Welcome to Canadian Punjabi Post
Follow us on

01

July 2025
 
ਪੰਜਾਬ

ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕੋਵਿਡ ਯੋਧਿਆਂ ਦਾ ਕੀਤਾ ਸਨਮਾਨ

September 18, 2022 08:49 AM

-ਸਰੀਰਕ ਤੌਰ 'ਤੇ ਤੰਦਰੁਸਤ ਰਹਿਣ ਲਈ ਚੰਗੀ ਮਾਨਸਿਕ ਸਿਹਤ ਲਾਜ਼ਮੀ : ਜੌੜਾਮਾਜਰਾ


ਚੰਡੀਗੜ੍ਹ, 18 ਸਤੰਬਰ (ਪੋਸਟ ਬਿਊਰੋ): ਐਸ ਆਰ ਐਸ ਫਾਉਂਡੇਸ਼ਨ ਵੱਲੋਂ ਚੰਡੀਗੜ੍ਹ ਵਿਖੇ ਇੱਕ ਮੈਡੀਕਲ ਕਾਨਫਰੰਸ, ਸਿਹਤ ਅਤੇ ਤੰਦਰੁਸਤੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ ਨੇ ਕੀਤੀ। ਪ੍ਰੋਗਰਾਮ ਦਾ ਉਦੇਸ਼ ਮਹਾਂਮਾਰੀ ਦੇ ਸਮੇਂ ਦੌਰਾਨ ਕੋਰੋਨਾ ਯੋਧਿਆਂ ਦੇ ਯੋਗਦਾਨ ਨੂੰ ਪਛਾਣਨ ਅਤੇ ਪ੍ਰਸ਼ੰਸਾ ਕਰਨ ਲਈ ਇੱਕ ਪਲੇਟਫਾਰਮ ਪ੍ਰਦਾਨ ਕਰਨਾ ਸੀ।
ਮੈਡੀਕਲ ਅਤੇ ਪੈਰਾ-ਮੈਡੀਕਲ ਪੇਸ਼ੇਵਰਾਂ ਨੂੰ ਧਰਤੀ 'ਤੇ ਪ੍ਰਮਾਤਮਾ ਦੀ ਮੂਰਤ ਦੱਸਦਿਆਂ ਸ੍ਰੀ ਜੌੜਾਮਾਜਰਾ ਨੇ ਡਾਕਟਰਾਂ ਅਤੇ ਪੈਰਾਮੈਡੀਕਲ ਸਟਾਫ ਜਿਵੇਂ ਕਿ ਨਰਸਾਂ, ਵਾਰਡ ਬੁਆਏ ਅਤੇ ਸੁਰੱਖਿਆ ਗਾਰਡਾਂ ਨੂੰ ਸਨਮਾਨਿਤ ਕੀਤਾ।
ਇਕੱਠ ਨੂੰ ਸੰਬੋਧਨ ਕਰਦਿਆਂ ਜੌੜਾਮਾਜਰਾ ਨੇ ਕਿਹਾ ਕਿ ਡਾਕਟਰੀ ਪੇਸ਼ੇਵਰਾਂ ਨੇ ਕੋਵਿਡ ਨਾਲ ਨਜਿੱਠਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ, ਉਹ ਸਮਾਂ ਸੀ ਜਦੋਂ ਪਰਿਵਾਰਕ ਮੈਂਬਰ ਵੀ ਆਪਣੇ ਮਰ ਰਹੇ ਰਿਸ਼ਤੇਦਾਰਾਂ ਦੇ ਨੇੜੇ ਆਉਣ ਦੀ ਹਿੰਮਤ ਨਹੀਂ ਕਰਦੇ ਸਨ ਪਰ ਇਨ੍ਹਾਂ ਪੇਸ਼ੇਵਰਾਂ ਨੇ ਬਿਨਾਂ ਕਿਸੇ ਡਰ ਦੇ ਆਪਣੀ ਡਿਊਟੀ ਨਿਭਾਈ ਅਤੇ ਆਪਣੇ ਯਤਨਾਂ ਨਾਲ ਅਨੇਕਾਂ ਜਾਨਾਂ ਬਚਾਈਆਂ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਿਹਤ ਖੇਤਰ ਦਾ ਸੁਧਾਰ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਉਨ੍ਹਾਂ ਦੀ ਸਰਕਾਰ, ਸਰਕਾਰੀ ਹਸਪਤਾਲਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਉਪਲਬਧ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।
ਉਨ੍ਹਾਂ ਸੂਬੇ ਵਿੱਚ ਸਸਤੀ ਮੈਡੀਕਲ ਸਿੱਖਿਆ ਮੁਹੱਈਆ ਕਰਵਾਉਣ 'ਤੇ ਵੀ ਜ਼ੋਰ ਦਿੱਤਾ ਤਾਂ ਜੋ ਪੰਜਾਬ ਦੇ ਨੌਜਵਾਨਾਂ ਨੂੰ ਮੋਟੀਆਂ ਫੀਸਾਂ ਦੇ ਕੇ ਡਾਕਟਰੀ ਸਿੱਖਿਆ ਲਈ ਵਿਦੇਸ਼ਾਂ ਵਿੱਚ ਨਾ ਜਾਣਾ ਪਵੇ।
ਸਮਾਗਮ ਵਿੱਚ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਪਦਮ ਸੰਤ ਬਲਬੀਰ ਸਿੰਘ ਸੀਚੇਵਾਲ ਉੱਘੇ ਵਾਤਾਵਰਣ ਪ੍ਰੇਮੀ ਨੇ ਗੁਰਬਾਣੀ ਦੇ ਸ਼ਬਦ 'ਪਵਨ ਗੁਰੂ, ਪਾਣੀ ਪਿਤਾ ਮਾਤਾ ਧਰਤਿ ਮਹਤੁ' ਦਾ ਉਚਾਰਨ ਕਰਦਿਆਂ ਵਾਤਾਵਰਣ ਦੀ ਸੁਰੱਖਿਆ 'ਤੇ ਜ਼ੋਰ ਦਿੱਤਾ, ਜਿਸ ਵਿੱਚ ਧਰਤੀ 'ਤੇ ਜੀਵਨ ਤਿੰਨ ਥੰਮ੍ਹਾਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਗਿਆ।
ਇਸ ਮੌਕੇ 'ਤੇ ਕੋਵਿਡ ਮਹਾਂਮਾਰੀ ਦੇ ਸਮੇਂ ਦੌਰਾਨ ਜੀਵਨ ਬਾਰੇ ਇੱਕ ਪੈਨਲ ਚਰਚਾ ਵੀ ਕਰਵਾਈ ਗਈ ਜਿਸ ਵਿੱਚ ਮੈਡੀਕਲ, ਅਧਿਆਤਮਿਕ ਅਤੇ ਮਨੋਵਿਗਿਆਨ ਦੇ ਵਿਸ਼ਾ ਮਾਹਿਰਾਂ ਨੇ ਭਾਗ ਲਿਆ। ਡਾ. ਗੁਰਬੀਰ ਸਿੰਘ, ਡਾ.ਦਿਗੰਬਰ, ਯੋਗੀ ਅਮਨਦੀਪ ਸਿੰਘ ਅਤੇ ਰੀਨਾ ਗੁਪਤਾ ਨੇ ਅੱਜ ਦੇ ਹਾਲਾਤ ਵਿੱਚ ਚੰਗੀ ਮਾਨਸਿਕ ਸਿਹਤ ਦੀ ਮਹੱਤਤਾ ਨੂੰ ਰੇਖਾਂਕਿਤ ਕੀਤਾ ਕਿਉਂਕਿ ਸਾਡੇ ਵਿੱਚੋਂ ਹਰ ਕੋਈ ਕਿਸੇ ਨਾ ਕਿਸੇ ਤਣਾਅ ਵਿੱਚ ਰਹਿੰਦਾ ਹੈ ਜਿਸ ਕਾਰਨ ਅਕਸਰ ਸਰੀਰਕ ਸਿਹਤ ਵੀ ਖਰਾਬ ਹੋ ਜਾਂਦੀ ਹੈ।

ਐਸ.ਆਰ.ਐਸ. ਫਾਊਂਡੇਸ਼ਨ ਦੇ ਡਾਇਰੈਕਟਰ ਡਾ. ਸਾਜਨ ਸ਼ਰਮਾ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਪੰਜਾਬ ਸ੍ਰੀ ਜੌੜਾਮਾਜਰਾ ਦੀ ਯੋਗ ਅਗਵਾਈ ਹੇਠ ਸਾਡੀ ਸੰਸਥਾ ਪੰਜਾਬ ਰਾਜ ਦੇ ਸਿਹਤ ਖੇਤਰ ਨੂੰ ਦੇਸ਼ ਵਿੱਚ ਨੰਬਰ ਇੱਕ ਬਣਾਉਣ ਲਈ ਯਤਨਸ਼ੀਲ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਅਤੇ ਮੋਗਾ ਤੋਂ ਵਿਧਾਇਕ ਡਾ. ਅਮਨਦੀਪ ਕੌਰ, ਰਾਜਪੁਰਾ ਤੋਂ ਵਿਧਾਇਕਾ ਨੀਨਾ ਮਿੱਤਲ ਅਤੇ 'ਆਪ' ਮੁਹਾਲੀ ਦੇ ਜ਼ਿਲ੍ਹਾ ਪ੍ਰਧਾਨ ਡਾ. ਪ੍ਰਭਜੋਤ ਕੌਰ ਹਾਜ਼ਰ ਸਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ