Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ
 
ਅੰਤਰਰਾਸ਼ਟਰੀ

ਫਿਜ਼ੀ ਦੇ ਪ੍ਰਧਾਨ ਮੰਤਰੀ ਫ੍ਰੈਂਕ ਬੈਨੀਮਾਰਾਮਾ ਦੇ ਪੁੱਤਰ 'ਤੇ ਲੱਗੇ ਘਰੇਲੂ ਹਿੰਸਾ ਦੇ ਦੋਸ਼

September 18, 2022 02:06 PM

ਸਿਡਨੀ, 18 ਸਤੰਬਰ (ਪੋਸਟ ਬਿਊਰੋ): ਫਿਜ਼ੀ ਦੇ ਪ੍ਰਧਾਨ ਮੰਤਰੀ ਫ੍ਰੈਂਕ ਬੈਨੀਮਾਰਾਮਾ ਦੇ ਪੁੱਤਰ 'ਤੇ ਆਸਟ੍ਰੇਲੀਆ ਵਿਚ ਕਈ ਘਰੇਲੂ ਹਿੰਸਾ ਦੇ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ। ਉਸ 'ਤੇ ਸੰਪਤੀ ਨੂੰ ਨੁਕਸਾਨ ਪਹੁੰਚਾਉਣ ਅਤੇ ਬਿਨਾਂ ਸਹਿਮਤੀ ਦੇ ਅਤਰੰਗੀ ਤਸਵੀਰਾਂ ਜਾਰੀ ਕਰਨ ਦਾ ਦੋਸ਼ ਹੈ। ਪ੍ਰਧਾਨ ਮੰਤਰੀ ਦੇ ਪੁੱਤਰ ਖ਼ਿਲਾਫ਼ ਦੋਸ਼ ਵੀਰਵਾਰ ਨੂੰ ਉੱਤਰ-ਪੱਛਮੀ ਸਿਡਨੀ ਦੇ ਵਿੰਡਸਰ ਕੋਰਟ ਵਿੱਚ ਸੂਚੀਬੱਧ ਕੀਤੇ ਗਏ ਸਨ।
ਜਾਣਕਾਰੀ ਮੁਤਾਬਕ 36 ਸਾਲਾ ਰਤੂ ਮੇਲੀ ਬੈਨੀਮਾਰਾਮਾ ਨੂੰ 17 ਦੋਸ਼ਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਸਦੇ ਵਕੀਲ ਨੇ ਕਿਹਾ ਕਿ ਬੈਨੀਮਾਰਾਮਾ ਨੇ ਕੋਈ ਪਟੀਸ਼ਨ ਦਾਖ਼ਲ ਨਹੀਂ ਕੀਤੀ ਹੈ ਪਰ ਉਹ ਕਿਸੇ ਵੀ ਬਚਾਅ ਵਿੱਚ "ਆਪਣੇ ਚੰਗੇ ਚਰਿੱਤਰ 'ਤੇ ਭਰੋਸਾ ਕਰੇਗਾ"। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਇਹ ਅਪਰਾਧ ਕਥਿਤ ਤੌਰ 'ਤੇ ਫਰਵਰੀ ਅਤੇ ਮਈ ਦੇ ਵਿਚਕਾਰ ਸਿਡਨੀ ਵਿੱਚ ਹੋਏ ਸਨ। ਪਰ ਇਸ ਮਹੀਨੇ ਦੇ ਸ਼ੁਰੂ ਵਿੱਚ ਰਿਪੋਰਟ ਕੀਤੇ ਜਾਣ ਤੋਂ ਬਾਅਦ ਪੁਲਸ ਵੱਲੋਂ ਬੈਨੀਮਾਰਾਮਾ ਨੂੰ ਪਿਛਲੇ ਹਫ਼ਤੇ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਹਾਲਾਂਕਿ ਬੈਨੀਮਾਰਾਮਾ ਦੀ ਜ਼ਮਾਨਤ ਮਨਜ਼ੂਰ ਕਰ ਲਈ ਗਈ ਹੈ ਅਤੇ ਉਸ ਦੇ ਕੇਸ ਦੀ ਸੁਣਵਾਈ 13 ਅਕਤੂਬਰ ਨੂੰ ਹੋਵੇਗੀ। ਉਹ ਫ੍ਰੈਂਕ ਬੈਨੀਮਾਰਮਾ ਦਾ ਇਕਲੌਤਾ ਪੁੱਤਰ ਹੈ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ