Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਤਿੰਨ ਰੋਜ਼ਾ ਪਲਸ ਪੋਲੀਓ ਅਭਿਆਨ ਦੌਰਾਨ 14 ਲੱਖ ਤੋਂ ਵੱਧ ਬੱਚਿਆਂ ਨੂੰ ਪਿਲਾਈਆਂ ਬੂੰਦਾਂ: ਚੇਤਨ ਸਿੰਘ ਜੌੜਾਮਾਜਰਾ

September 21, 2022 07:58 AM

-ਇਹ ਵਿਸ਼ੇਸ਼ ਮੁਹਿੰਮ ਪੰਜਾਬ ਦੇ 12 ਜ਼ਿਲ੍ਹਿਆਂ ਵਿਚ ਚਲਾਈ ਗਈ

ਚੰਡੀਗੜ੍ਹ, 21 ਸਤੰਬਰ (ਪੋਸਟ ਬਿਊਰੋ): ਪੰਜਾਬ ਦੀ ਪੋਲੀਓ ਮੁਕਤ ਸਥਿਤੀ ਨੂੰ ਬਰਕਰਾਰ ਰੱਖਣ ਲਈ, ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਦੇ ਸਿਹਤ ਵਿਭਾਗ ਨੇ ਆਪਣੀ ਤਿੰਨ ਰੋਜ਼ਾ ਉਪ ਰਾਸ਼ਟਰੀ ਪਲਸ ਪੋਲੀਓ ਮੁਹਿੰਮ (ਐਸ.ਐਨ.ਆਈ.ਡੀ.) ਤਹਿਤ 14,24,142 ਬੱਚਿਆਂ ਨੂੰ ਪੋਲੀਓ ਤੋਂ ਬਚਾਅ ਲਈ ਬੂੰਦਾਂ ਪਿਲਾਈਆਂ ਹਨ। ਇਹ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕੀਤਾ।

ਚੇਤਨ ਸਿੰਘ ਜੌੜਾਮਾਜਰਾ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜ ਸਾਲ ਤੋਂ ਘੱਟ ਉਮਰ ਦੇ ਹਰ ਬੱਚੇ ਨੂੰ ਪੋਲੀਓ ਬੂੰਦਾਂ ਪਿਲਾਉਣ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਘਰ-ਘਰ ਜਾ ਕੇ ਇਹ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਨੇ ਇੱਟਾਂ ਦੇ ਭੱਠਿਆਂ, ਰੇਲਵੇ ਸਟੇਸ਼ਨ, ਬੱਸ ਅੱਡਿਆਂ, ਉਸਾਰੀ ਵਾਲੀਆਂ ਥਾਵਾਂ ਅਤੇ ਝੁੱਗੀਆਂ ਝੌਂਪੜੀਆਂ ਆਦਿ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ।
ਵਲੰਟੀਅਰਾਂ ਦੇ ਅਣਥੱਕ ਯਤਨਾਂ ਦੀ ਸ਼ਲਾਘਾ ਕਰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਿਹਤ ਵਿਭਾਗ ਵੱਲੋਂ 11,865 ਪੋਲੀਓ ਵੈਕਸੀਨ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਅਤੇ ਇਨ੍ਹਾਂ ਸਾਰਿਆਂ ਨੇ ਇਸ ਮੁਹਿੰਮ ਦੀ ਸਫਲਤਾ ਲਈ ਸ਼ਲਾਘਾਯੋਗ ਉਪਰਾਲੇ ਕੀਤੇ ਹਨ। ਟੀਮਾਂ ਨੇ ਘਰ-ਘਰ ਜਾ ਕੇ ਹਰ ਬੱਚੇ ਨੂੰ ਪੋਲੀਓ ਬੂੰਦਾਂ ਪਿਲਾਏ ਜਾਣ ਨੂੰ ਯਕੀਨੀ ਬਣਾਇਆ। ਸਿਹਤ ਵਿਭਾਗ ਪੰਜਾਬ ਅਤੇ ਵਿਸ਼ਵ ਸਿਹਤ ਸੰਗਠਨ ਨੇ ਵੱਖ-ਵੱਖ ਪੱਧਰਾਂ ‘ਤੇ ਨਿਗਰਾਨੀ ਲਈ ਅੰਦਰੂਨੀ ਸੁਪਰਵਾਈਜ਼ਰ ਅਤੇ ਬਾਹਰੀ ਨਿਗਰਾਨ ਤਾਇਨਾਤ ਕੀਤੇ ਸਨ।
ਜੌੜਾਮਾਜਰਾ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ 14,83,072 ਦਾ ਟੀਚਾ ਰੱਖਿਆ ਗਿਆ ਸੀ ਅਤੇ ਇਹ ਮੁਹਿੰਮ ਆਪਣੇ ਨਿਰਧਾਰਤ ਟੀਚੇ ਦਾ 96.03 ਫੀਸਦੀ ਹਾਸਲ ਕਰਨ ਵਿੱਚ ਕਾਮਯਾਬ ਰਹੀ ਹੈ ਅਤੇ ਸਿਹਤ ਅਧਿਕਾਰੀਆਂ ਨੂੰ ਬਾਕੀ ਬਚੇ ਬੱਚਿਆਂ ਨੂੰ ਘਰਾਂ ਵਿੱਚ ਜਾ ਕੇ ਪੋਲੀਓ ਬੂੰਦਾਂ ਪਿਲਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਮੁਹਿੰਮ ਦੌਰਾਨ ਬੂੰਦਾਂ ਪੀਣ ਤੋਂ ਖੁੰਝ ਗਏ ਬੱਚਿਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਪੋਲੀਓ ਬੂੰਦਾਂ ਪਿਲਾਉਣ ਲਈ ਘਰ-ਘਰ ਜਾਣ ਦੀ ਮੁਹਿੰਮ ਪੰਜ ਦਿਨਾਂ ਤੱਕ ਜਾਰੀ ਰਹੇਗੀ। ਇਸ ਮੁਹਿੰਮ ਨੂੰ ਵਿਸ਼ਵ ਸਿਹਤ ਸੰਸਥਾ (ਡਬਲਿਯੂ.ਐਚ.ਓ.), ਰੋਟਰੀ ਅਤੇ ਹੋਰ ਸਿਵਲ ਸੁਸਾਇਟੀ ਸੰਸਥਾਵਾਂ ਦੇ ਤਕਨੀਕੀ ਭਾਈਵਾਲਾਂ ਅਤੇ ਵਲੰਟੀਅਰਾਂ ਦੁਆਰਾ ਸਹਿਯੋਗ ਦਿੱਤਾ ਗਿਆ।

ਜ਼ਿਕਰਯੋਗ ਹੈ ਕਿ ਬੱਚਿਆਂ ਦੀ ਕਵਰੇਜ ਦੇ ਸਬੰਧ ਵਿੱਚ ਜ਼ਿਲ੍ਹਾ ਪੱਧਰੀ ਕਾਰਗੁਜ਼ਾਰੀ, ਐਸ.ਬੀ.ਐਸ. ਨਗਰ 100 ਫੀਸਦੀ, ਫਾਜ਼ਿਲਕਾ 99.58 ਫੀਸਦੀ, ਤਰਨਤਾਰਨ 99.40 ਫੀਸਦੀ, ਸ੍ਰੀ ਮੁਕਤਸਰ ਸਾਹਿਬ 98.74 ਫੀਸਦੀ, ਬਠਿੰਡਾ 97.53 ਫੀਸਦੀ, ਪਠਾਨਕੋਟ 96.82 ਫੀਸਦੀ, ਮੋਗਾ 95.47 ਫੀਸਦੀ, ਅੰਮ੍ਰਿਤਸਰ 94.41 ਫੀਸਦੀ, ਫਰੀਦਕੋਟ 94.14 ਫੀਸਦੀ, ਸ੍ਰੀ ਫਤਿਹਗੜ੍ਹ ਸਾਹਿਬ 94.06 ਫੀਸਦੀ, ਪਟਿਆਲਾ 92.66 ਫੀਸਦੀ ਅਤੇ ਮਾਨਸਾ 92.63 ਫੀਸਦੀ ਰਹੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ