Welcome to Canadian Punjabi Post
Follow us on

01

July 2025
 
ਕੈਨੇਡਾ

ਬੱਚਿਆਂ ਨੂੰ ਐਕਸਪਾਇਰ ਹੋਈ ਦਵਾਈ ਦੇਣ ਤੋਂ ਵਰਜ ਰਹੇ ਹਨ ਡਾਕਟਰ

September 22, 2022 11:49 PM

ਓਟਵਾ, 22 ਸਤੰਬਰ (ਪੋਸਟ ਬਿਊਰ’) : ਟਾਇਲੇਨੌਲ ਵਰਗੀ ਬੱਚਿਆਂ ਦੀ ਦਵਾਈ ਦੀ ਘਾਟ ਕਾਰਨ ਡਾਕਟਰਾਂ ਵੱਲੋਂ ਮਾਪਿਆਂ ਨੂੰ ਇਹੋ ਸਲਾਹ ਦਿੱਤੀ ਜਾ ਰਹੀ ਹੈ ਕਿ ਉਹ ਕਿਸੇ ਵੀ ਹਾਲ ਆਪਣੇ ਬਿਮਾਰ ਬੱਚਿਆ ਨੂੰ ਐਕਸਪਾਇਰ ਹੋਈ ਦਵਾਈ ਨਾ ਦੇਣ। ਇਸ ਤੋਂ ਇਲਾਵਾ ਮਾਪਿਆਂ ਨੂੰ ਇਹ ਵੀ ਆਖਿਆ ਜਾ ਰਿਹਾ ਹੈ ਕਿ ਉਹ ਭਰੋਸੇਯੋਗ ਹੈਲਥ ਪ੍ਰੋਫੈਸ਼ਨਲਜ਼ ਨਾਲ ਗੱਲ ਕਰਕੇ ਆਪਣੇ ਬੱਚਿਆਂ ਦੀ ਬਿਮਾਰੀ ਤੇ ਉਨ੍ਹਾਂ ਦੀ ਐਨਜ਼ਾਈਟੀ ਦਾ ਕੋਈ ਹੱਲ ਲੱਭਣ।
ਇਸ ਤੋਂ ਇਲਾਵਾ ਪਰਿਵਾਰਾਂ ਨੂੰ ਇਹ ਸਲਾਹ ਵੀ ਦਿੱਤੀ ਜਾ ਰਹੀ ਹੈ ਕਿ ਉਹ ਘਬਰਾਹਟ ਵਿੱਚ ਐਂਵੇਂ ਹੀ ਦਵਾਈਆਂ ਨਾ ਖਰੀਦਣ ਤੇ ਇਸ ਗੱਲ ਦਾ ਵੀ ਖਿਆਲ ਰੱਖਣ ਕਿ ਬੱਚਿਆਂ ਦੇ ਇਲਾਜ ਲਈ ਹੋਰ ਕਈ ਬਦਲ ਮੌਜੂਦ ਹਨ।ਇਸ ਤਰ੍ਹਾਂ ਦੇ ਅਫਰਾ ਤਫਰੀ ਵਾਲੇ ਮਾਹੌਲ ਵਿੱਚ ਉਨ੍ਹਾਂ ਲੋਕਾਂ ਨੂੰ ਵੀ ਨੁਕਸਾਨ ਪਹੁੰਚ ਸਕਦਾ ਹੈ ਜਿਨ੍ਹਾਂ ਨੂੰ ਅਸਲ ਵਿੱਚ ਇਸ ਦਵਾਈ ਦੀ ਲੋੜ ਹੈ। ਹੈਲਥ ਕੈਨੇਡਾ ਵੱਲੋਂ ਪਹਿਲਾਂ ਅਗਸਤ ਦੇ ਮੱਧ ਵਿੱਚ ਬੱਚਿਆਂ ਦੀ ਦਰਦ ਨਿਵਾਰਕ ਦਵਾਈ ਟਾਇਲੇਨੌਲ ਦੀ ਘਾਟ ਦੀ ਪੁਸ਼ਟੀ ਕੀਤੀ ਗਈ ਸੀ। ਇਨ੍ਹਾਂ ਵਿੱਚ ਬੱਚਿਆਂ ਲਈ ਲੀਕੁਇਡ ਟਾਇਲੇਨੌਲ ਤੇ ਚਬਾ ਕੇ ਖਾਧੀ ਜਾਣ ਵਾਲੀ ਐਸੇਟਾਮਾਇਨੋਫੇਨ ਟੇਬਲੈਟਸ ਸ਼ਾਮਲ ਸਨ।
ਕੈਨੇਡੀਅਨ ਫਾਰਮਾਸਿਸਟ ਐਸੋਸਿਏਸ਼ਨ ਦੀ ਚੀਫ ਫਾਰਮਾਸਿਸਟ ਆਫੀਸਰ ਡੈਨੀਅਲ ਪੇਸ ਅਨੁਸਾਰ ਇਸ ਦਵਾਈ ਦੀ ਘਾਟ ਡਿਮਾਂਡ ਵੱਧ ਜਾਣ ਕਾਰਨ ਪੈਦਾ ਹੋਈ ਹੈ। ਉਨ੍ਹਾਂ ਆਖਿਆ ਕਿ ਇਸ ਦਵਾਈ ਦਾ ਉਤਪਾਦਨ ਵੀ ਲੋੜੋਂ ਵੱਧ ਕੀਤਾ ਜਾ ਰਿਹਾ ਹੈ ਪਰ ਮੰਗ ਹੀ ਜਿ਼ਆਦਾ ਹੋਣ ਕਾਰਨ ਇਸ ਦੀ ਘਾਟ ਮਹਿਸੂਸ ਹੋ ਰਹੀ ਹੈ। ਹੁਣ ਬੱਚੇ ਸਕੂਲਾਂ ਵਿੱਚ ਪਰਤ ਚੁੱਕੇ ਹਨ ਤੇ ਇਸ ਨਾਲ ਮਾਪਿਆਂ ਨੂੰ ਬੱਚਿਆਂ ਨੂੰ ਕਈ ਤਰ੍ਹਾਂ ਦੇ ਵਾਇਰਸ ਹੋਣ ਦਾ ਡਰ ਬਣਿਆ ਹੋਇਆ ਹੈ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ ਅੰਦਰੂਨੀ ਵਪਾਰ ਰੁਕਾਵਟਾਂ ਦਾ ਕਰ ਲਿਆ ਜਾਵੇਗਾ ਹੱਲ : ਕਾਰਨੀ ਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨ ਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਬਾਈਵਾਰਡ ਮਾਰਕੀਟ ਵਿੱਚ ਪੈਦਲ ਜਾ ਰਹੀ ਔਰਤ ਨੂੰ ਕਾਰ ਨੇ ਟੱਕਰ ਮਾਰ ਦਿੱਤੀ, ਗੰਭੀਰ ਜ਼ਖਮੀ 49 ਸਾਲਾ ਕੈਨੇਡੀਅਨ ਨਾਗਰਿਕ ਦੀ ਅਮਰੀਕੀ ਇੰਮੀਗ੍ਰੇਸ਼ਨ ਏਜੰਸੀ ਆਈਸੀਈ ਦੀ ਹਿਰਾਸਤ `ਚ ਮੌਤ ਪੋਰਟਰ ਏਅਰਲਾਈਨਜ਼ 13 ਦਸੰਬਰ ਤੋਂ ਓਟਵਾ-ਮੈਕਸੀਕੋ ਲਈ ਚਲਾਏਗਾ ਨਾਨ-ਸਟਾਪ ਉਡਾਨਾਂ ਓਂਟਾਰੀਓ ਦੇ ਅਲਮੋਂਟੇ ਵਿੱਚ ਸਕੂਲ ਬੱਸ ਦੀ ਟੱਕਰ ਨਾਲ ਬੱਚੇ ਦੀ ਮੌਤ ਚਾਓ ਲਾਮ ਨੇ ਬਿਆਨ `ਚ ਮਾਂ ਦੀ ਹੱਤਿਆ ਤੋਂ ਪਹਿਲਾਂ ਸਾਲਾਂ ਤੱਕ ਹੋਏ ਦੁਰਵਿਵਹਾਰ ਦਾ ਦਿੱਤਾ ਵੇਰਵਾ