Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਅੰਤਰਰਾਸ਼ਟਰੀ

ਲੋਕ ਗਾਇਕ ਪੰਮੀ ਬਾਈ ਦਾ ਮੈਲਬਰਨ ਵਿਚ ਸਨਮਾਨ

September 16, 2022 05:56 PM

ਮੈਲਬਰਨ, 16 ਸਤੰਬਰ (ਪੋਸਟ ਬਿਊਰੋ): ਪੰਜਾਬੀ ਦੇ ਪ੍ਰਸਿੱਧ ਲੋਕ ਗਾਇਕ ਅਤੇ ਨਾਚਾਂ ਦੀਆਂ ਸ਼ਾਨਦਾਰ ਵੰਨਗੀਆਂ ਦੇ ਨਾਲ ਸਾਫ਼ ਸੁਥਰੀ ਗਾਇਕੀ ਵਾਲਾ ਅਤੇ ਪੰਜਾਬੀ ਗਾਇਕੀ ਵਿੱਚ ਆਪਣਾ ਨਾਮ ਮੂਹਰਲੀਆਂ ਸਫਾਂ ਵਿੱਚ ਦਰਜ ਕਰਾਉਣ ਵਾਲੇ ਪੰਮੀ ਬਾਈ ਅੱਜ ਕੱਲ੍ਹ ਆਸਟ੍ਰੇਲੀਆ ਦੇ ਸ਼ਹਿਰ ਮੈਲਬੌਰਨ ਵਿੱਖੇ ਆਏ ਹੋਏ ਹਨ। ਇੱਥੋਂ ਦੀਆਂ ਵੱਖ ਸੰਸਥਾਵਾਂ ਵਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ ਤੇ ਪੰਜਾਬੀ ਲੋਕ ਨਾਚਾਂ, ਲੋਕ ਸਾਜਾਂ ਅਤੇ ਪੰਜਾਬੀ ਬੋਲੀ ਲਈ ਪਾਏ ਜਾ ਰਹੇ ਵੱਡਮੁੱਲੇ ਯੋਗਦਾਨ ਲਈ ਉਨ੍ਹਾਂ ਦਾ ਧੰਨਵਾਦ ਵੀ ਕੀਤਾ ਗਿਆ। ਇਸ ਮੌਕੇ ਪੰਜਾਬੀ ਸਭਿਆਚਾਰਕ ਕੇਂਦਰ ਮੈਲਬੌਰਨ, ਮੋਜ ਮੇਲਾ ਈਵੈਂਟਸ ਤੇ ਦਾ ਗਰੈਂਡ ਸੈਫਰਨ ਵਲੋ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਇੱਕ ਰੂਬਰੂ ਸਮਾਗਮ ਚ ਬੋਲਦਿਆਂ ਪੰਮੀ ਬਾਈ ਨੇ ਭੰਗੜੇ ਵਿੱਚ ਆ ਰਹੀਆਂ ਤਬਦੀਲੀਆਂ ਬਾਰੇ ਬੋਲਦਿਆਂ ਕਿਹਾ ਕਿ ਸਮੇਂ ਦੇ ਨਾਲ ਬਦਲਾਅ ਆਉਣਾ ਸੁਭਾਵਿਕ ਗੱਲ ਹੈ ਪਰ ਹੁਣ ਭੰਗੜਾ- ਭੰਗੜਾ ਨਾਂ ਰਹਿ ਕੇ ਕਸਰਤ ਬਣ ਗਿਆ ਹੈ ਜਿਸ ਦੇ ਨਾਲ ਭੰਗੜੇ ਵਿਚਲੀ ਲਚਕ, ਜੁੱਸਾ ਤੇ ਜੋਰ ਖਤਮ ਹੁੰਦਾ ਜਾ ਰਿਹਾ ਹੈ। ਕੁੜੀਆਂ ਨੂੰ ਭੰਗੜਾ ਸਿੱਖਾਉਣ ਦੇ ਸਵਾਲ ਵਿੱਚ ਪੰਮੀ ਬਾਈ ਨੇ ਕਿਹਾ ਭਾਵੇ ਅਜੌਕੇ ਸਮੇਂ ਕੁੜੀਆਂ ਮਰਦਾਂ ਤੋ ਕਿਸੇ ਵੀ ਪੱਖੋ ਘੱਟ ਨਹੀ ਹਨ ਪਰ ਉਨਾਂ ਨੂੰ ਭੰਗੜੇ ਦੇ ਨਾਲ ਨਾਲ ਗਿੱਧਾ ਤੇ ਬੋਲੀਆਂ ਵੀ ਜਰੂਰ ਸਿਖਣੀਆਂ ਚਾਹਿਦੀਆਂ ਹਨ ਨਹੀ ਆਉਦੇ ਸਮੇ ਵਿੱਚ ਗਿੱਧਾ ਤੇ ਬੋਲੀਆਂ ਅਲੋਪ ਹੋ ਜਾਣਗੀਆਂ। ਉਨਾਂ ਕਿਹਾ ਕਿ ਕੁਝ ਨਾਚ ਮਰਦਾਂ ਲਈ ਬਣੇ ਹਨ ਤੇ ਕੁਝ ਔਰਤਾਂ ਲਈ ਬਣੇ ਹਨ। ਇਸੇ ਕਰਕੇ ਨਾਚਾਂ ਵਿੱਚ ਵਖਰੇਵਾਂ ਰੱਖਿਆ ਗਿਆ ਹੈ।ਪੰਮੀ ਬਾਈ ਨੇ ਕਿਹਾ ਕਿ ਉਹ ਜਲਦ ਹੀ ਰਵਾਇਤੀ ਸਾਜ਼ਾਂ ਢੋਲ , ਸਾਰੰਗੀ , ਢੱਡ , ਅਲਗੋਜ਼ੇ ਆਦਿ ਨਾਲ ਸਰੋਸ਼ਾਰ ਨਵੀਂ ਵੰਨਗੀ "ਫੌਕ ਬੈਂਡ" ਲੈ ਕੇ ਹਾਜ਼ਰ ਹੋਣਗੇ ਜਿਹੜੀ ਨਵੀਂਆਂ ਪੀੜੀਆਂ ਲਈ ਸਾਂਭਣਯੋਗ ਸੌਗ਼ਾਤ ਹੋਵੇਗੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ