Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਪੰਜਾਬ ਪੁਲਿਸ ਨੇ ਆਈ.ਐੱਸ.ਆਈ. ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼, ਏਕੇ-56 ਰਾਈਫਲ ਅਤੇ ਗੋਲੀ-ਸਿੱਕੇ ਸਮੇਤ 2 ਕਾਬੂ

September 23, 2022 08:21 AM

- ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਵਿਰੁੱਧ ਵਿੱਢੀ ਗਈ ਜੰਗ ਗੈਂਗਸਟਰ ਮੁਕਤ ਪੰਜਾਬ ਹੋਣ ਤੱਕ ਰਹੇਗੀ ਜਾਰੀ: ਡੀਜੀਪੀ
- ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਕੈਨੇਡਾ-ਅਧਾਰਤ ਲੰਡਾ ਅਤੇ ਪਾਕਿ-ਅਧਾਰਤ ਰਿੰਦਾ ਦੀ ਸ਼ਹਿ ’ਤੇ ਹੋਣ ਵਾਲੀਆਂ ਅੱਤਵਾਦੀ ਸਾਜ਼ਿਸ਼ਾਂ ਦਾ ਉਦੇਸ਼ ਸੂਬੇ ਦੀ ਸ਼ਾਂਤੀ ਤੇ ਤਰੱਕੀ ਨੂੰ ਢਾਅ ਲਾਉਣਾ


ਚੰਡੀਗੜ੍ਹ, 23 ਸਤੰਬਰ (ਪੋਸਟ ਬਿਊਰੋ): ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਕੈਨੇਡਾ ਸਥਿਤ ਗੈਂਗਸਟਰ ਲਖਬੀਰ ਸਿੰਘ ਉਰਫ ਲੰਡਾ ਅਤੇ ਪਾਕਿਸਤਾਨ ਸਥਿਤ ਗੈਂਗਸਟਰ ਹਰਵਿੰਦਰ ਸਿੰਘ ਰਿੰਦਾ ਵੱਲੋਂ ਸਾਂਝੇ ਤੌਰ ‘ਤੇ ਚਲਾਏ ਜਾ ਰਹੇ ਆਈਐਸਆਈ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਦੋ ਵਿਅਕਤੀਆਂ ਦੀ ਗ੍ਰਿਫਤਾਰ ਨਾਲ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਜ਼ਿਕਰਯੋਗ ਹੈ ਕਿ ਕੈਨੇਡਾ ਸਥਿਤ ਲੰਡਾ ਪਾਕਿਸਤਾਨ ਸਥਿਤ ਲੋੜੀਂਦੇ ਅਤੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਵਿੱਚ ਸ਼ਾਮਲ ਹੋਏ, ਗੈਂਗਸਟਰ ਹਰਵਿੰਦਰ ਸਿੰਘ ਉਰਫ ਰਿੰਦਾ ਦਾ ਕਰੀਬੀ ਮੰਨਿਆ ਜਾਂਦਾ ਹੈ, ਅਤੇ ਇਨਾਂ ਦੇ ਆਈ.ਐਸ.ਆਈ. ਨਾਲ ਵੀ ਨੇੜਲੇ ਸਬੰਧ ਹਨ। ਲੰਡਾ ਨੇ ਮੋਹਾਲੀ ਵਿੱਚ ਪੰਜਾਬ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰਪੀਜੀ) ਅੱਤਵਾਦੀ ਹਮਲੇ ਦੀ ਸਾਜਿਸ਼ ਰਚਣ ਵਿੱਚ ਮੁੱਖ ਭੂਮਿਕਾ ਨਿਭਾਈ ਸੀ ਅਤੇ ਅੰਮ੍ਰਿਤਸਰ ਵਿੱਚ ਸਬ-ਇੰਸਪੈਕਟਰ ਦਿਲਬਾਗ ਸਿੰਘ ਦੀ ਕਾਰ ਦੇ ਹੇਠਾਂ ਇੱਕ ਆਈਈਡੀ ਵੀ ਲਾਇਆ ਸੀ।

ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਲਜੀਤ ਸਿੰਘ ਮੱਲੀ (25) ਵਾਸੀ ਪਿੰਡ ਜੋਗੇਵਾਲ, ਫਿਰੋਜਪੁਰ ਅਤੇ ਗੁਰਬਖਸ਼ ਸਿੰਘ ਉਰਫ ਗੋਰਾ ਸੰਧੂ ਪਿੰਡ ਬੁਹ ਗੁਜਰਾਂ, ਫਿਰੋਜਪੁਰ ਵਜੋਂ ਹੋਈ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਏਆਈਜੀ ਕਾਊਂਟਰ ਇੰਟੈਲੀਜੈਂਸ ਜਲੰਧਰ ਨਵਜੋਤ ਸਿੰਘ ਮਾਹਲ ਦੀ ਅਗਵਾਈ ਵਿੱਚ ਇੱਕ ਖੁਫੀਆ ਕਾਰਵਾਈ ਦੌਰਾਨ ਪੁਲਿਸ ਟੀਮਾਂ ਨੇ ਦੋਵਾਂ ਮੁਲਜਮਾਂ ਨੂੰ ਗ੍ਰਿਫਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਉਨਾਂ ਦੱਸਿਆ ਕਿ ਪੁਲਿਸ ਨੇ ਗੁਰਬਖਸ ਸਿੰਘ ਵਲੋਂ ਉਸ ਦੇ ਪਿੰਡ ਵਿੱਚ ਦੱਸੇ ਟਿਕਾਣੇ ਤੋਂ ਦੋ ਮੈਗਜੀਨਾਂ, 90 ਜਿੰਦਾ ਕਾਰਤੂਸ ਅਤੇ ਦੋ ਗੋਲੀਆਂ ਦੇ ਖੋਲ ਸਮੇਤ ਇੱਕ ਆਧੁਨਿਕ ਏ.ਕੇ.-56 ਅਸਾਲਟ ਰਾਈਫਲ ਵੀ ਬਰਾਮਦ ਕੀਤੀ ਹੈ।

ਉਨਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਲਜੀਤ ਇਟਲੀ ਵਾਸੀ ਹਰਪ੍ਰੀਤ ਸਿੰਘ ਉਰਫ ਹੈਪੀ ਸੰਘੇੜਾ ਦੇ ਸੰਪਰਕ ਵਿੱਚ ਸੀ ਅਤੇ ਉਸ ਦੇ ਨਿਰਦੇਸ਼ਾਂ ‘ਤੇ ਬਲਜੀਤ ਨੇ ਜੁਲਾਈ 2022 ਵਿੱਚ ਪਿੰਡ ਸੂਦਣ ਵਿਖੇ ਮੱਖੂ-ਲੋਹੀਆਂ ਰੋਡ ‘ਤੇ ਸਥਿਤ ਨਿਸ਼ਾਨਦੇਹੀ ਤੋਂ ਹਥਿਆਰਾਂ ਦੀ ਖੇਪ ਹਾਸਲ ਕੀਤੀ ਸੀ। ਬਾਅਦ ਵਿੱਚ, ਉਨਾਂ ਨੇ ਟੈਸਟ ਫਾਇਰ ਕਰਨ ਤੋਂ ਬਾਅਦ ਗੁਰਬਖਸ਼ ਦੇ ਖੇਤਾਂ ਵਿੱਚ ਖੇਪ ਛੁਪਾ ਦਿੱਤੀ।

ਉਨਾਂ ਕਿਹਾ ਕਿ ਇਹ ਵੀ ਪਤਾ ਲੱਗਾ ਹੈ ਕਿ ਬਲਜੀਤ ਕੈਨੇਡਾ ਸਥਿਤ ਲਖਬੀਰ ਲੰਡਾ ਅਤੇ ਅਰਸ਼ ਡੱਲਾ ਸਮੇਤ ਖਤਰਨਾਕ ਗੈਂਗਸਟਰਾਂ ਦੇ ਸਿੱਧੇ ਸੰਪਰਕ ਵਿੱਚ ਸੀ। ਉਨਾਂ ਕਿਹਾ ਕਿ ਹੋਰ ਜਾਂਚ ਜਾਰੀ ਹੈ ਅਤੇ ਜਲਦੀ ਹੀ ਹੋਰ ਹਥਿਆਰਾਂ ਦੀ ਬਰਾਮਦਗੀ ਦੀ ਆਸ ਹੈ।

ਡੀਜੀਪੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਵਿਰੁੱਧ ਵਿੱਢੀ ਗਈ ਜੰਗ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਗੈਂਗਸਟਰ ਮੁਕਤ ਸੂਬਾ ਨਹੀਂ ਬਣ ਜਾਂਦਾ।

ਜ਼ਿਕਰਯੋਗ ਹੈ ਕਿ ਐਫ.ਆਈ.ਆਰ. ਨੰਬਰ 29, ਮਿਤੀ 22.09.2022 ਨੂੰ ਯੂ.ਏ(ਪੀ) ਐਕਟ ਦੀਆਂ ਧਾਰਾਵਾਂ 10, 13, 18 ਅਤੇ 20 ਅਤੇ ਆਰਮਜ ਐਕਟ ਦੀ ਧਾਰਾ 25 ਤਹਿਤ ਐਸ.ਐਸ.ਓ.ਸੀ ਅੰਮ੍ਰਿਤਸਰ ਵਿਖੇ ਦਰਜ ਕੀਤਾ ਗਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ