Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਪੰਜਾਬ

ਸਿੱਖਿਆ ਪ੍ਰੋਵਾਈਡਰਜ਼ ਨੂੰ ਪੱਕੇ ਕਰਨ ਦੀ ਪ੍ਰੀਕਿਰਿਆ ਨੂੰ ਤਿੰਨ ਮਹੀਨਿਆਂ ਵਿਚ ਮੁਕੰਮਲ ਕੀਤਾ ਜਾਵੇਗਾ: ਹਰਜੋਤ ਸਿੰਘ ਬੈਂਸ

September 23, 2022 08:22 AM

ਸੇਵਾਵਾਂ ਰੈਗੂਲਰ ਕਰਨ ਸਬੰਧੀ ਨੋਟੀਫਿਕੇਸ਼ਨ ਜਲਦ ਹੋਵੇਗਾ ਜਾਰੀ


ਚੰਡੀਗੜ੍ਹ, 23 ਸਤੰਬਰ (ਪੋਸਟ ਬਿਊਰੋ): ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਸਿੱਖਿਆ ਪ੍ਰੋਵਾਈਡਰਜ਼ ਨੂੰ ਪੱਕੇ ਕਰਨ ਦੀ ਪ੍ਰੀਕਿਰਿਆ ਨੂੰ ਤਿੰਨ ਮਹੀਨਿਆਂ ਵਿਚ ਮੁਕੰਮਲ ਕਰ ਲਿਆ ਜਾਵੇਗਾ, ਉਕਤ ਪ੍ਰਗਟਾਵਾ ਅੱਜ ਇਥੇ ਸਕੂਲ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਕੀਤਾ।
ਉਨ੍ਹਾਂ ਕਿਹਾ ਕਿ ਸਿੱਖਿਆ ਪ੍ਰੋਵਾਈਡਰਜ਼ ਦੀਆਂ ਸੇਵਾਵਾਂ ਰੈਗੂਲਰ ਕਰਨ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਲਦ ਜਾਰੀ ਕੀਤਾ ਜਾ ਰਿਹਾ ਹੈ।
ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਫ਼ੈਸਲੇ ਉਪਰੰਤ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਮੁਲਾਜ਼ਮ ਜਿਵੇਂ ਜਿਵੇਂ ਰੈਗੂਲਰ ਕਰਨ ਸਬੰਧੀ ਲੋੜੀਂਦੀਆਂ ਸ਼ਰਤਾਂ ਪੂਰੀਆਂ ਕਰਦੇ ਜਾਣਗੇ ਉਵੇਂ ਹੀ ਮੁਲਾਜ਼ਮਾਂ ਨੂੰ ਪੱਕੇ ਕਰ ਦਿੱਤਾ ਜਾਵੇਗਾ।
ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਦਿਲੀ ਇੱਛਾ ਹੈ ਕਿ ਸਕੂਲ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਬਣਦਾ ਮਾਣ ਦਿੱਤਾ ਜਾਵੇ।
ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਭਲਾਈ ਲਈ ਵਚਨਬੱਧ ਹੈ ਅਤੇ ਅਧਿਆਪਕ ਦਿਵਸ ਦੇ ਮੌਕੇ ‘ਤੇ 8736 ਅਧਿਆਪਕਾਂ ਦੀਆਂ ਸੇਵਾਵਾਂ ਨੂੰ ਪੱਕਾ ਕਰਕੇ ਇਸ ਗੱਲ ਦਾ ਪ੍ਰਮਾਣ ਵੀ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਹੁਣ ਕੰਪਿਊਟਰ ਅਧਿਆਪਕਾਂ ਦੇ ਮਸਲੇ ਨੂੰ ਜਲਦ ਹੱਲ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਸਕੂਲ ਸਿੱਖਿਆ ਨੂੰ ਸਭ ਤੋਂ ਵੱਧ ਤਰਜ਼ੀਹੀ ਮਾਮਲਾ ਵਜੋਂ ਰੱਖਿਆ ਹੈ।
ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਬਣਾਈ ਗਈ ਸਬ ਕਮੇਟੀ ਦੀ ਇਸ ਪਹਿਲੀ ਸਿਫਾਰਸ਼ ਹੂਬਹੂ ਲਾਗੂ ਕਰਕੇ ਸਿੱਖਿਆ ਵਿਭਾਗ ਦੇ ਕੱਚੇ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀ ਮੰਗ ਨੂੰ ਪੂਰਾ ਕੀਤਾ ਗਿਆ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ