Welcome to Canadian Punjabi Post
Follow us on

01

July 2025
 
ਪੰਜਾਬ

ਪੰਜਾਬ ਕੈਬਨਿਟ ਵੱਲੋਂ 22 ਸਤੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਦੀ ਪ੍ਰਵਾਨਗੀ

September 20, 2022 07:55 AM

ਸੂਬਾ ਸਰਕਾਰ ਦੇ ਹੱਕ ਵਿੱਚ ਪੇਸ਼ ਕੀਤਾ ਜਾਵੇਗਾ ਭਰੋਸਗੀ ਮਤਾ


ਚੰਡੀਗੜ੍ਹ, 20 ਸਤੰਬਰ (ਪੋਸਟ ਬਿਊਰੋ): ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਸੂਬਾ ਸਰਕਾਰ ਦੇ ਹੱਕ ਵਿੱਚ ਭਰੋਸਗੀ ਮਤਾ ਲਿਆਉਣ ਲਈ 16 ਵੀਂ ਪੰਜਾਬ ਵਿਧਾਨ ਸਭਾ ਦਾ ਤੀਜਾ ਵਿਸ਼ੇਸ਼ ਸੈਸ਼ਨ 22 ਸਤੰਬਰ 2022 (ਵੀਰਵਾਰ) ਨੂੰ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਇਸ ਸਬੰਧੀ ਫੈਸਲਾ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਿਵਲ ਸਕੱਤਰੇਤ ਵਿੱਚ ਮੁੱਖ ਮੰਤਰੀ ਦਫ਼ਤਰ ਵਿਖੇ ਮੰਤਰੀ ਸਮੂਹ ਦੀ ਮੀਟਿੰਗ ਦੌਰਾਨ ਲਿਆ ਗਿਆ।
ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਬਨਿਟ ਨੇ ਭਾਰਤ ਦੇ ਸੰਵਿਧਾਨ ਦੀ ਧਾਰਾ 174 (1) ਅਧੀਨ ਸਦਨ ਦਾ ਵਿਸ਼ੇਸ਼ ਸੈਸ਼ਨ ਸੱਦਣ ਲਈ ਪੰਜਾਬ ਦੇ ਰਾਜਪਾਲ ਨੂੰ ਸਿਫ਼ਾਰਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ। ਬੁਲਾਰੇ ਨੇ ਅੱਗੇ ਕਿਹਾ ਕਿ ਸੈਸ਼ਨ ਸਵੇਰੇ 11 ਵਜੇ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕਰਨ ਨਾਲ ਸ਼ੁਰੂ ਹੋਵੇਗਾ, ਜਿਸ ਮਗਰੋਂ ਸੂਬਾ ਸਰਕਾਰ ਦੇ ਪੱਖ ਵਿੱਚ ਭਰੋਸਗੀ ਮਤਾ ਪੇਸ਼ ਕੀਤਾ ਜਾਵੇਗਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ