Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਟੋਰਾਂਟੋ/ਜੀਟੀਏ

ਪਰਮਾਨੈਂਟ ਸਟੇਟਸ ਦੇਣ ਦੀ ਮੰਗ ਨੂੰ ਲੈ ਕੇ ਮਾਈਗ੍ਰੈਂਟਸ ਨੇ ਕੈਨੇਡਾ ਭਰ ਵਿੱਚ ਕੱਢੀਆਂ ਰੈਲੀਆਂ

September 19, 2022 08:49 AM

ਟੋਰਾਂਟੋ, 19 ਸਤੰਬਰ (ਪੋਸਟ ਬਿਊਰੋ) : ਹਜ਼ਾਰਾਂ ਦੀ ਗਿਣਤੀ ਵਿੱਚ ਮਾਈਗ੍ਰੈਂਟਸ ਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਐਤਵਾਰ ਨੂੰ ਕੈਨੇਡਾ ਦੇ ਵੱਖ ਵੱਖ ਸ਼ਹਿਰਾਂ ਵਿੱਚ ਰੈਲੀਆਂ ਕੱਢੀਆਂ ਗਈਆਂ ਤੇ ਜਿਨ੍ਹਾਂ ਲੋਕਾਂ ਕੋਲ ਦਸਤਾਵੇਜ਼ ਨਹੀਂ ਹਨ ਉਨ੍ਹਾਂ ਨੂੰ ਪਰਮਾਨੈਂਟ ਸਟੇਟਸ ਦੇਣ ਦੀ ਮੰਗ ਕੀਤੀ ਗਈ।
ਜਿਨ੍ਹਾਂ ਮਾਈਗ੍ਰੈਂਟਸ ਕੋਲ ਦਸਤਾਵੇਜ਼ ਨਹੀਂ ਉਨ੍ਹਾਂ ਲਈ ਰੈਗੂਲਰਾਈਜ਼ੇਸ਼ਨ ਪ੍ਰੋਗਰਾਮ ਲਾਗੂ ਕਰਨ ਦੀ ਮੰਗ ਵੀ ਕੀਤੀ ਗਈ।ਮਾਮਲੇ ਦੀ ਪੈਰਵੀ ਕਰਨ ਵਾਲਿਆਂ ਨੇ ਆਖਿਆ ਕਿ ਲੰਮੇਂ ਸਮੇਂ ਤੋਂ ਚੱਲੀ ਆ ਰਹੀ ਇਸ ਮੰਗ ਨੂੰ ਇਸ ਵਾਰੀ ਅਮਲੀ ਰੂਪ ਵਿੱਚ ਲਾਗੂ ਕਰ ਦਿੱਤਾ ਜਾਵੇਗਾ ਅਜਿਹਾ ਮਹਿਸੂਸ ਹੋ ਰਿਹਾ ਹੈ। ਫੈਡਰਲ ਸਰਕਾਰ ਵੱਲੋਂ ਕੁੱਝ ਅਜਿਹੇ ਕਦਮ ਚੁੱਕੇ ਗਏ ਹਨ ਜਿਨ੍ਹਾਂ ਤੋਂ ਇਹ ਲੱਗ ਰਿਹਾ ਹੈ।
ਚੇਂਜ ਲਈ ਮਾਇਗ੍ਰੈਂਟ ਵਰਕਰਜ਼ ਅਲਾਇੰਸ ਦੇ ਐਗਜ਼ੈਕਟਿਵ ਡਾਇਰੈਕਟਰ ਸਈਅਦ ਹੁਸੈਨ ਨੇ ਆਖਿਆ ਕਿ ਉਸ ਦੇ ਗਰੁੱਪ ਵੱਲੋਂ ਲੰਮੇਂ ਸਮੇਂ ਤੋਂ ਕੀਤੀ ਜਾ ਰਹੀ ਮੰਗ ਵੱਲ ਧਿਆਨ ਦੇਣ ਤੇ ਕੈਨੇਡਾ ਵਿੱਚ ਬਿਨਾਂ ਦਸਤਾਵੇਜ਼ ਵਾਲੇ ਲੋਕਾਂ ਨੂੰ ਮੂਲ ਅਧਿਕਾਰ ਦੇਣ ਦੀ ਕੀਤੀ ਜਾ ਰਹੀ ਮੰਗ ਸੁਣਨ ਦਾ ਓਟਵਾ ਸਰਕਾਰ ਕੋਲ ਇਹ ਵਧੀਆ ਮੌਕਾ ਹੈ। ਕਈ ਸਾਲਾਂ ਤੋਂ ਜੋ ਗਲਤ ਹੁੰਦਾ ਆ ਰਿਹਾ ਹੈ ਉਸ ਨੂੰ ਸਹੀ ਕਰਨ ਦਾ ਹੁਣ ਸਾਡੇ ਕੋਲ ਇਤਿਹਾਸਕ ਮੌਕਾ ਹੈ। ਪਾਰਲੀਆਮੈਂਟ ਨੂੰ ਇਸ ਮਾਮਲੇ ਵਿੱਚ ਦੇਰ ਨਹੀਂ ਕਰਨੀ ਚਾਹੀਦੀ।
ਜਿ਼ਕਰਯੋਗ ਹੈ ਕਿ ਕੋਵਿਡ-19 ਮਹਾਂਮਾਰੀ ਦੌਰਾਨ ਓਟਵਾ ਵੱਲੋਂ ਹੈਲਥ ਸੈਕਟਰ ਵਿੱਚ ਕੰਮ ਕਰਨ ਵਾਲੇ ਤੇ ਪਨਾਹ ਮੰਗਣ ਵਾਲੇ ਵਰਕਰਜ਼ ਲਈ ਰੈਗੂਲਰਾਈਜ਼ੇਸ਼ਨ ਪ੍ਰੋਗਰਾਮ ਲਾਂਚ ਕੀਤਾ ਗਿਆ ਸੀ। ਉਸ ਸਮੇਂ ਤੋਂ ਹੀ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਹ ਸੰਕੇਤ ਦਿੱਤਾ ਹੈ ਕਿ ਉਹ ਇਸ ਪਹਿਲਕਦਮੀ ਦਾ ਪਸਾਰ ਕਰਨ ਦਾ ਇਰਾਦਾ ਰੱਖਦੇ ਹਨ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ ਪੂਰਬੀ ਯੌਰਕ ਵਿੱਚ ਗੋਲੀਬਾਰੀ ਦੇ ਸਬੰਧ `ਚ 2 ਕਾਬੂ ਪੀਲ ਪੁਲਿਸ ਵੱਲੋਂ ਵਿਅਕਤੀ `ਤੇ ਫਾਇਰਿੰਗ ਦੀ ਸਪੈਸ਼ਲ ਇਨਵੈਸਟੀਗੇਸ਼ੰਜ਼ ਯੂਨਿਟ ਕਰ ਰਹੀ ਜਾਂਚ ਬਿੱਲ ਸੀ-5 ‘ਵੱਨ ਕੈਨੇਡੀਅਨ ਇਕਾਨੌਮੀ’ ਐਕਟ ਦਾ ਪਾਸ ਹੋਣਾ ਕੈਨੇਡਾ ਨੂੰ ਮਜ਼ਬੂਤ ਬਣਾਉਣਵਾਲਾਇੱਕ ਅਹਿਮਕਦਮ ਹੈ : ਸੋਨੀਆ ਸਿੱਧੂ ਬਰੈਂਪਟਨ ਵੂਮੈਨ ਸੀਨੀਅਰਜ਼ ਕਲੱਬ ਨੇ ਲਾਇਆ ਬੱਸ ਟੂਰ ਪੀਲ ਪੁਲਿਸ ਵੱਲੋਂ ਕਰਵਾਈ ਗਈ ‘24ਵੀਂ ਰੇਸ ਅਗੇਨਸਟ ਰੇਸਿਜ਼ਮ’ ਵਿਚ ਟੀਪੀਏਆਰ ਕਲੱਬ ਦੇ 97 ਮੈਂਬਰਾਂ ਨੇ ਲਿਆ ਹਿੱਸਾ ਮੇਅਰ ਚਾਓ ਨੇ ਗਰਮੀ ਰਾਹਤ ਰਣਨੀਤੀ ਦੀ ਸਮੀਖਿਆ ਦੀ ਕੀਤੀ ਮੰਗ ਟੋਰਾਂਟੋ ਦੇ ਦੋ ਵਿਅਕਤੀਆਂ ਸਣੇ ਤਿੰਨ `ਤੇ ਈਨੋਵੇਸ਼ਨ ਘੁਟਾਲੇ ਵਿਚ 3 ਲੱਖ ਡਾਲਰ ਦੀ ਧੋਖਾਧੜੀ ਦੇ ਲੱਗੇ ਦੋਸ਼ ਦਿਲਜੀਤ ਦੋਸਾਂਝ 'ਤੇ ਟੋਰਾਂਟੋ ਮੈਟਰੋਪੋਲੀਟਨ ਯੂਨੀਵਰਸਿਟੀ ਸ਼ੁਰੂ ਕਰੇਗੀ ਕੋਰਸ