼

ਲਖੀਮਪੁਰ ਖੀਰੀ, 16 ਸਤੰਬਰ (ਪੋਸਟ ਬਿਊਰੋ): ਬੀਤੇ ਦਿਨੀਂ ਯੂਪੀ ਦੇ ਲਖੀਮਪੁਰ ਖੀਰੀ ਵਿਚ ਨਾਬਾਲਗ ਲੜਕੀਆਂ ਨਾਲ ਰੇਪ ਅਤੇ ਹੱਤਿਆ ਦੇ ਮਾਮਲੇ ਵਿੱਚ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਨੇ ਪੀੜਤ ਲੜਕੀਆਂ ਦੇ ਪਰਿਵਾਰ ਨੂੰ 25 ਲੱਖ ਰੁਪਏ, ਇੱਕ ਪੱਕਾ ਘਰ ਅਤੇ ਖੇਤੀ ਲਈ ਜ਼ਮੀਨ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਸੀਐਮ ਯੋਗੀ ਨੇ ਨਿਰਦੇਸ਼ ਦਿੱਤੇ ਹਨ ਕਿ ਕੇਸ ਨੂੰ ਫਾਸਟ ਟਰੈਕ ਕੋਰਟ ਵਿੱਚ ਚਲਾਇਆ ਜਾਵੇ ਅਤੇ ਇੱਕ ਮਹੀਨੇ ਦੇ ਅੰਦਰ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦੀ ਕੋਸਿ਼ਸ਼ ਕੀਤੀ ਜਾਵੇ।
ਇਸ ਤੋਂ ਪਹਿਲਾਂ ਲਖੀਮਪੁਰ ਖੇੜੀ ਜ਼ਿਲੇ ਦੇ ਨਿਘਾਸਨ ਇਲਾਕੇ 'ਚ ਗੰਨੇ ਦੇ ਖੇਤ 'ਚ ਦਰੱਖਤ ਨਾਲ ਲਟਕਦੀਆਂ ਮਿਲੀਆਂ ਦੋ ਦਲਿਤ ਭੈਣਾਂ ਨਾਲ ਬਲਾਤਕਾਰ ਅਤੇ ਹੱਤਿਆ ਦੇ ਮਾਮਲੇ 'ਚ ਵੀਰਵਾਰ ਨੂੰ 6 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇਸ ਦੇ ਨਾਲ ਹੀ ਹੁਣ ਇਨ੍ਹਾਂ ਦੋਸ਼ੀਆਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਗਿਆ ਹੈ। ਪੁਲਿਸ ਸੂਤਰਾਂ ਨੇ ਇੱਥੇ ਦੱਸਿਆ ਕਿ ਪੋਸਟਮਾਰਟਮ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ 15 ਅਤੇ 17 ਸਾਲ ਦੀਆਂ ਇਨ੍ਹਾਂ ਲੜਕੀਆਂ ਨਾਲ ਰੇਪ ਕੀਤਾ ਗਿਆ ਅਤੇ ਫਿਰ ਗਲਾ ਘੁੱਟ ਕੇ ਕਤਲ ਕੀਤਾ ਗਿਆ ਸੀ। ਬੁੱਧਵਾਰ ਨੂੰ ਦੋਵਾਂ ਦੀਆਂ ਲਾਸ਼ਾਂ ਉਨ੍ਹਾਂ ਦੇ ਘਰ ਤੋਂ ਕਰੀਬ ਇਕ ਕਿਲੋਮੀਟਰ ਦੂਰ ਦਰੱਖਤ ਨਾਲ ਲਟਕਦੀਆਂ ਮਿਲੀਆਂ।
ਇਸ `ਤੇ ਵਿਰੋਧੀ ਧਿਰ ਨੇ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਲੈ ਕੇ ਸੂਬੇ ਦੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਦੀ ਆਲੋਚਨਾ ਕੀਤੀ ਹੈ। ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਦੇ ਨਿਰਦੇਸ਼ਾਂ 'ਤੇ ਸੂਬਾ ਕਾਂਗਰਸ ਦੇ ਖਜ਼ਾਨਚੀ ਸਤੀਸ਼ ਅਜਮਾਨੀ ਦੀ ਅਗਵਾਈ ਹੇਠ ਪਾਰਟੀ ਦਾ ਵਫ਼ਦ ਲਖੀਮਪੁਰ ਖੇੜੀ ਗਿਆ ਅਤੇ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ।
ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਇਕ ਟਵੀਟ 'ਚ ਕਿਹਾ, 'ਲਖੀਮਪੁਰ 'ਚ ਦਿਨ-ਦਿਹਾੜੇ ਅਗਵਾ ਕਰਨ ਤੋਂ ਬਾਅਦ ਦੋ ਨਾਬਾਲਗ ਦਲਿਤ ਭੈਣਾਂ ਦੀ ਹੱਤਿਆ ਬਹੁਤ ਹੀ ਦੁਖਦਾਈ ਘਟਨਾ ਹੈ। ਬਲਾਤਕਾਰੀਆਂ ਨੂੰ ਰਿਹਾਅ ਕਰਵਾਉਣ ਅਤੇ ਉਨ੍ਹਾਂ ਦਾ ਸਨਮਾਨ ਕਰਨ ਵਾਲਿਆਂ ਤੋਂ ਔਰਤਾਂ ਦੀ ਸੁਰੱਖਿਆ ਦੀ ਉਮੀਦ ਵੀ ਨਹੀਂ ਕੀਤੀ ਜਾ ਸਕਦੀ। ਭੈਣਾਂ -ਬੱਚੀਆਂ ਦੇ ਲਈ ਦੇਸ਼ ਵਿੱਚ ਇੱਕ ਸੁਰੱਖਿਅਤ ਮਾਹੌਲ ਬਣਾਉਣਾ ਹੋਵੇਗਾ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼