Welcome to Canadian Punjabi Post
Follow us on

03

July 2025
 
ਪੰਜਾਬ

ਖੇਡਾਂ ਵਤਨ ਪੰਜਾਬ ਦੀਆਂ, ਦੇ ਜ਼ਿਲ੍ਹਾ ਪੱਧਰੀ ਖੇਡ ਪੱਧਰੀ ਮੁਕਾਬਲੇ ਸਫ਼ਲਤਾਪੂਰਵਕ ਸੰਪੰਨ

September 21, 2022 07:57 AM

-ਸਮਾਪਤੀ ਸਮਾਗਮ ਵਿੱਚ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਮਨਜੀਤ ਸਿੰਘ ਨੇ ਕੀਤੀ ਵਿਸ਼ੇਸ਼ ਸ਼ਿਰਕਤ
-ਮੋਗਾ ਵਿੱਚੋਂ ਲਗਭਗ 1400 ਦੇ ਕਰੀਬ ਖਿਡਾਰੀ ਕਰਨਗੇ ਸੂਬਾ ਪੱਧਰੀ ਖੇਡਾਂ ਵਿੱਚ ਆਪਣੀ ਖੇਡ ਕਲਾ ਦਾ ਪ੍ਰਦਰਸ਼ਨ


ਮੋਗਾ, 21 ਸਤੰਬਰ (ਪੋਸਟ ਬਿਊਰੋ): ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਅੰਡਰ-21, 21-40, 40-50 ਅਤੇ 50+ ਲੜਕੇ/ਲੜਕੀਆਂ ਦੇ ਮੁਕਾਬਲੇ ਅੱਜ ਬੜੀ ਹੀ ਧੂਮ-ਧਾਮ ਨਾਲ ਸਫ਼ਲਤਾਪੂਰਵਕ ਸੰਪੰਨ ਹੋ ਗਏ ਹਨ।
ਇਨ੍ਹਾਂ ਖੇਡਾਂ ਦੇ ਆਖਰੀ ਦਿਨ ਅੱਜ ਇਨਾਮ ਵੰਡ ਸਮਾਰੋਹ ਵਿੱਚ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਮਨਜੀਤ ਸਿੰਘ ਦੀਦਾਰੇ ਵਾਲਾ ਨੇ ਵਿਸ਼ੇਸਤ ਤੌਰ ਤੇ ਸ਼ਿਰਕਤ ਕਰਕੇ ਟੂਰਨਾਮੈਂਟ ਨੂੰ ਸਮਾਪਤ ਕਰਨ ਦਾ ਐਲਾਨ ਕੀਤਾ। ਉਨ੍ਹਾਂ ਖਿਡਾਰੀਆਂ ਨੂੰ ਮਿਹਨਤ, ਇਮਾਨਦਾਰੀ ਅਤੇ ਲਗਨ ਨਾਲ ਰਾਜ ਪੱਧਰੀ ਖੇਡਾਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ।
ਇਸ ਮੌਕੇ ਦੌਰਾਨ ਡਾ. ਜਤਿੰਦਰ ਕੌਰ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਮੋਗਾ ਅਤੇ ਪ੍ਰਿੰਸੀਪਲ ਭੁਪਿੰਦਰਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ ਸੁਰਿੰਦਰ ਕੌਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋ ਕੇ ਖਿਡਾਰੀਆਂ ਦਾ ਮਾਣ ਵਧਾਇਆ। ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਬਲਜਿੰਦਰ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਸੁਆਗਤ ਕੀਤਾ।
ਆਪਣੇ ਸੰਬੋਧਨ ਵਿੱਚ ਹਰਮਨਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਹਰ ਖੇਤਰ ਵਾਂਗ ਖੇਡਾਂ ਦੇ ਖੇਤਰ ਵਿੱਚ ਵੀ ਸ਼ਲਾਘਾਯੋਗ ਉਪਰਾਲੇ ਕਰ ਰਹੀ ਹੈ। ਉਨ੍ਹਾਂ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਸੂਬਾ ਪੱਧਰੀ ਮੁਕਾਬਲਿਆਂ ਵਿੱਚ ਜ਼ਿਲ੍ਹਾ ਮੋਗਾ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਦੇ ਚੰਗੇਰੇ ਭਵਿੱਖ ਲਈ ਸੁਭਕਾਮਨਾਵਾਂ ਵੀ ਦਿੱਤੀਆਂ। ਉਨ੍ਹਾਂ ਜੇਤੂ ਖਿਡਾਰੀਆਂ ਨੂੰ ਕਿਹਾ ਕਿ ਸੂਬਾ ਪੱਧਰੀ ਖੇਡਾਂ ਵਿੱਚ ਸ਼ਾਨਦਾਰ ਪ੍ਰਰਦਰਸ਼ਨ ਲਈ ਆਪਣੇ ਅਭਿਆਸ ਨੂੰ ਨਿਰੰਤਰ ਜਾਰੀ ਰੱਖਿਆ ਜਾਵੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਖਿਡਾਰੀਆਂ ਦੇ ਚੰਗੇਰੇ ਭਵਿੱਖ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚੋਂ ਲਗਭਗ 1400 ਦੇ ਕਰੀਬ ਖਿਡਾਰੀ ਸੂਬਾ ਪੱਧਰੀ ਮੁਕਾਬਲਿਆਂ ਵਿੱਚ ਆਪਣੀ ਖੇਡ ਕਲਾ ਦਾ ਪ੍ਰਦਰਸ਼ਨ ਕਰਨਗੇ।
ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਬਲਜਿੰਦਰ ਸਿੰਘ ਨੇ ਦੱਸਿਆ ਕਿ ਜਿਹੜੀਆਂ ਖੇਡਾਂ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਵਿੱਚ ਨਹੀ ਕਰਵਾਈਆਂ ਗਈਆਂ ਉਨ੍ਹਾਂ ਖੇਡਾਂ ਦੇ ਖਿਡਾਰੀਆਂ ਦੀ ਸਿਲੈਕਸ਼ਨ ਟਰਾਇਲਾਂ ਦੇ ਆਧਾਰ ਤੇ ਕੀਤੀ ਜਾਵੇਗੀ ਅਤੇ ਇਨ੍ਹਾਂ ਟਰਾਇਲਾਂ ਦੀਆਂ ਮਿਤੀਆਂ ਜਲਦੀ ਹੀ ਨਿਰਧਾਰਿਤ ਕਰਕੇ ਅਖਬਾਰਾਂ ਵਿੱਚ ਪ੍ਰਕਾਸ਼ਿਤ ਕਰ ਦਿੱਤੀਆਂ ਜਾਣਗੀਆਂ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ