Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਟੋਰਾਂਟੋ/ਜੀਟੀਏ

ਵੇਜ ਕੈਪ ਲਾਅ ਨਾਲ ਕਿਸੇ ਦੇ ਸੰਵਿਧਾਨਕ ਅਧਿਕਾਰਾਂ ਦੀ ਉਲੰਘਣਾ ਨਹੀਂ ਹੁੰਦੀ

September 19, 2022 11:31 PM

ਓਨਟਾਰੀਓ, 19 ਸਤੰਬਰ (ਪੋਸਟ ਬਿਊਰੋ) : ਪ੍ਰ਼ੋਵਿੰਸ ਦਾ ਕਹਿਣਾ ਹੈ ਕਿ ਪਬਲਿਕ ਸੈਕਟਰ ਦੇ ਵਰਕਰਜ਼ ਉੱਤੇ ਲਾਏ ਗਏ ਵੇਜ ਕੈਪ ਕਾਨੂੰਨ ਨਾਲ ਕਿਸੇ ਦੇ ਸੰਵਿਧਾਨਕ ਅਧਿਕਾਰਾਂ ਦੀ ਉਲੰਘਣਾ ਨਹੀਂ ਹੁੰਦੀ।
ਪਬਲਿਕ ਸੈਕਟਰ ਦੇ ਸੈਂਕੜੇ ਕਰਮਚਾਰੀਆਂ ਦੀ ਨੁਮਾਇੰਦਗੀ ਕਰਨ ਵਾਲੇ ਗਰੁੱਪ ਵੱਲੋਂ ਬਿੱਲ 124 ਦੀ ਸੰਵਿਧਾਨਕਤਾ ਨੂੰ ਚੁਣੌਤੀ ਦਿੱਤੀ ਗਈ ਹੈ। ਇਹ ਬਿੱਲ 2019 ਵਿੱਚ ਪਾਸ ਹੋਇਆ ਸੀ ਤੇ ਇਸ ਨਾਲ ਓਨਟਾਰੀਓ ਦੇ ਪਬਲਿਕ ਸਰਵਿਸ ਇੰਪਲੌਈਜ਼ ਦੇ ਨਾਲ ਨਾਲ ਹੋਰਨਾਂ ਪਬਲਿਕ ਸੈਕਟਰ ਵਰਕਰਜ਼ ਲਈ ਹਰ ਸਾਲ ਭੱਤਿਆਂ ਵਿੱਚ ਸਿਰਫ ਇੱਕ ਫੀ ਸਦੀ ਵਾਧਾ ਕਰਨ ਦੀ ਲਿਮਿਟ ਲਾ ਦਿੱਤੀ ਗਈ ਸੀ।
ਇਸ ਸਬੰਧੀ ਕੇਸ ਪਿਛਲੇ ਹਫਤੇ ਸ਼ੁਰੂ ਹੋਇਆ। ਇਸ ਦਾ ਵਿਰੋਧ ਕਰਨ ਵਾਲਿਆਂ ਵਿੱਚ ਸਰਕਾਰੀ ਵਰਕਰਜ਼, ਅਧਿਆਪਕ, ਨਰਸਾਂ ਤੇ ਯੂਨੀਵਰਸਿਟੀ ਫੈਕਲਟੀ ਤੋਂ ਇਲਾਵਾ ਹੋਰ ਕਰਮਚਾਰੀ ਵੀ ਸ਼ਾਮਲ ਹਨ।ਇਨ੍ਹਾਂ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਇਸ ਕਾਨੂੰਨ ਨੇ ਅਰਥਭਰਪੂਰ ਸਾਂਝੀ ਬਾਰਗੇਨਿੰਗ ਨੂੰ ਖ਼ਤਮ ਕਰ ਦਿੱਤਾ ਹੈ ਤੇ ਇਸ ਨਾਲ ਕੈਨੇਡੀਅਨ ਚਾਰਟਰ ਆਫ ਰਾਈਟਸ ਤੇ ਫਰੀਡਮ ਦੀ ਉਲੰਘਣਾਂ ਹੁੰਦੀ ਹੈ।
ਦੂਜੇ ਪਾਸੇ ਇਸ ਬਿੱਲ ਨੂੰ ਲਾਗੂ ਹੋਇਆਂ ਤਿੰਨ ਸਾਲ ਦਾ ਸਮਾਂ ਹੋ ਚੁੱਕਿਆ ਹੈ ਤੇ ਟੋਰੀਜ਼ ਦਾ ਕਹਿਣਾ ਹੈ ਕਿ ਇਹ ਕੁੱਝ ਸਮੇਂ ਲਈ ਅਪਣਾਈ ਗਈ ਪਹੁੰਚ ਹੈ, ਜਿਹੜੀ ਘਾਟੇ ਨੂੰ ਖ਼ਤਮ ਕਰਨ ਲਈ ਸ਼ੁਰੂ ਕੀਤੀ ਗਈ ਸੀ। ਪ੍ਰੋਵਿੰਸ ਦਾ ਇਹ ਵੀ ਕਹਿਣਾ ਹੈ ਕਿ ਇਸ ਚਾਰਟਰ ਨਾਲ ਬਾਰਗੇਨਿੰਗ ਦੀ ਪ੍ਰਕਿਰਿਆ ਦੀ ਹਿਫਾਜ਼ਤ ਹੁੰਦੀ ਹੈ ਤੇ ਉਸ ਦੇ ਨਿਕਲਣ ਵਾਲੇ ਨਤੀਜਿਆਂ ਨਾਲ ਇਸ ਦਾ ਕੋਈ ਲੈਣਾ ਦੇਣਾ ਨਹੀਂ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ 20 ਮਿੰਟ ਦੀ ਟੈਕਸੀ ਰਾਈਡ ਲਈ ਓਨਟਾਰੀਓ ਦੀ ਮਹਿਲਾ ਤੋਂ ਚਾਰਜ ਕੀਤੇ ਗਏ 7,000 ਡਾਲਰ ਕੇਟਰਿੰਗ ਵਰਕਰਜ਼ ਦੀ ਹੜਤਾਲ ਕਾਰਨ ਕਈ ਜਹਾਜ਼ਾਂ ਵਿੱਚ ਨਹੀਂ ਮਿਲੇਗਾ ਖਾਣਾ ਫੋਰਡ ਸਰਕਾਰ ਬਣਾ ਰਹੀ ਹੈ ਗੋ ਟਰੇਨ ਲਾਈਨਜ਼ ਉੱਤੇ 300 ਨਵੇਂ ਟਰਿੱਪ ਸ਼ੁਰੂ ਕਰਨ ਦੀ ਯੋਜਨਾ ਲੇਕ ਓਨਟਾਰੀਓ ਤੋਂ ਮਿਲੀ 14 ਸਾਲਾ ਲੜਕੇ ਦੀ ਲਾਸ਼ ਐਸ਼ਬ੍ਰਿੱਜਿਜ਼ ਬੇਅ ਨੇੜੇ ਡੁੱਬੇ ਵਿਅਕਤੀ ਦੀ ਕੀਤੀ ਜਾ ਰਹੀ ਹੈ ਭਾਲ