Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਸੰਯੁਕਤ ਰਾਸ਼ਟਰ ਦੀ ਜਨਰਲ ਅਸੈਂਬਲੀ ਵਿੱਚ ਅੱਜ ਨਿਜੀ ਤੌਰ ਉੱਤੇ ਹਿੱਸਾ ਲੈਣਗੇ ਟਰੂਡੋ

September 21, 2022 09:14 AM

ਨਿਊ ਯੌਰਕ, 21 ਸਤੰਬਰ (ਪੋਸਟ ਬਿਊਰੋ) : ਸੰਯੁਕਤ ਰਾਸ਼ਟਰ ਦੀ ਨਿਊ ਯੌਰਕ ਵਿੱਚ ਚੱਲ ਰਹੀ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਨਿਜੀ ਤੌਰ ਉੱਤੇ ਹਿੱਸਾ ਲਿਆ ਜਾਵੇਗਾ।
ਪਹਿਲੇ ਦਿਨ ਇਸ ਮੰਚ ਤੋਂ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਵੱਲੋਂ ਆਪਣੇ ਵਿਚਾਰ ਹਾਜ਼ਰੀਨ ਨਾਲ ਸਾਂਝੇ ਕੀਤੇ ਗਏ।ਇਸ ਮੀਟਿੰਗ ਵਿੱਚ ਨਿਜੀ ਤੌਰ ਉੱਤੇ ਟਰੂਡੋ ਤੋਂ ਇਲਾਵਾ ਹਿੱਸਾ ਲੈਣ ਵਾਲੇ ਵੱਖ ਵੱਖ ਮੁਲਕਾਂ ਦੇ ਅਧਿਕਾਰੀਆਂ ਨੂੰ ਯੂਕਰੇਨ ਦੇ ਰਾਸ਼ਟਰਪਤੀ ਵਲੋਦੀਮੀਰ ਜੈ਼ਲੈਂਸਕੀ ਦਾ ਭਾਸ਼ਣ ਵੀ ਸੁਣਨ ਨੂੰ ਮਿਲੇਗਾ। ਇਸ ਇੱਕਠ ਦੇ ਆਕਰਸ਼ਣ ਦਾ ਮੁੱਖ ਕੇਂਦਰ ਜ਼ੈਲੈਂਸਕੀ ਵੱਲੋਂ ਰੂਸ ਖਿਲਾਫ ਸੱਤ ਮਹੀਨਿਆਂ ਤੋਂ ਆਪਣੇ ਦੇਸ਼ ਦੀ ਕੀਤੀ ਜਾ ਰਹੀ ਹਿਫਾਜ਼ਤ ਦਾ ਮੁੱਦਾ ਰਹੇਗਾ।
ਇਸ ਮੌਕੇ ਵਿਦੇਸ਼ ਮੰਤਰੀ ਮਿਲੇਨੀ ਜੋਲੀ ਨੇ ਆਖਿਆ ਕਿ ਕੈਨੇਡਾ ਖਾਸ ਤੌਰ ਉੱਤੇ ਇਹ ਧਿਆਨ ਰੱਖ ਰਿਹਾ ਹੈ ਕਿ ਰੂਸ ਖਿਲਾਫ ਇੱਕਜੁੱਟ ਹੋਏ ਦੁਨੀਆਂ ਭਰ ਦੇ ਦੇਸ਼ਾਂ ਦੀ ਏਕਤਾ ਬਰਕਰਾਰ ਰਹੇ। ਜੋਲੀ ਨੇ ਆਖਿਆ ਕਿ ਉਹ ਆਸ ਕਰਦੇ ਹਨ ਕਿ ਜ਼ੈਲੈਂਸਕੀ ਆਪਣੇ ਸਹਿਯੋਗੀਆਂ ਤੋਂ ਵੱਧ ਤੋਂ ਵੱਧ ਮਦਦ ਹਾਸਲ ਕਰਨ ਵਿੱਚ ਕਾਮਯਾਬ ਰਹਿਣ। ਉਨ੍ਹਾਂ ਇਹ ਵੀ ਆਖਿਆ ਕਿ ਯੂਕਰੇਨ ਵੱਲੋਂ ਕੈਨੇਡਾ ਤੋਂ ਹਮੇਸ਼ਾਂ ਵਿੱਤੀ ਤੇ ਗੋਲਾ ਬਾਰੂਦ ਸਬੰਧੀ ਮਦਦ ਦੀ ਮੰਗ ਕੀਤੀ ਜਾਂਦੀ ਹੈ। ਅਸੀਂ ਪਹਿਲਾਂ ਹੀ ਉਨ੍ਹਾਂ ਦੀ ਕਾਫੀ ਮਦਦ ਕਰ ਚੁੱਕੇ ਹਾਂ। ਪਰ ਅਜੇ ਸਾਨੂੰ ਹੋਰ ਬਹੁਤ ਕੁੱਝ ਕਰਨ ਦੀ ਲੋੜ ਹੈ ਤੇ ਅਸੀਂ ਅਜਿਹਾ ਜ਼ਰੂਰ ਕਰਾਂਗੇ।
ਇਸ ਦੌਰਾਨ ਟਰੂਡੋ ਵੱਲੋਂ ਵਿਕਾਸਸ਼ੀਲ ਦੇਸ਼ਾਂ ਵਿੱਚ ਇਲਾਜਯੋਗ ਬਿਮਾਰੀ ਨਾਲ ਸਿੱਝਣ ਲਈ ਸੰਯੁਕਤ ਰਾਸ਼ਟਰ ਵੱਲੋਂ ਕੀਤੇ ਜਾ ਰਹੇ ਉਪਰਾਲੇ ਵਿੱਚ ਕੈਨੇਡਾ ਵੱਲੋਂ ਕੀਤੇ ਜਾ ਰਹੇ ਸਹਿਯੋਗ ਦਾ ਐਲਾਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਟਰੂਡੋ ਹਾਇਤੀ ਵਿੱਚ ਚੱਲ ਰਹੇ ਸੰਕਟ ਬਾਰੇ ਆਪਣੇ ਕੈਰੇਬੀਆਈ ਭਾਈਵਾਲਾਂ ਨਾਲ ਮੀਟਿੰਗ ਵਿੱਚ ਵੀ ਹਿੱਸਾ ਲੈਣਗੇ। ਜਿ਼ਕਰਯੋਗ ਹੈ ਕਿ ਗਰਮੀਆਂ ਵਿੱਚ ਹਾਇਤੀ ਵਿੱਚ ਚੱਲ ਰਹੀ ਗੈਂਗਵਾਰ ਕਾਰਨ ਸੈਂਕੜੇ ਲੋਕ ਮਾਰੇ ਜਾ ਚੁੱਕੇ ਹਨ।

 

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ