Welcome to Canadian Punjabi Post
Follow us on

03

October 2022
ਪੰਜਾਬ

ਅਣਅਧਿਕਾਰਤ ਕਲੋਨੀਆਂ ਦੇ ਐਨ.ਓ.ਸੀ. ਧਾਰਕ ਮਾਲਕਾਂ ਨੂੰ ਰਜਿਸਟਰੀਆਂ ਕਰਵਾਉਣ ਵੇਲੇ ਨਹੀਂ ਆਵੇਗੀ ਕੋਈ ਦਿੱਕਤ : ਜਿੰਪਾ

September 20, 2022 07:59 AM

- ਸਬੰਧਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤਾਂ ਜਾਰੀ; ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਕੀਤੀਆਂ ਜਾਣ ਪ੍ਰਦਾਨ


ਚੰਡੀਗੜ੍ਹ, 20 ਸਤੰਬਰ (ਪੋਸਟ ਬਿਊਰੋ): ਸੂਬੇ ਵਿਚਲੀਆਂ ਅਣਅਧਿਕਾਰਤ ਕਲੋਨੀਆਂ ਦੇ ਜਿਨ੍ਹਾਂ ਵਸਨੀਕਾਂ ਕੋਲ ਐਨ.ਓ.ਸੀ. ਹੋਵੇਗੀ, ਉਨ੍ਹਾਂ ਨੂੰ ਆਪਣੀ ਜਾਇਦਾਦ ਦੀ ਰਜਿਸਟਰੀ ਕਰਵਾਉਣ ਵੇਲੇ ਕੋਈ ਪ੍ਰੇਸ਼ਾਨੀ ਨਹੀਂ ਆਵੇਗੀ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਇਸ ਸਬੰਧੀ ਸਬੰਧਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ।

ਮਾਲ ਮੰਤਰੀ ਨੇ ਦੱਸਿਆ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਮੰਤਵ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਜਾਰੀ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਮਾਲ ਵਿਭਾਗ ਵਿਚ ਵੀ ਸਾਰਾ ਕੰਮਕਾਰ ਨਿਯਮਾਂ ਅਨੁਸਾਰ ਅਤੇ ਸੁਚੱਜੇ ਢੰਗ ਨਾਲ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹੋਏ ਹਨ।

ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਸੂਬੇ ਵਿੱਚ ਅਣਅਧਿਕਾਰਤ ਕਲੋਨੀਆਂ ਵਿੱਚ ਸਥਿਤ ਜਾਇਦਾਦਾਂ ਦੀ ਰਜਿਸਟ੍ਰੇਸ਼ਨ ਲਈ ਲੋੜੀਂਦੀ ਐਨ.ਓ.ਸੀ. ਵਾਸਤੇ ਅਰਜ਼ੀਆਂ ਦੇ ਤੁਰੰਤ ਅਤੇ ਸਮੇਂ ਸਿਰ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਇਕ ਪੋਰਟਲ ਸ਼ੁਰੂ ਕਰ ਦਿੱਤਾ ਗਿਆ ਹੈ। ਜਿੰਪਾ ਨੇ ਕਿਹਾ ਕਿ ਅਣਅਧਿਕਾਰਤ ਕਾਲੋਨੀਆਂ ਵਿੱਚ ਸਥਿਤ ਪਲਾਟਾਂ ਅਤੇ ਇਮਾਰਤਾਂ ਨੂੰ ਨਿਯਮਤ ਕਰਨ ਲਈ ਸਬੰਧਤ ਵਿਅਕਤੀ ਪੋਰਟਲ www.punjabregularization.in `ਤੇ ਲੌਗਇਨ ਕਰ ਸਕਦਾ ਹੈ। ਦਰਖਾਸਤ ਦੇਣ ਤੋਂ ਲੈ ਕੇ ਐਨ.ਓ.ਸੀ. ਪ੍ਰਾਪਤ ਹੋਣ ਤੱਕ ਦੀ ਸਾਰੀ ਪ੍ਰਕਿਰਿਆ ਆਨਲਾਈਨ ਹੈ। ਜ਼ਿਕਰਯੋਗ ਹੈ ਕਿ ਇਹ ਸਹੂਲਤ ਸਿਰਫ ਉਨ੍ਹਾਂ ਅਲਾਟੀਆਂ/ਨਿਵਾਸੀਆਂ ਨੂੰ ਹੀ ਮਿਲ ਸਕਦੀ ਹੈ, ਜਿਨ੍ਹਾਂ ਦੀਆਂ ਜਾਇਦਾਦਾਂ 19 ਮਾਰਚ, 2018 ਤੋਂ ਪਹਿਲਾਂ ਵਿਕਸਤ ਹੋਈਆਂ ਅਣਅਧਿਕਾਰਤ ਕਾਲੋਨੀਆਂ ਵਿੱਚ ਪੈਂਦੀਆਂ ਹਨ।

ਮਾਲ ਮੰਤਰੀ ਨੇ ਕਿਹਾ ਕਿ ਐਨ.ਓ.ਸੀ. ਪ੍ਰਾਪਤ ਕਰਨ ਦੀ ਪ੍ਰਕਿਰਿਆ ਤੋਂ ਬਾਅਦ ਸਬੰਧਤ ਜਾਇਦਾਦ ਮਾਲਕ ਬਣਦੀ ਸਰਕਾਰੀ ਫੀਸ ‘ਤੇ ਰਜਿਸਟਰੀ ਕਰਵਾ ਸਕਦਾ ਹੈ। ਕਾਬਿਲੇਗੌਰ ਹੈ ਕਿ ਐਨ.ਓ.ਸੀ. ਜਾਰੀ ਕਰਨ ਦੀ ਸਾਰੀ ਪ੍ਰਕਿਰਿਆ ਪੋਰਟਲ `ਤੇ ਬਿਨੈ-ਪੱਤਰ ਜਮ੍ਹਾਂ ਕਰਨ ਤੋਂ 21 ਕੰਮ-ਕਾਜੀ ਦਿਨਾਂ ਦੇ ਅੰਦਰ ਪੂਰੀ ਕੀਤੀ ਜਾਵੇਗੀ। ਇਹ ਸਿੰਗਲ ਪੋਰਟਲ ਅਰਜ਼ੀਆਂ ਦੇ ਤੁਰੰਤ ਨਿਪਟਾਰੇ ਵਾਸਤੇ ਐਮ.ਸੀ. ਅਤੇ ਐਮ.ਸੀ. ਖੇਤਰ ਦੇ ਬਾਹਰ ਪੈਂਦੇ ਪਲਾਟਾਂ ਅਤੇ ਇਮਾਰਤਾਂ ਨੂੰ ਨਿਯਮਤ ਕਰਨ ਲਈ ਤਿਆਰ ਕੀਤਾ ਗਿਆ ਹੈ।

 

Have something to say? Post your comment
ਹੋਰ ਪੰਜਾਬ ਖ਼ਬਰਾਂ
ਸੰਧਵਾਂ ਵੱਲੋਂ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਨ ਤੇ ਉਚ ਕਦਰਾਂ-ਕੀਮਤਾਂ ਅਪਨਾਉਣ ਦੀ ਸਲਾਹ 5,000 ਰੁਪਏ ਦੀ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ ਸਪੀਕਰ ਸੰਧਵਾਂ ਨੇ ਵੱਖ ਵੱਖ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਦਾ ਜਾਇਜਾ ਲਿਆ ਜੌੜਾਮਾਜਰਾ ਨੇ ਜਾਂਚ ਕਮੇਟੀ ਨੂੰ ਪਠਾਨਕੋਟ ਘਟਨਾ ਦੀ ਰਿਪੋਰਟ ਮੰਗਲਵਾਰ ਤੱਕ ਸੌਂਪਣ ਦੇ ਹੁਕਮ ਦਿੱਤੇ ਜਾਅਲੀ ਦਸਤਾਵੇਜ਼ਾਂ ਸਹਾਰੇ ਬੈਂਕ ਕਰਜ਼ਾ ਲੈਣ ਦੇ ਕੇਸ ‘ਚ ਲੋੜੀਂਦੀਆਂ ਦੋ ਮਹਿਲਾਵਾਂ ਕਾਬੂ ਪੰਜਾਬ ਪੁਲਿਸ ਨੇ ਆਈਐਸਆਈ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਇੱਕ ਹੋਰ ਕਾਰਕੁਨ ਨੂੰ ਕੀਤਾ ਗਿ੍ਰਫਤਾਰ ਠੋਸ ਅਤੇ ਤਰਲ ਕੂੜੇ ਦੀ ਸੁਚੱਜੀ ਸਾਂਭ ਸੰਭਾਲ ਕਰਨ ਵਾਲੀਆਂ 23 ਪੰਚਾਇਤਾਂ ਨੂੰ ਮਿਲੇਗਾ 1-1 ਲੱਖ ਰੁਪਏ ਦਾ ਇਨਾਮ: ਜਿੰਪਾ ਸਿਹਤ ਵਿਭਾਗ, ਮਿਡਵਾਈਫਰੀ ਵਿੱਚ ਨਰਸ ਪ੍ਰੈਕਟੀਸ਼ਨਰ ਦੇ ਨਵੇਂ ਕਾਡਰ ਰਾਹੀਂ ਕੁਦਰਤੀ ਜਣੇਪਿਆਂ ਨੂੰ ਉਤਸ਼ਾਹਿਤ ਕਰੇਗਾ: ਜੌੜਾਮਾਜਰਾ ਪੰਜਾਬ ਨੇ ਉੱਤਰ-ਪੂਰਬੀ ਤੇ ਪਹਾੜੀ ਰਾਜਾਂ ਦੀ ਤਰਜ਼ ‘ਤੇ ਖੇਤੀ ਪੰਪਾਂ ਨੂੰ ਸੂਰਜੀ ਊਰਜਾ ਲਈ ਮੰਗੀ ਵਿੱਤੀ ਸਹਾਇਤਾ ਪੰਜਾਬ ਵੱਲੋਂ ‘ਪੰਜਾਬ ਗੁੱਡਜ ਐਂਡ ਸਰਵਿਸਿਜ ਟੈਕਸ (ਸੋਧ) ਬਿੱਲ, 2022 ਪਾਸ’