Welcome to Canadian Punjabi Post
Follow us on

01

July 2025
 
ਕੈਨੇਡਾ

30 ਸਤੰਬਰ ਤੱਕ ਵੈਕਸੀਨ ਸਬੰਧੀ ਨਿਯਮਾਂ ਨੂੰ ਖ਼ਤਮ ਕਰਨ ਦੇ ਪੱਖ ਵਿੱਚ ਹਨ ਟਰੂਡੋ

September 22, 2022 11:52 PM

ਓਟਵਾ, 22 ਸਤੰਬਰ (ਪੋਸਟ ਬਿਊਰੋ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਕੈਨੇਡੀਅਨ ਸਰਹੱਦ ਉੱਤੇ ਕੋਵਿਡ-19 ਸਬੰਧੀ ਲਾਜ਼ਮੀ ਵੈਕਸੀਨੇਸ਼ਨ ਨਿਯਮਾਂ ਨੂੰ 30 ਸਤੰਬਰ ਤੋਂ ਖ਼ਤਮ ਕਰਨ ਦੇ ਹੱਕ ਵਿੱਚ ਹਨ। ਇਸ ਸਬੰਧੀ ਜਾਣਕਾਰੀ ਦੋ ਸੀਨੀਅਰ ਸਰਕਾਰੀ ਅਧਿਕਾਰੀਆਂ ਵੱਲੋਂ ਦਿੱਤੀ ਗਈ।
ਆਪਣਾ ਨਾਂ ਗੁਪਤ ਰੱਖਣ ਦੀ ਸ਼ਰਤ ਉੱਤੇ ਇਨ੍ਹਾਂ ਸਰਕਾਰੀ ਅਧਿਕਾਰੀਆਂ ਨੇ ਦੱਸਿਆ ਕਿ ਫੈਡਰਲ ਸਰਕਾਰ ਅਜੇ ਵੀ ਇਹ ਤੈਅ ਨਹੀਂ ਕਰ ਪਾਈ ਹੈ ਕਿ ਰੇਲਗੱਡੀਆਂ ਤੇ ਜਹਾਜ਼ਾਂ ਵਿੱਚ ਯਾਤਰੀਆਂ ਨੂੰ ਫੇਸ ਮਾਸਕ ਪਾ ਕੇ ਰੱਖਣੇ ਹੋਣਗੇ ਜਾਂ ਨਹੀਂ।ਸਰਦੀ ਜ਼ੁਕਾਮ ਤੇ ਫਲੂ ਦਾ ਸੀਜ਼ਨ ਸ਼ੁਰੂ ਹੋਣ ਦੇ ਨਾਲ ਨਾਲ ਕੋਵਿਡ-19 ਦੀ ਇੱਕ ਹੋਰ ਲਹਿਰ ਦੇ ਖਦਸੇ਼ ਕਾਰਨ ਪਿੱਛੇ ਜਿਹੇ ਮੰਤਰੀਆਂ ਵੱਲੋਂ ਮਾਸਕਸ ਦੀ ਵਰਤੋਂ ਜਾਰੀ ਰੱਖਣ ਦੀ ਪੈਰਵੀ ਕੀਤੀ ਗਈ ਸੀ।
ਵੀਰਵਾਰ ਦੁਪਹਿਰ ਨੂੰ ਕੈਬਨਿਟ ਦੀ ਮੀਟਿੰਗ ਹੋਈ ਪਰ ਮੌਜੂਦਾ ਪਬਲਿਕ ਹੈਲਥ ਆਰਡਰ ਨੂੰ ਖ਼ਤਮ ਕਰਨ ਲਈ ਕੈਬਨਿਟ ਦੀ ਮਨਜ਼ੂਰੀ ਦੀ ਲੋੜ ਨਹੀਂ ਹੈ। ਇਸ ਸਬੰਧ ਵਿੱਚ ਸਿਰਫ ਟਰੂਡੋ ਵੱਲੋਂ ਆਖਰੀ ਫੈਸਲਾ ਕੀਤਾ ਜਾਣਾ ਹੈ। ਇਹ ਕਨਸੋਆਂ ਵੀ ਹਨ ਕਿ ਫੈਡਰਲ ਸਰਕਾਰ ਏਅਰਪੋਰਟਸ ਉੱਤੇ ਵੈਕਸੀਨ ਤੇ ਕੋਵਿਡ-19 ਦੀ ਅਚਨਚੇਤੀ ਜਾਂਚ ਸਬੰਧੀ ਨਿਯਮ ਨੂੰ ਖ਼ਤਮ ਕਰਨ ਦਾ ਮਨ ਬਣਾ ਰਹੀ ਹੈ।ਇਸ ਹਫਤੇ ਫੈਡਰਲ ਕੈਬਨਿਟ ਮੰਤਰੀਆਂ ਵੱਲੋਂ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਕਿ ਸਰਕਾਰ ਇਸ ਬਾਰੇ ਸੋਚ ਵਿਚਾਰ ਕਰ ਰਹੀ ਹੈ ਕਿ ਟਰੈਵਲ ਸਬੰਧੀ ਮਾਪਦੰਡ ਜਾਰੀ ਰੱਖੇ ਜਾਣ ਜਾਂ ਖ਼ਤਮ ਕਰ ਲਏ ਜਾਣ।
ਇਸ ਤੋਂ ਇਲਾਵਾ ਐਰਾਈਵਕੈਨ ਐਪ ਉੱਤੇ ਜਾਣਕਾਰੀ ਭਰਨਾ ਵੀ ਹੁਣ ਲਾਜ਼ਮੀ ਨਹੀਂ ਹੋਵੇਗਾ ਤੇ ਟਰੈਵਲਰਜ਼ ਲਈ ਇਹ ਚੋਣਵਾਂ ਵਿਸ਼ਾ ਹੋਵੇਗਾ। ਇਸ ਦੀ ਪੁਸ਼ਟੀ ਵੀ ਸਰਕਾਰੀ ਸੂਤਰ ਵੱਲੋਂ ਕੀਤੀ ਗਈ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ ਅੰਦਰੂਨੀ ਵਪਾਰ ਰੁਕਾਵਟਾਂ ਦਾ ਕਰ ਲਿਆ ਜਾਵੇਗਾ ਹੱਲ : ਕਾਰਨੀ ਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨ ਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਬਾਈਵਾਰਡ ਮਾਰਕੀਟ ਵਿੱਚ ਪੈਦਲ ਜਾ ਰਹੀ ਔਰਤ ਨੂੰ ਕਾਰ ਨੇ ਟੱਕਰ ਮਾਰ ਦਿੱਤੀ, ਗੰਭੀਰ ਜ਼ਖਮੀ 49 ਸਾਲਾ ਕੈਨੇਡੀਅਨ ਨਾਗਰਿਕ ਦੀ ਅਮਰੀਕੀ ਇੰਮੀਗ੍ਰੇਸ਼ਨ ਏਜੰਸੀ ਆਈਸੀਈ ਦੀ ਹਿਰਾਸਤ `ਚ ਮੌਤ ਪੋਰਟਰ ਏਅਰਲਾਈਨਜ਼ 13 ਦਸੰਬਰ ਤੋਂ ਓਟਵਾ-ਮੈਕਸੀਕੋ ਲਈ ਚਲਾਏਗਾ ਨਾਨ-ਸਟਾਪ ਉਡਾਨਾਂ ਓਂਟਾਰੀਓ ਦੇ ਅਲਮੋਂਟੇ ਵਿੱਚ ਸਕੂਲ ਬੱਸ ਦੀ ਟੱਕਰ ਨਾਲ ਬੱਚੇ ਦੀ ਮੌਤ ਚਾਓ ਲਾਮ ਨੇ ਬਿਆਨ `ਚ ਮਾਂ ਦੀ ਹੱਤਿਆ ਤੋਂ ਪਹਿਲਾਂ ਸਾਲਾਂ ਤੱਕ ਹੋਏ ਦੁਰਵਿਵਹਾਰ ਦਾ ਦਿੱਤਾ ਵੇਰਵਾ