Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਔਰਤ ਨੂੰ ਬੰਧਕ ਬਣਾਉਣ ਦੇ ਦੋਸ਼ 'ਚ ਭਾਜਪਾ ਨੇਤਾ ਅਤੇ ਉਸਦੇ ਪਰਿਵਾਰ ਖਿਲਾਫ ਮਾਮਲਾ ਦਰਜ

September 21, 2022 01:19 PM

ਬਦਾਯੂੰ, 21 ਸਤੰਬਰ (ਪੋਸਟ ਬਿਊਰੋ) - ਭਾਜਪਾ ਨੇਤਾ ਮਨੋਜ ਮਸੀਹ, ਉਸ ਦੀ ਪਤਨੀ ਅਤੇ ਬੇਟੇ 'ਤੇ ਇਕ ਔਰਤ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਬੰਧਕ ਬਣਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ।ਹਾਲਾਂਕਿ ਮਸੀਹ ਨੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ।ਉਕਤ ਔਰਤ ਫਿਲਹਾਲ ਪੁਲਸ ਦੀ ਨਿਗਰਾਨੀ 'ਚ ਹੈ।ਪੁਲਸ ਅਨੁਸਾਰ ਬਦਾਉਂ ਦੀ ਇਕ ਮਹਿਲਾ ਡਾਕਟਰ ਨੇ ਪੁਲਸ ਨੂੰ ਦਿੱਤੀ ਸਿ਼ਕਾਇਤ ਵਿਚ ਦੋਸ਼ ਲਾਇਆ ਹੈ ਕਿ ਭਾਜਪਾ ਆਗੂ ਮਨੋਜ ਮਸੀਹ, ਉਸ ਦੀ ਪਤਨੀ ਅਮਿਤਾ ਮਸੀਹ ਅਤੇ ਪੁੱਤਰ ਰਿਸ਼ਭ ਮਸੀਹ ਨੇ 17 ਸਤੰਬਰ ਨੂੰ ਕੁਝ ਅਣਪਛਾਤੇ ਵਿਅਕਤੀਆਂ ਨਾਲ ਮਿਲ ਕੇ ਉਸ ਦੇ ਘਰ ਵਿਚ ਦਾਖ਼ਲ ਹੋ ਕੇ ਬੰਦੂਕ ਦੀ ਨੋਕ ’ਤੇ ਉਸ ਦੀ ਲੜਕੀ ਨੂੰ ਚੁੱਕ ਕੇ ਲੈ ਗਿਆ ਸੀ।
ਮਨੋਜ ਮਸੀਹ ਉੱਤਰ ਪ੍ਰਦੇਸ਼ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਮੈਂਬਰ ਹਨ।ਪੁਲਸ ਨੇ ਸਿ਼ਕਾਇਤ ਦੇ ਆਧਾਰ 'ਤੇ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ।ਦੂਜੇ ਪਾਸੇ ਮਨੋਜ ਮਸੀਹ ਨੇ ਦਾਅਵਾ ਕੀਤਾ ਹੈ ਕਿ ਇਕ ਔਰਤ ਨੇ ਖੁਦ ਉਨ੍ਹਾਂ ਦੇ ਘਰ ਆ ਕੇ ਪੁਲਸ ਨੂੰ ਸੂਚਨਾ ਦਿੱਤੀ।ਬਦਾਯੂੰ ਦੇ ਪੁਲਿਸ ਸੁਪਰਡੈਂਟ ਓਪੀ ਸਿੰਘ ਨੇ ਕਿਹਾ, "ਮਨੋਜ ਮਸੀਹ ਨੇ 17 ਸਤੰਬਰ ਨੂੰ ਪੁਲਿਸ ਨੂੰ ਆਪਣੇ ਘਰ ਬੁਲਾਇਆ ਅਤੇ ਔਰਤ ਨੂੰ ਸਾਡੇ ਹਵਾਲੇ ਕਰ ਦਿੱਤਾ। ਔਰਤ ਨੇ ਆਪਣੇ ਪਰਿਵਾਰ ਕੋਲ ਵਾਪਸ ਜਾਣ ਤੋਂ ਇਨਕਾਰ ਕਰ ਦਿੱਤਾ, ਇਸ ਲਈ ਉਸ ਨੂੰ ਜਿ਼ਲ੍ਹਾ ਹਸਪਤਾਲ ਵਿੱਚ ਔਰਤਾਂ ਅਤੇ ਬੱਚਿਆਂ ਲਈ ਕੇਂਦਰ ਵਿੱਚ ਰੱਖਿਆ ਗਿਆ ਹੈ।
ਐਸਪੀ ਨੇ ਕਿਹਾ, 'ਮਹਿਲਾ ਨੂੰ ਮੈਜਿਸਟ੍ਰੇਟ ਦੇ ਸਾਹਮਣੇ ਉਸ ਦਾ ਬਿਆਨ ਦਰਜ ਕਰਨ ਲਈ ਪੇਸ਼ ਕੀਤਾ ਜਾਵੇਗਾ।ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਬਿਆਨ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ।ਭਾਜਪਾ ਦੇ ਜਿ਼ਲ੍ਹਾ ਪ੍ਰਧਾਨ ਰਾਜੀਵ ਗੁਪਤਾ ਨੇ ਦਾਅਵਾ ਕੀਤਾ ਕਿ ਮੌਜੂਦਾ ਭਾਜਪਾ ਸਰਕਾਰ ਵਿਚ ਕਿਸੇ ਵੀ ਗ਼ੈਰ-ਕਾਨੂੰਨੀ ਕੰਮ ਨੂੰ ਕਿਸੇ ਵੀ ਪੱਧਰ ’ਤੇ ਸੁਰੱਖਿਆ ਨਹੀਂ ਮਿਲ ਸਕਦੀ।ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਵੀ ਪੁਲੀਸ ਤੱਥਾਂ ਦੇ ਆਧਾਰ ’ਤੇ ਕਾਰਵਾਈ ਕਰੇਗੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼