Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਪੰਜਾਬ

ਪੰਜਾਬ ਸਰਕਾਰ ਆਧੁਨਿਕ ਤਕਨੀਕ ਨਾਲ ਕਰੇਗੀ ਕੂੜੇ ਅਤੇ ਠੋਸ ਰਹਿੰਦ-ਖੂੰਹਦ ਦਾ ਨਿਪਟਾਰਾ

September 23, 2022 08:20 AM

ਇਸ ਕਾਰਜ ਲਈ ਖਰਚੇ ਜਾਣਗੇ 351.17 ਲੱਖ ਰੁਪਏ; ਟੈਂਡਰ ਪ੍ਰਕ੍ਰਿਆ ਸ਼ੁਰੂ


ਚੰਡੀਗੜ੍ਹ, 23 ਸਤੰਬਰ (ਪੋਸਟ ਬਿਊਰੋ): ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ਼ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸੇ ਦਿਸ਼ਾ ਵਿੱਚ ਕੰਮ ਕਰਦਿਆਂ ਸੂਬਾ ਸਰਕਾਰ ਨੇ ਕੂੜੇ ਅਤੇ ਠੋਸ ਰਹਿੰਦ-ਖੂੰਹਦ ਦਾ ਨਿਪਟਾਰਾ ਆਧੁਨਿਕ ਤਕਨੀਕ ਨਾਲ ਕਰਨ ਦਾ ਫੈਸਲਾ ਕੀਤਾ ਹੈ।
ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੀਆਂ ਵੱਖ-ਵੱਖ ਥਾਵਾਂ ‘ਤੇ ਆਧੁਨਿਕ ਤਕਨੀਕ ਨਾਲ ਠੋਸ ਰਹਿੰਦ-ਖੂੰਹਦ ਦੇ ਨਿਪਟਾਰੇ ਲਈ 351.17 ਲੱਖ ਰੁਪਏ ਖਰਚਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਟੈਂਡਰ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।
ਡਾ. ਨਿੱਜਰ ਨੇ ਦੱਸਿਆ ਕਿ ਸੂਬੇ ਵਿੱਚ ਪਾਇਲ, ਰਾਏਕੋਟ ਵਿਖੇ ਕੁੜੇ ਅਤੇ ਠੋਸ ਰਹਿੰਦ-ਖੂੰਹਦ ਦੀ ਸਮਸਿੱਆਵਾਂ ਤੋਂ ਨਿਜਾਤ ਪਾਉਣ ਤੋਂ ਇਲਾਵਾ ਸਮਰਾਲਾ ਅਤੇ ਜਗਰਾਉਂ ਵਿਖੇ ਵੀ ਕੂੜੇ ਅਤੇ ਠੋਸ ਰਹਿੰਦ-ਖੂੰਹਦ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕੀਤਾ ਜਾਵੇਗਾ ਤਾਂ ਜੋ ਵਾਤਾਵਰਨ ਨੂੰ ਸ਼ੁੱਧ ਅਤੇ ਪ੍ਰਦੂਸ਼ਿਤ ਰਹਿਤ ਬਣਾਇਆ ਜਾ ਸਕੇ। ਇਸੇ ਤਰ੍ਹਾਂ ਹੀ ਮਲੋਟ ਨੂੰ ਵੀ ਇਸ ਫੈਸਲੇ ਅਧੀਨ ਸੁੰਦਰ ਬਣਾਇਆ ਜਾਵੇਗਾ।
ਮੰਤਰੀ ਨੇ ਦੱਸਿਆ ਕਿ ਆਧੁਨਿਕ ਤਕਨੀਕ ਨਾਲ ਠੋਸ ਰਹਿੰਦ-ਖੂੰਹਦ ਅਤੇ ਕੂੜੇ ਦੀਆਂ ਸਾਈਟਾਂ 'ਤੇ ਨਿਪਟਾਰਾ ਕਰਨ ਨਾਲ ਇਕ ਤਾਂ ਵਾਤਾਵਾਰਣ ਸ਼ੁੱਧ ਹੋਵੇਗਾ ਅਤੇ ਦੂਜੇ ਲੋਕਾਂ ਵਿੱਚ ਫੈਲਣ ਵਾਲੀਆਂ ਕਈ ਭਿਆਨਕ ਬੀਮਾਰੀਆਂ ਨੂੰ ਰੋਕਣ ਵਿੱਚ ਸਹਾਇਤਾ ਮਿਲੇਗੀ।
ਮੰਤਰੀ ਨੇ ਵਿਭਾਗੀ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਇਨ੍ਹਾਂ ਕਾਰਜਾਂ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ