Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਅੰਤਰਰਾਸ਼ਟਰੀ

ਫਰਾਂਸ ਵਿਚ ਹਵਾਈ ਆਵਾਜਾਈ ਕੰਟਰੋਲਰਾਂ ਨੇ ਕੀਤੀ ਹੜਤਾਲ

September 16, 2022 05:57 PM

ਪੈਰਿਸ, 16 ਸਤੰਬਰ (ਪੋਸਟ ਬਿਊਰੋ): ਫਰਾਂਸ ਵਿਚ ਹਵਾਈ ਆਵਾਜਾਈ ਕੰਟਰੋਲਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਕੀਤੀ ਹੈ। ਫਰਾਂਸ ਦੀ ਏਅਰ ਟਰੈਫਿਕ ਕੰਟਰੋਲਰਾਂ ਦੀ ਮੁੱਖ ਯੂਨੀਅਨ ਨੇ ਵਧਦੀ ਮਹਿੰਗਾਈ ਦਰਮਿਆਨ ਤਨਖ਼ਾਹਾਂ ਵਿੱਚ ਵਾਧੇ ਦੀ ਮੰਗ ਲਈ ਇੱਕ ਦਿਨ ਦੀ ਹੜਤਾਲ ਦਾ ਸੱਦਾ ਦਿੱਤਾ ਹੈ। ਤਨਖ਼ਾਹ ਅਤੇ ਭਰਤੀ ਦੇ ਮੁੱਦਿਆਂ ਨੂੰ ਲੈ ਕੇ ਫਰਾਂਸ ਦੇ ਏਅਰ ਟ੍ਰੈਫਿਕ ਕੰਟਰੋਲਰਾਂ ਵੱਲੋਂ ਸ਼ੁੱਕਰਵਾਰ ਨੂੰ ਬੁਲਾਈ ਗਈ ਹੜਤਾਲ ਕਾਰਨ ਕਈ ਘਰੇਲੂ ਅਤੇ ਕੁਝ ਅੰਤਰਰਾਸ਼ਟਰੀ ਉਡਾਣਾਂ ਨੂੰ ਰੱਦ ਕਰਨਾ ਪਿਆ। ਫਰਾਂਸ ਦੀ ਸ਼ਹਿਰੀ ਹਵਾਬਾਜ਼ੀ ਅਥਾਰਟੀ ਡੀ.ਜੀ.ਏ.ਸੀ. ਨੇ ਇੱਕ ਸਲਾਹ ਜਾਰੀ ਕੀਤੀ ਹੈ ਕਿ ਕਈ ਉਡਾਣਾਂ ਰੱਦ ਹੋਣ ਕਾਰਨ ਅਤੇ ਕਈ ਉਡਾਣਾਂ ਵਿਚ ਬਹੁਤ ਜ਼ਿਆਦਾ ਦੇਰੀ ਕਾਰਨ ਘਰੇਲੂ ਹਵਾਈ ਸੇਵਾ "ਬੁਰੀ ਤਰ੍ਹਾਂ ਪ੍ਰਭਾਵਿਤ" ਹੋਵੇਗੀ।
ਯਾਤਰੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਜੇ ਸੰਭਵ ਹੋਵੇ ਤਾਂ ਆਪਣੀ ਯਾਤਰਾ ਮੁਲਤਵੀ ਕਰ ਦੇਣ। ਏਅਰ ਫਰਾਂਸ ਨੇ ਕਿਹਾ ਕਿ ਉਸਨੇ ਆਪਣੀਆਂ 55 ਫ਼ੀਸਦੀ ਛੋਟੀਆਂ ਅਤੇ ਦਰਮਿਆਨੀ ਦੂਰੀ ਦੀਆਂ ਉਡਾਣਾਂ ਨੂੰ ਰੱਦ ਕਰ ਦਿੱਤਾ ਹੈ, ਜਦੋਂ ਕਿ ਲੰਬੀ ਦੂਰੀ ਦੀਆਂ 10 ਫ਼ੀਸਦੀ ਉਡਾਣਾਂ ਨੂੰ ਰੱਦ ਕੀਤਾ ਗਿਆ ਹੈ। ਕੰਪਨੀ ਨੇ ਇਕ ਬਿਆਨ 'ਚ ਕਿਹਾ ਕਿ ਉਡਾਣਾਂ ਵਿਚ ਹੋਰ ਦੇਰੀ ਹੋਣ ਜਾਂ ਆਖਰੀ ਸਮੇਂ 'ਤੇ ਉਡਾਣਾਂ ਰੱਦ ਹੋਣ ਦੀ ਸੰਭਾਵਨਾ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ ਰਾਜਨਾਥ ਐੱਸਸੀਓ ਵਿੱਚ ਪਾਕਿਸਤਾਨੀ ਰੱਖਿਆ ਮੰਤਰੀ ਨੂੰ ਨਹੀਂ ਮਿਲੇ, ਸਾਂਝੇ ਦਸਤਾਵੇਜ਼ `ਤੇ ਭਾਰਤ ਨੇ ਦਸਤਖਤ ਕਰਨ ਤੋਂ ਕੀਤਾ ਇਨਕਾਰ ਐੱਨਐੱਸਏ ਡੋਵਾਲ ਨੇ ਚੀਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਅੱਤਵਾਦ ਦਾ ਮੁਕਾਬਲਾ ਕਰਨਾ ਜ਼ਰੂਰੀ