Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਕੈਨੇਡਾ

ਵੈਕਸੀਨ ਬਾਰੇ ਬਾਰਡਰ ਨਿਯਮਾਂ ਨੂੰ ਖ਼ਤਮ ਕਰਨ ਦੀ ਤਿਆਰੀ ਕਰ ਰਿਹਾ ਹੈ ਕੈਨੇਡਾ

September 21, 2022 12:33 AM

ਐਰਾਈਵਕੈਨ ਨੂੰ ਵੀ ਚੋਣਵਾਂ ਐਪ ਬਣਾਉਣ ਦੀ ਹੈ ਯੋਜਨਾ

ਓਟਵਾ, 20 ਸਤੰਬਰ (ਪੋਸਟ ਬਿਊਰੋ) : ਫੈਡਰਲ ਸਰਕਾਰ ਵੱਲੋਂ ਸਤੰਬਰ ਦੇ ਅੰਤ ਤੱਕ ਕੋਵਿਡ-19 ਸਬੰਧੀ ਵੈਕਸੀਨ ਬਾਰੇ ਬਾਰਡਰ ਨਿਯਮਾਂ ਨੂੰ ਖ਼ਤਮ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸਰਕਾਰ ਐਰਾਈਵਕੈਨ ਨੂੰ ਵੀ ਚੋਣਵਾਂ ਐਪ ਬਣਾਉਣ ਦੀ ਯੋਜਨਾ ਬਣਾ ਰਹੀ ਹੈ।
ਮਹਾਂਮਾਰੀ ਸਬੰਧੀ ਆਪਣੀਆਂ ਨੀਤੀਆਂ ਵਿੱਚ ਸਰਕਾਰ ਇਸ ਮਹੀਨੇ ਦੇ ਅੰਤ ਤੱਕ ਤਬਦੀਲੀ ਕਰੇਗੀ। ਭਰੋਸੇਯੋਗ ਸੂਤਰਾਂ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਲਿਬਰਲ ਸਰਕਾਰ ਨੇ ਟਰੈਵਲਰਜ਼ ਲਈ ਕੋਵਿਡ-19 ਟੈਸਟਿੰਗ ਨੂੰ ਖ਼ਤਮ ਕਰਨ ਦਾ ਸੰਕੇਤ ਵੀ ਦਿੱਤਾ ਹੈ।
ਜੂਨ ਦੇ ਅਖੀਰ ਵਿੱਚ ਫੈਡਰਲ ਸਰਕਾਰ ਨੇ ਆਖਿਆ ਸੀ ਕਿ ਬਾਰਡਰ ਪਾਬੰਦੀਆਂ, ਜਿਨ੍ਹਾਂ ਵਿੱਚ ਕੈਨੇਡਾ ਦਾਖਲ ਹੋਣ ਲਈ ਵੈਕਸੀਨੇਸ਼ਨ ਦਾ ਸਬੂਤ ਵਿਖਾਉਣਾ ਵੀ ਲਾਜ਼ਮੀ ਸੀ, ਘੱਟੋ ਘੱਟ 30 ਸਤੰਬਰ ਤੱਕ ਜਾਰੀ ਰਹਿਣਗੀਆਂ। ਤਾਜ਼ਾ ਰਿਪੋਰਟ ਮੁਤਾਬਕ ਫੈਡਰਲ ਸਰਕਾਰ ਵੱਲੋਂ ਇਨ੍ਹਾਂ ਮਾਪਦੰਡਾਂ ਨੂੰ ਅੱਗੇ ਨਾ ਵਧਾਉਣ ਦਾ ਮਨ ਬਣਾਇਆ ਜਾ ਰਿਹਾ ਹੈ।
ਅਜੇ ਤੱਕ ਇਹ ਸਪਸ਼ਟ ਨਹੀਂ ਹੋ ਸਕਿਆ ਹੈ ਕਿ ਸਰਕਾਰ ਵੈਕਸੀਨੇਸ਼ਨ ਨਾਲ ਸਬੰਧਤ ਕਿਹੜੇ ਨਿਯਮਾਂ ਨੂੰ ਇਸ ਮਹੀਨੇ ਦੇ ਅੰਤ ਤੱਕ ਬਦਲੇਗੀ।ਇਸ ਸਬੰਧ ਵਿੱਚ ਐਲਾਨ ਜਲਦ ਹੀ ਆਉਣ ਵਾਲੇ ਦਿਨਾਂ ਵਿੱਚ ਕੀਤੇ ਜਾਣ ਦੀ ਸੰਭਾਵਨਾ ਹੈ। ਇਹ ਵੀ ਸਪਸ਼ਟ ਨਹੀਂ ਹੈ ਕਿ ਅਮਰੀਕਾ ਵੀ ਕੈਨੇਡਾ ਦੀ ਤਰਜ਼ ਉੱਤੇ ਇਨ੍ਹਾਂ ਨਿਯਮਾਂ ਵਿੱਚ ਤਬਦੀਲੀ ਕਰੇਗਾ ਜਾਂ ਨਹੀਂ। ਪਰ ਅਮਰੀਕਾ ਦਾਖਲ ਹੋਣ ਵਾਲੇ ਸਾਰੇ ਟਰੈਵਲਰਜ਼, ਜਿਹੜੇ ਅਮਰੀਕੀ ਨਾਗਰਿਕ ਨਹੀਂ ਹਨ, ਨੂੰ ਅਜੇ ਵੀ ਪੂਰੀ ਵੈਕਸੀਨੇਸ਼ਨ ਦਾ ਸਬੂਤ ਦੇਣਾ ਪੈਂਦਾ ਹੈ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨ ਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਬਾਈਵਾਰਡ ਮਾਰਕੀਟ ਵਿੱਚ ਪੈਦਲ ਜਾ ਰਹੀ ਔਰਤ ਨੂੰ ਕਾਰ ਨੇ ਟੱਕਰ ਮਾਰ ਦਿੱਤੀ, ਗੰਭੀਰ ਜ਼ਖਮੀ 49 ਸਾਲਾ ਕੈਨੇਡੀਅਨ ਨਾਗਰਿਕ ਦੀ ਅਮਰੀਕੀ ਇੰਮੀਗ੍ਰੇਸ਼ਨ ਏਜੰਸੀ ਆਈਸੀਈ ਦੀ ਹਿਰਾਸਤ `ਚ ਮੌਤ ਪੋਰਟਰ ਏਅਰਲਾਈਨਜ਼ 13 ਦਸੰਬਰ ਤੋਂ ਓਟਵਾ-ਮੈਕਸੀਕੋ ਲਈ ਚਲਾਏਗਾ ਨਾਨ-ਸਟਾਪ ਉਡਾਨਾਂ ਓਂਟਾਰੀਓ ਦੇ ਅਲਮੋਂਟੇ ਵਿੱਚ ਸਕੂਲ ਬੱਸ ਦੀ ਟੱਕਰ ਨਾਲ ਬੱਚੇ ਦੀ ਮੌਤ ਚਾਓ ਲਾਮ ਨੇ ਬਿਆਨ `ਚ ਮਾਂ ਦੀ ਹੱਤਿਆ ਤੋਂ ਪਹਿਲਾਂ ਸਾਲਾਂ ਤੱਕ ਹੋਏ ਦੁਰਵਿਵਹਾਰ ਦਾ ਦਿੱਤਾ ਵੇਰਵਾ ਏਸ਼ੀਅਨ ਫੂਡ ਸੈਂਟਰ ਦੀ ਕੈਨੇਡਾ ਡੇਅ ਮੌਕੇ ਲੱਗ ਗਈ ਸੇਲ ਕੈਨੇਡੀਅਨ ਬਾਰਡਰ ਏਜੰਟਾਂ ਨੇ ਬਲੂ ਵਾਟਰ ਬ੍ਰਿਜ 'ਤੇ 23 ਮਿਲੀਅਨ ਡਾਲਰ ਦੀ ਸ਼ੱਕੀ ਕੋਕੀਨ ਕੀਤੀ ਜ਼ਬਤ ਕੈਨੇਡਾ ਨਾਟੋ ਖ਼ਰਚ ਟੀਚੇ ਨੂੰ ਕਰੇਗਾ ਹੋਰ ਉੱਚਾ : ਕਾਰਨੀ