Welcome to Canadian Punjabi Post
Follow us on

10

May 2025
ਬ੍ਰੈਕਿੰਗ ਖ਼ਬਰਾਂ :
 
ਪੰਜਾਬ

ਦੇਸ਼ `ਚ ਖੇਡ ਸਭਿਆਚਾਰ ਨੂੰ ਪ੍ਰਫੁਲਿਤ ਕਰਨਾ ਸਮੇਂ ਦੀ ਮੁੱਖ ਲੋੜ: ਸ਼੍ਰੀ ਅਨੁਰਾਗ ਠਾਕੁਰ

September 21, 2022 12:56 PM
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 52ਵੇਂ ਸਲਾਨਾ ਖੇਡ ਇਨਾਮ ਵੰਡ ਸਮਾਗਮ ਮੌਕੇ ਭਾਰਤ ਸਰਕਾਰ ਦੇ ਕੇਂਦਰੀ ਸੂਚਨਾ ਤੇ ਪ੍ਰਸਾਰਣ ਅਤੇ ਖੇਡਾਂ ਤੇ ਯੁਵਕ ਮਾਮਲਿਆਂ ਬਾਰੇ ਮੰਤਰੀ ਸ਼੍ਰੀ ਅਨੁਰਾਗ ਠਾਕੁਰ ਸੰਬੋਧਨ ਕਰਦੇ ਹੋਏ

* ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 52ਵੇਂ ਸਲਾਨਾ ਖੇਡ ਇਨਾਮ ਵੰਡ ਸਮਾਗਮ ਮੌਕੇ 268 ਖਿਡਾਰੀਆਂ ਦਾ 2 ਕਰੋੜ ਰੁਪਏ ਦੇ ਨਕਦ ਇਨਾਮ ਤੇ ਟਰਾਫੀਆਂ ਨਾਲ ਸਨਮਾਨ

ਅੰਮ੍ਰਿਤਸਰ, 20 ਸਤੰਬਰ (ਪੋਸਟ ਬਿਓਰੋ) - ਭਾਰਤ ਸਰਕਾਰ ਦੇ ਕੇਂਦਰੀ ਸੂਚਨਾ ਤੇ ਪ੍ਰਸਾਰਣ ਅਤੇ ਖੇਡਾਂ ਤੇ ਯੁਵਕ ਮਾਮਲਿਆਂ ਬਾਰੇ ਮੰਤਰੀ ਸ਼੍ਰੀ ਅਨੁਰਾਗ ਠਾਕੁਰ ਨੇ ਕਿਹਾ ਹੈ ਕਿ ਦੇਸ਼ ਨੂੰ ਵਿਕਾਸ ਦੀਆਂ ਬੁਲੰਦੀਆਂ `ਤੇ ਲੈ ਕੇ ਜਾਣ ਲਈ ਜਰੂਰੀ ਹੈ ਕਿ ਦੇਸ਼ ਦੇ ਕੋਨੇ ਕੋਨੇ ਵਿਚ ਖੇਡ ਸਭਿਆਚਾਰ ਪ੍ਰਫੁਲਤ ਕੀਤਾ ਜਾਵੇ। ਇਸ ਦੇ ਲਈ ਭਾਰਤ ਸਰਕਾਰ 2758 ਕਰੋੜ ਕਰੋੜ ਰੁਪਏ ਦੇ 300 ਤੋਂ ਵੱਧ ਵੱਖ ਵੱਖ ਪ੍ਰੋਜੈਕਟ ਜਾਰੀ ਕਰ ਚੁੱਕੀ ਹੈ ਜਿਸ ਦੇ ਨਾਲ ਖੇਡਾਂ ਦੇ ਮੁੱਢਲ਼ੇ ਢਾਂਚੇ ਨੂੰ ਵਿਕਸਿਤ ਕੀਤਾ ਜਾ ਸਕੇ। ਭਵਿੱਖ ਵਿਚ ਇਸਤਰੀਆਂ ਦੀ ਖੇਡਾਂ ਵਿਚ ਸ਼ਮੂਲੀਅਤ ਵਧਾਉਣ ਲਈ ਹੋਰ ਵੀ ਪ੍ਰੋਜੈਕਟ ਤਿਆਰ ਕੀਤੇ ਜਾ ਰਹੇ ਹਨ। ਸਰਕਾਰਾਂ ਆਪਣੇ ਪੱਧਰ `ਤੇ ਉਪਰਾਲੇ ਕਰ ਰਹੀਆਂ ਹਨ ਪਰ ਹੁਣ ਵਿਅਕਤੀਗਤ, ਪਰਿਵਾਰ, ਸਮਾਜ ਅਤੇ ਕਾਰਪੋਰੇਟਸ ਨੂੰ ਅੱਗੇ ਆਉਣ ਦੀ ਵੀ ਲੋੜ ਹੈ। ਖੇਡ ਵਿਗਿਆਨ ਤੇ ਮੈਡੀਸਨ ਨੂੰ ਖੇਡਾਂ ਦੇ ਵਿਕਾਸ ਦਾ ਅਨਿੱਖੜਵਾਂ ਅਤੇ ਮਹੱਤਵਪੂਰਨ ਅੰਗ ਦਸਦਿਆਂ ਉਨਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਇਸ ਖੇਤਰ ਵਿ ਕੀਤੇ ਗਏ ਕੰਮ ਦੀ ਸ਼ਲਾਘਾ ਕੀਤੀ।  

         

ਉਹ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 52ਵੇਂ ਸਲਾਨਾ ਖੇਡ ਇਨਾਮ ਵੰਡ ਸਮਾਗਮ ਮੌਕੇ ਅੰਤਰਰਾਸ਼ਟਰੀ, ਰਾਸ਼ਟਰੀ ਅਤੇ ਆਲ ਇੰਡੀਆ ਇੰਟਰ-ਵਰਸਿਟੀ ਪੱਧਰ ’ਤੇ ਵੱਖ-ਵੱਖ ਖੇਡਾਂ ਵਿੱਚ ਯੂਨੀਵਰਸਿਟੀ ਅਤੇ ਦੇਸ਼ ਦਾ ਨਾਂ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਅੰਤਰਰਾਸ਼ਟਰੀ, ਰਾਸ਼ਟਰੀ ਅਤੇ ਆਲ ਇੰਡੀਆ ਇੰਟਰ-ਵਰਸਿਟੀ ਪੱਧਰ ’ਤੇ ਵੱਖ-ਵੱਖ ਖੇਡਾਂ ਵਿੱਚ ਯੂਨੀਵਰਸਿਟੀ ਅਤੇ ਦੇਸ਼ ਦਾ ਨਾਂ ਰੌਸ਼ਨ ਕਰਨ ਵਾਲੇ 268 ਖਿਡਾਰੀਆਂ ਅਤੇ ਕਾਲਜਾਂ ਨੂੰ 2 ਕਰੋੜ ਰੁਪਏ ਦੇ ਨਕਦ ਇਨਾਮ ਅਤੇ ਟਰਾਫੀਆਂ ਨਾਲ ਸਨਮਾਨਿਤ ਕੀਤਾ। ਇਸ ਮੌਕੇ ’ਤੇ ਵੱਖ-ਵੱਖ ਕਾਲਜਾਂ ਦੇ ਪ੍ਰਿੰਸੀਪਲ, ਵਿਭਾਗਾਂ ਦੇ ਮੁਖੀ, ਖੇਡ ਸ਼ਖਸ਼ੀਅਤਾਂ, ਕੋਚਾਂ ਨੂੰ ਵੀ ਸਨਮਾਨਿਤ ਕੀਤਾ ਗਿਆ।

        ਇਸ ਤੋਂ ਪਹਿਲਾਂ ਉਨ੍ਹਾਂ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜਣ `ਤੇ ਵਾਈਸ-ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ, ਡੀਨ ਅਕਾਦਮਿਕ ਮਾਮਲੇ, ਪ੍ਰੋ. ਸਰਬਜੋਤ ਸਿੰਘ ਬਹਿਲ, ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਹਾਲੋਂ, ਡੀਨ ਵਿਦਿਆਰਥੀ ਭਲਾਈ ਪ੍ਰੋ. ਅਨੀਸ਼ ਦੂਆ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ ਜਦੋਂਕਿ ਡਾ. ਕੰਵਰ ਮਨਦੀਪ ਸਿੰਘ, ਇੰਚਾਰਜ ਸਰੀਰਕ ਸਿੱਖਿਆ ਵਿਭਾਗ (ਏ.ਟੀ.) ਤੇ ਦਫਤਰ ਡਾਇਰੈਕਟਰ ਖੇਡਾਂ ਵੱਲੋਂ ਯੂਨੀਵਰਸਿਟੀ ਦੀਆਂ ਖੇਡਾਂ ਦੇ ਖੇਤਰ ਵਿਚ ਮਾਰੀਆਂ ਗਈਆਂ ਮੱਲਾਂ ਤੋਂ ਜਾਣੂ ਕਰਵਾਇਆ ਅਤੇ ਹਾਲ ਹੀ ਵਿਚ ਹੋਏ ਵੱਖ ਵੱਖ ਅੰਤਰਰਾਸ਼ਟਰੀ ਅਤੇ ਰਾਸ਼ਟਰੀ ਖੇਡ ਮੁਕਾਬਲਿਆਂ ਵਿਚ ਜੇਤੂ ਰਹੇ ਖਿਡਾਰੀਆਂ ਨਾਲ ਜਾਣ ਪਛਾਣ ਕਰਾਈ। ਸ਼੍ਰੀ ਅਨੁਰਾਗ ਠਾਕੁਰ ਨੇ ਯੂਨੀਵਰਸਿਟੀ ਦੀਆਂ ਖੇਡਾਂ ਦੇ ਖੇਤਰ ਵਿਚ ਪ੍ਰਾਪਤੀਆਂ `ਤੇ ਜਿਥੇ ਤਸੱਲੀ ਦਾ ਪ੍ਰਗਟਾਵਾ ਉਥੇ ਉਨ੍ਹਾਂ ਨੇ ਆਪਣੇ ਵਿਦਿਆਰਥੀ ਅਤੇ ਖਿਡਾਰੀ ਜੀਵਨ ਨਾਲ ਸਬੰਧਤ ਪੰਜਾਬ ਨਾਲ ਜੁੜੀਆਂ ਯਾਦਾਂ ਨੂੰ ਸਾਂਝਾ ਕੀਤਾ ਅਤੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਸੰਧੂ ਨੂੰ ਭਰੋਸਾ ਦਿਵਾਇਆ ਕਿ ਉਹ ਯੂਨੀਵਰਸਿਟੀ ਦੇ ਬਤੌਰ ਵਿਦਿਆਰਥੀ ਰਹੇ ਹੋਣ ਦੇ ਨਾਤੇ ਯੂਨੀਵਰਸਿਟੀ ਨੂੰ ਖੇਡਾਂ ਦੇ ਖੇਤਰ ਵਿਚ ਵੱਧ ਤੋਂ ਵੱਧ ਫੰਡ ਮੁਹਈਆ ਕੀਤੇ ਜਾਣਗੇ ਅਤੇ ਉਨ੍ਹਾਂ ਵੱਲੋਂ ਜੋ ਮੰਗਾਂ ਖੇਡਾਂ ਨਾਲ ਸਬੰਧਤ ਕੀਤੀਆਂ ਗਈਆਂ ਹਨ ਉਨ੍ਹਾਂ ਨੂੰ ਵੀ ਵਿਚਾਰਿਆ ਜਾਵੇਗਾ।

         ਇਸ ਮੌਕੇ ਵੱਖ ਵੱਖ ਅੰਤਰਰਾਸ਼ਟਰੀ, ਰਾਸ਼ਟਰੀ ਅਤੇ ਯੂਨੀਵਰਸਿਟੀ ਪੱਧਰ ਦੀਆਂ ਖੇਡਾਂ ਜਿਵੇਂ ਓਲੰਪਿਕ ਖੇਡਾਂ, ਵਰਲਡ ਕੱਪ/ਵਰਲਡ ਚੈਂਪੀਅਨਸ਼ਿਪ/ਏਸ਼ੀਅਨ ਗੇਮਜ਼/ਕਾਮਨਵੈਲਥ ਗੇਮਜ਼, ਵਰਲਡ ਯੂਨੀਵਰਸਿਟੀ ਗੇਮਜ਼/ਚੈਂਪੀਅਨਸ਼ਿਪ/ਏਸ਼ੀਅਨ ਚੈਂਪੀਅਨਸ਼ਿਪ/ਏਸ਼ੀਆ ਕੱਪ/ਕਾਮਨਵੈਲਥ ਚੈਂਪੀਅਨਸ਼ਿਪ/ਹੋਰ ਅੰਤਰਰਾਸ਼ਟਰੀ ਚੈਂਪੀਅਨਸ਼ਿਪ/ਐਸਏਐਫ ਗੇਮਜ਼ ਜਾਂ ਕੋਈ ਹੋਰ ਮਾਨਤਾਪ੍ਰਾਪਤ ਚੈਂਪੀਅਨਸ਼ਿਪ, ਆਲ ਇੰਡੀਆ ਇੰਟਰ-ਵਰਸਿਟੀ/ਖੇਲੋ ਇੰਡੀਆ ਯੂਨੀਵਰਸਿਟੀ ਗੇਮਜ਼/ਖੇਲੋ ਇੰਡੀਆ ਯੂਥ ਗੇਮਜ਼/ਹੋਰ ਮਾਨਤਾਪ੍ਰਾਪਤ ਟੂਰਨਾਮੈਂਟ/ਚੈਂਪੀਅਨਸ਼ਿਪ ਵਿਚ ਪਹਿਲੇ, ਦੂਜੇ, ਤੀਜੇ ਅਤੇ ਭਾਗ ਲੈਣ ਵਾਲੇ ਖਿਡਾਰੀਆਂ ਨੂੰ 2 ਕਰੋੜ ਦੇ ਲਗਪਗ ਇਨਾਮ ਦਿੱਤੇ ਗਏ।

        52ਵੇਂ ਇਨਾਮ ਵੰਡ ਸਮਾਰੋਹ ਵਿਚ ਖਾਲਸਾ ਕਾਲਜ ਅੰਮ੍ਰਿਤਸਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਤਰ-ਕਾਲਜ (ਪੁਰਸ਼ਾਂ) ਦੀ ’ਏ’ ਡਵੀਜ਼ਨ ਦੀ ਓਵਰਆਲ ਜਨਰਲ ਚੈਂਪੀਅਨਸ਼ਿਪ ਟਰਾਫੀ 12800 ਪੁਆਇੰਟਾਂ ਨਾਲ ਹਾਸਲ ਕੀਤੀ ਜਦੋਂਕਿ ਦੂਜੇ ਸਥਾਨ ਤੇ ਲਾਇਲਪੁਰ ਖਾਲਸਾ ਕਾਲਜ ਜਲੰਧਰ 10700 ਪੁਆਇੰਟ ਨਾਲ ਰਿਹਾ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ 2700 ਪੁਆਇੰਟਾਂ ਨਾਲ ਤੀਜੇ ਸਥਾਨ ’ਤੇ ਰਿਹਾ। ਅੰਤਰ-ਕਾਲਜ (ਪੁਰਸ਼ਾਂ) ਦੀ ’ਬੀ’ ਡਵੀਜ਼ਨ ਓਵਰਆਲ ਜਨਰਲ ਚੈਂਪੀਅਨਸ਼ਿਪ ਟਰਾਫੀ ਐਸ.ਐਸ.ਐਮ. ਕਾਲਜ ਦੀਨਾਨਗਰ ਨੇ 2300 ਪੁਆਇੰਟਾਂ ਨਾਲ ਪ੍ਰਾਪਤ ਕੀਤੀ ਅਤੇ ਜੀ.ਐੱਨ.ਪੀ.ਕੇ.ਐਸ. ਨਡਾਲਾ ਅਤੇ ਐਸ.ਬੀ.ਡੀ.ਐਸ. ਖਾਲਸਾ ਕਾਲਜ, ਦੁਮੇਲੀ 700-700 ਪੁਆਇੰਟਾਂ ਨਾਲ ਸਾਂਝੇ ਤੌਰ `ਤੇ ਤੀਜੇ ਸਥਾਨ `ਤੇ ਰਹੇ।

        ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਤਰ-ਕਾਲਜ (ਇਸਤਰੀਆਂ) ’ਏ’ ਡਵੀਜ਼ਨ ਦੀ ਓਵਰਆਲ ਜਨਰਲ ਚੈਂਪੀਅਨਸ਼ਿਪ ਟਰਾਫੀ ਬੀ.ਬੀ.ਕੇ. ਡੀ.ਏ.ਵੀ. ਕਾਲਜ ਫਾਰ ਵੁਮੇਨ ਅੰਮ੍ਰਿਤਸਰ ਨੇ 8300 ਪੁਆਇੰਟਾਂ ਨਾਲ ਜਿੱਤੀ। ਐਚ.ਐਮ.ਵੀ. ਜਲੰਧਰ 7600 ਪੁਆਇੰਟਾਂ ਦੂਜੇ ਸਥਾਨ ’ਤੇ ਅਤੇ ਖਾਲਸਾ ਕਾਲਜ ਅੰਮ੍ਰਿਤਸਰ 4500 ਪੁਆਇੰਟ ਨਾਲ ਤੀਜੇ ਸਥਾਨ `ਤੇ ਰਿਹਾ। ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਤਰ-ਕਾਲਜ (ਇਸਤਰੀਆਂ) ’ਬੀ’ ਡਵੀਜ਼ਨ ਦੀ ਓਵਰਆਲ ਜਨਰਲ ਚੈਂਪੀਅਨਸ਼ਿਪ ਟਰਾਫੀ ਹਿੰਦੂ ਕਾਲਜ, ਅੰਮ੍ਰਿਤਸਰ ਨੇ 3500 ਪੁਆਇੰਟ ਨਾਲ ਜਿੱਤੀ। ਡੀ.ਏ.ਵੀ. ਕਾਲਜ ਅੰਮ੍ਰਿਤਸਰ ਅਤੇ ਦੋਆਬਾ ਕਾਲਜ, ਜਲੰਧਰ 1600-1600 ਪੁਆਇੰਟਾਂ ਨਾਲ ਸਾਂਝੇ ਤੌਰ `ਤੇ ਰਨਅਰਜ਼ ਅੱਪ ਰਹੇ। ਸ਼ਹੀਦ ਭਗਤ ਸਿੰਘ ਯਾਦਗਾਰੀ ਓਵਰਆਲ ਚੈਂਪੀਅਨ ਟਰਾਫੀ (2021-2022)  48760 ਪੁਆਂਇੰਟਾਂ ਨਾਲ ਖਾਲਸਾ ਕਾਲਜ ਅੰਮ੍ਰਿਤਸਰ  ਨੂੰ ਦਿੱਤੀ ਗਈ ।ਵੱਖ-ਵੱਖ ਕਾਲਜਾਂ ਦੇ ਪ੍ਰਿੰਸੀਪਲ, ਫਿਜਿਕਲ ਵਿਭਾਗਾਂ ਦੇ ਮੁਖੀ, ਖੇਡ ਸ਼ਖਸ਼ੀਅਤਾਂ, ਕੋਚਾਂ ਨੂੰ ਵੀ ਸਨਮਾਨਿਤ ਕੀਤਾ ਗਿਆ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਵਿਦੇਸ਼-ਅਧਾਰਤ ਤਸਕਰ ਦੇ ਦੋ ਕਾਰਕੁਨ 10 ਕਿਲੋ ਹੈਰੋਇਨ ਅਤੇ ਇੱਕ ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਵਿਦੇਸ਼ੀ ਗੈਂਗਸਟਰ ਸੋਨੂੰ ਖੱਤਰੀ ਦਾ ਮੁੱਖ ਸਾਥੀ ਖਰੜ ਤੋਂ ਗ੍ਰਿਫ਼ਤਾਰ, ਤਿੰਨ ਪਿਸਤੌਲ ਬਰਾਮਦ ਹਰਚੰਦ ਸਿੰਘ ਬਰਸਟ ਨੇ ਸੜਕ ਹਾਦਸੇ ਵਿੱਚ ਸਕੂਲੀ ਬਚਿੱਆਂ ਦੀ ਹੋਈ ਮੌਤ `ਤੇ ਦੁੱਖ ਪ੍ਰਗਟ ਕੀਤਾ ਪੰਜਾਬ ਦੇ ਸਿਹਤ ਮੰਤਰੀ ਦਾ ਵੱਡਾ ਐਕਸ਼ਨ: ਸਕੂਲੀ ਬੱਸਾਂ ਅਤੇ ਟਿੱਪਰਾਂ ਲਈ ਸਖ਼ਤ ਹੁਕਮ ਜਾਰੀ ਫਾਜ਼ਿਲਕਾ ਵਿਚ ਵਿਆਹ ਸ਼ਾਦੀਆਂ ਅਤੇ ਧਾਰਮਿਕ ਪ੍ਰੋਗਰਾਮਾਂ 'ਤੇ ਡਰੋਨ ਅਤੇ ਆਤਿਸ਼ਬਾਜੀ ਪਟਾਖੇ ਚਲਾਉਣ 'ਤੇ ਰੋਕ ਸਰਪੰਚਾਂ/ਪੰਚਾਂ ਨੂੰ ਬਲਾਕ ਪੱਧਰ ਤੇ ਮੁੱਢਲੇ ਸਿਖਲਾਈ ਪ੍ਰੋਗਰਾਮ ਦੌਰਾਨ ਕੀਤਾ ਜਾਗਰੂਕ 315ਵੇਂ ਸਰਹਿੰਦ ਫਤਿਹ ਦਿਵਸ 'ਤੇ 13 ਮਈ ਨੂੰ ਰਕਬਾ ਭਵਨ ਤੋਂ ਆਰੰਭ ਹੋਵੇਗਾ ਇਤਿਹਾਸਿਕ ਫਤਿਹ ਮਾਰਚ : ਬਾਵਾ ਧਰਮ ਕੰਮੇਆਣਾ ਦੇ ਗੀਤ ਸੰਗ੍ਰਹਿ 'ਪੋਹਲੀ ਦੇ ਫੁੱਲ" ਉਪਰ ਵਿਚਾਰ ਗੋਸਟੀ ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਚਲਾਏ ਜਾ ਰਹੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼, 5 ਕਿਲੋ ਹੈਰੋਇਨ, ਦੋ ਪਿਸਤੌਲਾਂ ਸਮੇਤ 3 ਵਿਅਕਤੀ ਕਾਬੂ ਆਪ੍ਰੇਸ਼ਨ ਸਿੰਦੂਰ: ਭਾਰਤੀ ਫੌਜ ਦੀ ਬਹਾਦਰੀ 'ਤੇ ਪੂਰੇ ਦੇਸ਼ ਨੂੰ ਮਾਣ : ਮੋਹਿੰਦਰ ਭਗਤ