Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਚੰਡੀਗੜ ਯੂਨੀਵਰਸਿਟੀ ਮਾਮਲੇ ਦੀ ਤੇਜ਼ੀ ਨਾਲ ਜਾਂਚ ਕਰਨ ਲਈ ਤਿੰਨ ਮੈਂਬਰੀ ਆਲ ਵੁਮੈਨ ਐਸ.ਆਈ.ਟੀ. ਦਾ ਗਠਨ

September 19, 2022 02:28 PM

-ਏਡੀਜੀਪੀ ਮਹਿਲਾ ਮਾਮਲੇ ਗੁਰਪ੍ਰੀਤ ਕੌਰ ਦਿਓ ਦੀ ਪੂਰਨ ਨਿਗਰਾਨੀ ਵਿੱਚ ਗਠਿਤ ਕੀਤੀ ਗਈ ਐਸ.ਆਈ.ਟੀ.
-ਮਾਮਲੇ ਦੀ ਪੂਰੀ ਤਹਿ ਤੱਕ ਜਾਂਚ ਕਰੇਗੀ ਵਿਸ਼ੇਸ਼ ਜਾਂਚ ਟੀਮ ,ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਡੀਜੀਪੀ ਗੌਰਵ ਯਾਦਵ
-ਡੀਜੀਪੀ ਪੰਜਾਬ ਵੱਲੋਂ ਵਿਦਿਆਰਥੀਆਂ , ਮਾਪਿਆਂ ਅਤੇ ਭਾਈਚਾਰੇ ਨੂੰ ਅਮਨ ਤੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ


ਚੰਡੀਗੜ੍ਹ, 19 ਸਤੰਬਰ (ਪੋਸਟ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਏ.ਡੀ.ਜੀ.ਪੀ. ਕਮਿਊਨਿਟੀ ਅਫੇਅਰਜ਼ ਡਿਵੀਜਨ ਅਤੇ ਮਹਿਲਾ ਮਾਮਲੇ ਗੁਰਪ੍ਰੀਤ ਕੌਰ ਦਿਓ ਦੀ ਨਿਗਰਾਨੀ ਹੇਠ ਤਿੰਨ ਮੈਂਬਰੀ ਆਲ ਵੂਮੈਨ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਹੈ ਤਾਂ ਜੋ ਚੰਡੀਗੜ ਯੂਨੀਵਰਸਿਟੀ ਮਾਮਲੇ ਦੀ ਪ੍ਰਭਾਵੀ ਅਤੇ ਫੌਰੀ ਜਾਂਚ ਨੂੰ ਯਕੀਨੀ ਬਣਾਇਆ ਜਾ ਸਕੇ।
ਇਸ ਵਿਸ਼ੇਸ਼ ਜਾਂਚ ਟੀਮ ਵਿੱਚ ਐਸ.ਪੀ. ਕਾਊਂਟਰ ਇੰਟੈਲੀਜੈਂਸ ਲੁਧਿਆਣਾ ਰੁਪਿੰਦਰ ਕੌਰ ਭੱਟੀ ਬਤੌਰ ਇੰਚਾਰਜ ਅਤੇ ਦੋ ਮੈਂਬਰਾਂ ਡੀ.ਐਸ.ਪੀ. ਖਰੜ-1 ਰੁਪਿੰਦਰ ਕੌਰ ਅਤੇ ਡੀ.ਐਸ.ਪੀ. ਏ.ਜੀ.ਟੀ.ਐਫ. ਦੀਪਿਕਾ ਸਿੰਘ ਮੈਂਬਰਾਂ ਵਜੋਂ ਸ਼ਾਮਲ ਹਨ। ਇਹ ਐਸ.ਆਈ.ਟੀ. ਡੀਆਈਜੀ ਰੂਪਨਗਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸ.ਐਸ.ਪੀ. ਐਸ.ਏ.ਐਸ. ਨਗਰ ਵਿਵੇਕ ਸ਼ੀਲ ਸੋਨੀ ਦੀ ਨਿਗਰਾਨੀ ਹੇਠ ਕੰਮ ਕਰੇਗੀ, ਅਤੇ ਕੰਮ ਦੀ ਲੋੜ ਅਨੁਸਾਰ ਕਿਸੇ ਹੋਰ ਮੈਂਬਰ ਦੀ ਚੋਣ ਕਰ ਸਕਦੀ ਹੈ।
ਇਹ ਕਾਰਵਾਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਾਮਲੇ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਜਾਣ ਤੋਂ ਇਕ ਦਿਨ ਬਾਅਦ ਸਾਹਮਣੇ ਆਈ ਹੈ।
ਚੰਡੀਗੜ ਯੂਨੀਵਰਸਿਟੀ ਵਿਖੇ ਵਾਪਰੀ ਘਟਨਾ ਨੂੰ ਮੰਦਭਾਗਾ ਕਰਾਰ ਦਿੰਦਿਆਂ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਪੂਰੀ ਸਰਗਰਮੀ ਨਾਲ ਚੱਲ ਰਹੀ ਹੈ ਅਤੇ ਪੁਲਿਸ ਨੇ ਐਤਵਾਰ ਦੇਰ ਸ਼ਾਮ ਉਸ ਵਿਦਿਆਰਥੀ ਅਤੇ ਹਿਮਾਚਲ ਪ੍ਰਦੇਸ਼ ਦੇ ਦੋ ਹੋਰ ਵਿਅਕਤੀਆਂ ਸਮੇਤ ਕੁੱਲ ਤਿੰਨ ਗ੍ਰਿਫਤਾਰੀਆਂ ਕੀਤੀਆਂ ਹਨ ਅਤੇ ਦੋਸ਼ੀਆਂ ਕੋਲੋਂ ਕੁਝ ਇਲੈਕਟ੍ਰਾਨਿਕ ਯੰਤਰ ਵੀ ਜ਼ਬਤ ਕੀਤੇ ਹਨ। ਉਨਾਂ ਪੰਜਾਬ ਪੁਲਿਸ ਨੂੰ ਹਰ ਤਰਾਂ ਦਾ ਸਹਿਯੋਗ ਦੇਣ ਲਈ ਡੀਜੀਪੀ ਹਿਮਾਚਲ ਪ੍ਰਦੇਸ਼ ਅਤੇ ਹਿਮਾਚਲ ਪ੍ਰਦੇਸ਼ ਪੁਲਿਸ ਦਾ ਵੀ ਧੰਨਵਾਦ ਕੀਤਾ।
ਉਨਾਂ ਭਰੋਸਾ ਦਿੰਦਿਆਂ ਕਿਹਾ ਕਿ ਐਸ.ਆਈ.ਟੀ. ਇਸ ਮਾਮਲੇ ਦੀ ਤਹਿ ਤੱਕ ਜਾਂਚ ਕਰੇਗੀ ਅਤੇ ਜੋ ਵੀ ਦੋਸ਼ੀ ਪਾਇਆ ਗਿਆ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਵਿਦਿਆਰਥੀਆਂ, ਮਾਪਿਆਂ ਅਤੇ ਸਮੂਹ ਭਾਈਚਾਰੇ ਨੂੰ ਅਮਨ- ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦੇ ਹੋਏ, ਡੀਜੀਪੀ ਨੇ ਉਨਾਂ ਨੂੰ ਸਾਰੇ ਸਬੰਧਤ ਵਿਦਿਆਰਥੀਆਂ ਦੀ ਨਿੱਜਤਾ ਅਤੇ ਸਨਮਾਨ ਦੀ ਰੱਖਿਆ ਕਰਨ ਦਾ ਭਰੋਸਾ ਦਿੱਤਾ। ਉਨਾਂ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਜਾਣਕਾਰੀ ਲਈ ਸਿਰਫ ਪ੍ਰਮਾਣਿਕ ਚੈਨਲਾਂ ‘ਤੇ ਭਰੋਸਾ ਕਰਨ ਅਤੇ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਫੈਲਾਈਆਂ ਜਾ ਰਹੀਆਂ ਅਫਵਾਹਾਂ, ਜੋ ਕਿ ਕਈ ਵਾਰ ਅਣ-ਪ੍ਰਮਾਣਿਤ ਹੁੰਦੀਆਂ ਹਨ, ਤੋਂ ਗੁਰੇਜ਼ ਕੀਤਾ ਜਾਵੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ