Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਅੰਤਰਰਾਸ਼ਟਰੀ

ਮਹਾਂਮਾਰੀ ਖ਼ਤਮ ਹੋ ਚੁੱਕੀ ਹੈ : ਬਾਇਡਨ

September 19, 2022 08:51 AM

ਵਾਸਿ਼ੰਗਟਨ, 19 ਸਤੰਬਰ (ਪੋਸਟ ਬਿਊਰੋ) : ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਇੱਕ ਇੰਟਰਵਿਊ ਵਿੱਚ ਆਖਿਆ ਕਿ ਮਹਾਂਮਾਰੀ ਖ਼ਤਮ ਹੋ ਚੁੱਕੀ ਹੈ। ਇਹ ਇੰਟਰਵਿਊ ਐਤਵਾਰ ਨੂੰ ਪ੍ਰਸਾਰਤ ਕੀਤਾ ਗਿਆ।
ਇੱਥੇ ਦੱਸਣਾ ਬਣਦਾ ਹੈ ਕਿ ਅਜੇ ਵੀ ਕਰੋਨਾਵਾਇਰਸ ਦੀ ਮਾਰ ਅਮਰੀਕਾ ਵਿੱਚ ਵਗ ਰਹੀ ਹੈ ਤੇ ਸੈਂਕੜੇ ਅਮੈਰੀਕਨਜ਼ ਰੋਜ਼ਾਨਾ ਇਸ ਮਹਾਂਮਾਰੀ ਦਾ ਸਿ਼ਕਾਰ ਹੋ ਰਹੇ ਹਨ। ਡਿਟਰੌਇਟ ਆਟੋ ਸ਼ੋਅ ਮੌਕੇ ਬਾਇਡਨ ਵੱਲੋਂ ਇਹ ਇੰਟਰਵਿਊ ਦਿੱਤਾ ਗਿਆ। ਇਸ ਆਟੋ ਸ਼ੋਅ ਵਿੱਚ ਹਿੱਸਾ ਲੈਣ ਲਈ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਪਹੁੰਚੇ।ਉਨ੍ਹਾਂ ਆਖਿਆ ਕਿ ਅਜੇ ਵੀ ਕੋਵਿਡ ਕਾਰਨ ਪਰੇਸ਼ਾਨੀ ਚੱਲ ਰਹੀ ਹੈ। ਅਸੀਂ ਇਸ ਬਾਰੇ ਕਾਫੀ ਕੰਮ ਵੀ ਕਰ ਰਹੇ ਹਾਂ। ਪਰ ਮਹਾਂਮਾਰੀ ਖ਼ਤਮ ਹੋ ਚੁੱਕੀ ਹੈ। ਉਨ੍ਹਾਂ ਆਖਿਆ ਕਿ ਜੇ ਤੁਸੀਂ ਧਿਆਨ ਦਿੱਤਾ ਹੋਵੇ ਤਾਂ ਸਾਹਮਣੇ ਆਵੇਗਾ ਕਿ ਹੁਣ ਕੋਈ ਮਾਸਕ ਨਹੀਂ ਪਾ ਰਿਹਾ। ਹਰ ਕੋਈ ਖੁਸ਼ ਨਜ਼ਰ ਆ ਰਿਹਾ ਹੈ।
ਬਾਇਡਨ ਦੇ ਕਾਰਜਕਾਲ ਵਿੱਚ ਪਹਿਲਾਂ ਦੇ ਮੁਕਾਬਲੇ ਹੁਣ ਕੋਵਿਡ-19 ਮਹਾਂਮਾਰੀ ਕਾਫੀ ਹੱਦ ਤੱਕ ਖ਼ਤਮ ਹੋਈ ਹੈ।ਕੁੱਝ ਸਮੇਂ ਪਹਿਲਾਂ ਤੱਕ ਅਤਿਆਧੁਨਿਕ ਦੇਖਭਾਲ, ਮੈਡੀਕੇਸ਼ਨਜ਼ ਤੇ ਵੈਕਸੀਨੇਸ਼ਨਜ਼ ਵੱਡੀ ਪੱਧਰ ਉੱਤੇ ਉਪਲਬਧ ਹੋਣ ਦੇ ਬਾਵਜੂਦ ਰੋਜ਼ਾਨਾ 3,000 ਅਮੈਰੀਕਨਜ਼ ਦੀ ਮੌਤ ਕੋਵਿਡ-19 ਕਾਰਨ ਹੋ ਰਹੀ ਸੀ।ਪਰ ਯੂਐਸ ਸੈਂਟਰਜ਼ ਫੌਰ ਡਜ਼ੀਜ਼ ਕੰਟਰੋਲ ਐਂਡ ਪ੍ਰਿਵੈਂਸ਼ਨ ਅਨੁਸਾਰ ਅਮਰੀਕਾ ਵਿੱਚ ਮਹਾਂਮਾਰੀ ਕਾਰਨ 400 ਲੋਕ ਰੋਜ਼ਾਨਾ ਮਰਦੇ ਰਹੇ ਹਨ।

 

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ