Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਟੋਰਾਂਟੋ/ਜੀਟੀਏ

ਤਰਕਸ਼ੀਲ ਸੁਸਾਇਟੀ ਕਨੇਡਾ ਵਲੋਂ ਸਲਾਨਾ ਵਾਕ ਐਂਡ ਰਨ ਦੋ ਅਕਤੂਬਰ ਨੂੰ ਬਰੈਂਪਟਨ ਵਿਚ

September 22, 2022 04:04 PM

ਬਰੈਂਪਟਨ: (ਡਾ ਬਲਜਿੰਦਰ ਸਿੰਘ ਸੇਖੋਂ) ਤਰਕਸ਼ੀਲ ਸੋਸਾਇਟੀ ਕਨੇਡਾ ਦੀ ਓਨਟਾਰੀਓ ਇਕਾਈ ਵਲੋਂ ਬਰੈਂਪਟਨ ਦੇ ਚਿੰਗੂਜ਼ੀ ਪਾਰਕ, 9050 ਬਰੈਮਲੌ ਰੋਡ ਤੇ 2 ਅਕਤੂਬਰ 2022 ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਅਤੇ ਭਾਅ ਜੀ ਗੁਰਸ਼ਰਨ ਸਿੰਘ ਦੇ ਸੰਸਾਰ ਯਾਤਰਾ ਪੂਰੀ ਕਰਨ ਦੇ ਦਿਵਸ ਨੂੰ ਸਮਰਪਿਤ ਵਾਕ ਐਂਡ ਰਨ (ਤੁਰੋ ਅਤੇ ਭੱਜੋ) ਕਰਵਾਇਆ ਜਾ ਰਿਹਾ ਹੈ। ਇਹ ਸਵੇਰੇ 9 ਵਜੇ ਸ਼ੁਰੂ ਹੋਵੇਗਾ ਅਤੇ ਰਿਜ਼ਸਟਰੇਸ਼ਨ 8 ਵਜੇ ਸ਼ੁਰੂ ਹੋ ਜਾਵੇਗੀ, ਜਿਸ ਲਈ 15 ਡਾਲਰ ਪ੍ਰਤੀ ਵਿਅੱਕਤੀ ਫੀਸ ਰੱਖੀ ਗਈ ਹੈ। ਪ੍ਰਤੀਯੋਗੀ 5 ਕਿਲੋਮੀਟਰ ਜਾਂ 10 ਕਿਲੋਮੀਟਰ ਤੁਰ ਜਾਂ ਭੱਜ ਸਕਣਗੇ। ਇਸ ਵਿਚ ਹਿੱਸਾ ਲੈਣ ਵਾਲੇ ਪ੍ਰਤੀਯੋਗੀਆਂ, ਖਾਸ ਕਰ ਬੱਚਿਆਂ ਨੂੰ ਤਰਕਸ਼ੀਲ ਸਹਿਤ ਅਤੇ ਹੋਰ ਇਨਾਮ ਦੇ ਕੇ ਉਤਸ਼ਾਹਿਤ ਕੀਤਾ ਜਾਵੇਗਾ। ਇਸ ਸਮੇਂ ਸੁਸਾਇੱਟੀ ਵਲੋਂ ਖਾਣ ਪੀਣ ਦਾ ਪ੍ਰਬੰਧ ਵੀ ਕੀਤਾ ਜਾਵੇਗਾ।

ਸ਼ਹੀਦ ਭਗਤ ਸਿੰਘ ਅਤੇ ਭਾਅ ਜੀ ਗੁਰਸ਼ਰਨ ਸਿੰਘ ਸਾਰੇ ਅਗਾਂਹਵਧੂ ਲੋਕਾਂ, ਖਾਸ ਕਰ ਪੰਜਾਬੀਆਂ ਲਈ ਚਾਨਣਮੁਨਾਰਾ ਹਨ। ਇਹ ਪ੍ਰੋਗਰਾਮ ਇਸ ਸਮੇਂ ਸ਼ਾਮਿਲ ਸਾਰੇ ਸਹਿਯੋਗੀਆਂ, ਪ੍ਰਤੀਯੋਗੀਆਂ ਨੂੰ ਉਸ ਦਿਨ ਇਨ੍ਹਾਂ ਮਹਾਨ ਸ਼ਖਸ਼ੀਅਤਾਂ ਨੂੰ ਯਾਦ ਕਰਨ ਦਾ ਮੌਕਾ ਦੇਵੇਗਾ। ਜਿਥੇ ਤਰਕਸ਼ੀਲ ਸੁਸਾਇਟੀ ਪੰਜਾਬੀਆਂ ਨੂੰ ਵਹਿਮਾਂ ਭਰਮਾ, ਠੱਗ ਬਾਬਿਆਂ, ਤਵੀਤਾਂ, ਮੜੀਆਂ ਮਸਾਣੀਆਂ, ਭੁਲੇਖਾ ਪਾਉ ਲੁਟੇਰੇ ਪੰਡਤਾਂ `ਤੇ ਕਰਾਮਾਤੀ ਚਮਕੀਲੇ ਪੱਥਰਾਂ ਦੇ ਤੰਦੂਏ ਜਾਲ ਵਿਚੋਂ ਕੱਢ ਕੇ, ਤਰਕਸ਼ੀਲ ਬਣਾਉਣ ਦੇ ਯਤਨ ਵਿਚ ਪ੍ਰੋਗਰਾਮ ਕਰਵਾਉਂਦੀ ਰਹਿੰਦੀ ਹੈ, ਉਥੇ ਇਹ ਵਾਕ ਐਂਡ ਰਨ, ‘ਸਭ ਤੋਂ ਵੱਧ ਤੰਦਰੂਸਤੀ ਜਰੂਰੀ ਹੈ’, ਨੂੰ ਮੰਨਦਿਆਂ ਕਰਵਾ ਰਹੀ ਹੈ। ਜੇਕਰ ਸਰੀਰ ਤੰਦਰੁਸਤ ਨਹੀਂ ਤਾਂ ਇਸ ਦਾ ਮਨੁੱਖ ਦੇ ਦਿਲ ਦਿਮਾਗ ਤੇ ਵੀ ਭੈੜਾ ਅਸਰ ਪੈਂਦਾ ਹੈ ਅਤੇ ਕਈ ਵਾਰ ਅਲਾਮਤਾਂ ਵੱਧ ਕੇ ਵੱਡੇ ਰੋਗਾਂ ਦਾ ਰੂਪ ਧਾਰਨ ਕਰ ਲੈਂਦਆਂ ਹਨ, ਇਨ੍ਹਾਂ ਹਾਲਤਾਂ ਵਿਚ ਬਹੁਤ ਲੋਕ ਵਹਿਮਾਂ ਭਰਮਾਂ ਵਿੱਚ ਫੱਸ ਜਾਂਦੇ ਹਨ। ਇਸ ਲਈ ਸੋਸਾਇੱਟੀ ਸਿਹਤਮੰਦ ਆਦਤਾਂ ਦਾ ਪਸਾਰ ਕਰਨ ਦੇ ਉਦਮ ਵੱਜੋਂ ਇਹ ਨਿੱਕਾ ਜਿਹਾ ਯਤਨ ਕਰ ਰਹੀ ਹੈ।

ਸੁਸਾਇੱਟੀ ਬਾਰੇ ਜਾਂ ਇਸ ਪ੍ਰੋਗਰਾਮ ਬਾਰੇ ਹੋਰ ਜਾਣਕਾਰੀ ਲਈ, ਬਲਦੇਵ ਰਹਿਪਾ (416 881 7202), ਅਮਨਦੀਪ ਮੰਡੇਰ (647 782 8334) ਜਾਂ ਬਲਰਾਜ ਸ਼ੌਕਰ (647 679 4398) ਨਾਲ ਸੰਪਰਕ ਕੀਤਾ ਜਾ ਸਕਦਾ ਹੈ।

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ