Welcome to Canadian Punjabi Post
Follow us on

01

July 2025
 
ਪੰਜਾਬ

ਮੇਰਾ ਪਹਿਲਾ ਕੰਮ ਲੋਕਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਦਾ ਹੱਲ ਕਰਨਾ ਹੈ: ਡਾ. ਕੁੰਵਰ

September 21, 2022 12:50 PM

* ਗਰੀਨਲੈਂਡ ਵਿਖੇ ਵਿਧਾਇਕ ਡਾ. ਕੁੰਵਰ ਦੀ ਹੋਈ ਮੀਟਿੰਗ

ਅੰਮ੍ਰਿਤਸਰ 20 ਸਤੰਬਰ (ਪੋਸਟ ਬਿਊਰੋ)- ਅੱਜ ਅੰਮ੍ਰਿਤਸਰ ਉੱਤਰੀ ਦੇ ਵਿਧਾਇਕ ਡਾ. ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਪ੍ਰਧਾਨਗੀ ਹੇਠ ਇੱਕ ਪ੍ਰਭਾਵਸ਼ਾਲੀ ਮੀਟਿੰਗ ਗਰੀਨਲੈਂਡ ਵਾਰਡ ਨੰਬਰ 19 ਵਿਚ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਵਿਧਾਇਕ ਡਾ. ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਆਏ ਹੋਏ ਪਤਵੰਤੇ ਸਜਣਾਂ ਧੰਨਵਾਦ ਕਰਦਿਆਂ ਕਿਹਾ ਕਿ ਮੈਂ ਜਿਵੇਂ ਕਿ ਆਪ ਨੂੰ ਇਲੈਕਸ਼ਨ ਤੋਂ ਪਹਿਲਾ ਕਿਹਾ ਸੀ ਕਿ ਇਹ ਮੇਰਾ ਇਲੈਕਸ਼ਨ ਹੈ ਪਰ ਲੜਨਾ ਤੁਸੀਂ ਹੈਤੁਸੀਂ ਅੰਮ੍ਰਿਤਸਰ ਉੱਤਰੀ ਵਿਧਾਨ ਸਭਾ ਇਲੈਕਸ਼ਨ ਬੜੀ ਦਲੇਰੀ ਅਤੇ ਸੂਝਵਾਨ ਹੋ ਕੇ ਲੜਿਆ ਅਤੇ ਸਾਨੂੰ ਜਿੱਤ ਪ੍ਰਾਪਤ ਹੋਈ। ਇਸ ਮੌਕੇ ਤੇ ਗਰੀਨ ਲੈਂਡ ਦੇ ਵਸਨੀਕਾਂ ਨੇ ਕਿਹਾ ਕਿ ਅੱਜ ਤੱਕ ਉਨ੍ਹਾਂ ਨੇ ਡਾ. ਕੁੰਵਰ ਵਰਗਾ ਵਿਧਾਇਕ ਨਹੀਂ ਦੇਖਿਆ ਹੈ ਜੋ ਲੋਕਾਂ ਵਿਚ ਵਿਚਰ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣ ਕੇ ਉਨ੍ਹਾਂ ਦਾ ਹੱਲ ਮੌਕੇ ਤੇ ਹੀ ਕਰਦੇ ਹਨ। 

 

ਇਸ ਮੌਕੇ ਤੇ ਗਰੀਨਲੈਂਡ ਦੇ ਵਸਨੀਕਾਂ ਨੇ ਵਾਰਡ ਦੀਆਂ ਸਮੱਸਿਆਵਾਂ ਬਾਰੇ ਇਕ ਮੈਮੋਰੰਡਰ ਵੀ ਡਾ. ਕੁੰਵਰ ਨੂੰ ਦਿੱਤਾ। ਮੈਮੋਰੰਡਮ ਬਾਰੇ ਬੋਲਦਿਆਂ ਵਿਧਾਇਕ ਨੇ ਕਿਹਾ ਕਿ ਉਨ੍ਹਾਂ ਦਾ ਪਹਿਲਾ ਕੰਮ ਲੋਕਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਦਾ ਹੱਲ ਹੈਇਸ ਲਈ ਉਹ ਹਰ ਹੀਲੇ ਗਰੀਨਲੈਂਡ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣਗੇ। ਇਸ ਮੌਕੇ ਤੇ ਵਾਈਸ ਆਫ ਅੰਮ੍ਰਿਤਸਰ ਦੇ ਮੈਂਬਰ ਵੀ ਹਾਜ਼ਰ ਸਨ ਜਿਨ੍ਹਾਂ ਨੇ ਵਿਧਾਇਕ ਡਾ. ਕੁੰਵਰ ਵਿਜੇ ਪ੍ਰਤਾਪ ਸਿੰਘ ਕੋਲੋਂ ਪਲਾਸਟਿਕ ਲਿਫਾਫਿਆਂ ਦੇ ਬਦਲ ਵਜੋਂ ਕੱਪੜੇ ਤੋਂ ਬਣਿਆ ਥੇਲਾ ਦਾ ਵੀ ਉਦਘਾਟਨ ਕਰਵਾਇਆ। ਇਹ ਮੀਟਿੰਗ ਜੀਤ ਸਿੰਘ ਦੇ ਘਰ ਹੋਈ ਜਿਸ ਵਿਚ ਗਗਨਦੀਪਸੰਦੀਪ ਸਿੰਘਸੰਜੀਵਦਿਕਸ਼ਾਂਤ ਸਮੇਤ ਵੱਡੀ ਗਿਣਤੀ ਵਿਚ ਗਰੀਨਲੈਂਡ ਦੇ ਵਸਨੀਕ ਹਾਜ਼ਰ ਸਨ।

ਫੋਟੋ ਕੈਂਪਸ਼ਨ: ਗਰੀਨਲੈਂਡ ਵਿਚ ਹੋਈ ਮੀਟਿੰਗ ਦੌਰਾਨ ਵਿਧਾਇਕ ਡਾ. ਕੁੰਵਰ ਵਿਜੇ ਪ੍ਰਤਾਪ ਸਿੰਘ ਅਤੇ ਹੋਰ ਵਸਨੀਕ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ