Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਹਰਿਆਣਾ ਸਿੱਖ ਗੁਰਦੁਆਰਾ ਐਕਟ ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ਨੂੰ ਸ਼੍ਰੋਮਣੀ ਕਮੇਟੀ ਨੇ ਕੀਤਾ ਰੱਦ

September 23, 2022 08:31 AM

ਚੰਡੀਗੜ੍ਹ, 23 ਸਤੰਬਰ (ਪੋਸਟ ਬਿਊਰੋ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੁਪਰੀਮ ਕੋਰਟ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਐਕਟ 2014 ਨੂੰ ਮਾਨਤਾ ਦੇਣ ਦੇ ਫੈਸਲੇ ਨੂੰ ਸਿਆਸਤ ਤੋਂ ਪ੍ਰੇਰਿਤ ਕਰਾਰ ਦਿੰਦਿਆਂ ਰੱਦ ਕਰ ਦਿੱਤਾ ਹੈ। ਚੰਡੀਗੜ੍ਹ ’ਚ ਕਲਗੀਧਰ ਨਿਵਾਸ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ ਦੌਰਾਨ ਗੰਭੀਰ ਵਿਚਾਰ ਮਗਰੋਂ ਇਕ ਵਿਸ਼ੇਸ਼ ਮਤਾ ਪਾਸ ਕੀਤਾ ਗਿਆ, ਜਿਸ ਵਿਚ ਸਾਫ ਤੌਰ ’ਤੇ ਕਿਹਾ ਗਿਆ ਕਿ ਸਿੱਖ ਗੁਰਦੁਆਰਾ ਐਕਟ 1925 ਦੇ ਕਾਇਮ ਹੁੰਦਿਆਂ ਕੋਈ ਵੀ ਸੂਬਾ ਐਕਟ ਸ਼੍ਰੋਮਣੀ ਕਮੇਟੀ ਦੇ ਅਧਿਕਾਰ ਖੇਤਰ ਨੂੰ ਪ੍ਰਭਾਵਿਤ ਨਹੀਂ ਕਰ ਸਕਦਾ।
ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਸ ਕੀਤੇ ਗਏ ਮਤੇ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਵੱਖਰੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਬੰਧੀ ਸੁਪਰੀਮ ਕੋਰਟ ਦੇ ਦੋ ਜੱਜਾਂ ਵੱਲੋਂ ਲਿਆ ਗਿਆ ਫੈਸਲਾ ਨਿਰੋਲ ਸਿਆਸੀ ਹੈ ਅਤੇ ਫੈਸਲਾ ਸੁਣਾਉਣ ਵਾਲੇ ਜੱਜਾਂ ਵਿੱਚੋਂ ਇਕ ਜੱਜ ਆਰਐਸਐਸ ਨਾਲ ਸਿੱਧੇ ਤੌਰ ’ਤੇ ਜੁੜਿਆ ਹੋਇਆ ਹੈ। ਲਿਹਾਜ਼ਾ ਇਹ ਫੈਸਲਾ ਸੁਪਰੀਮ ਕੋਰਟ ਦਾ ਨਾ ਹੋ ਕੇ ਸਿਆਸੀ ਹਿੱਤਾਂ ਤੋਂ ਪ੍ਰੇਰਿਤ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਗੁਰਦੁਆਰਾ ਐਕਟ 1925 ਵਿਚ ਕਿਸੇ ਕਿਸਮ ਦੀ ਸੋਧ ਦਾ ਅਧਿਕਾਰ ਕੇਵਲ ਕੇਂਦਰ ਸਰਕਾਰ ਪਾਸ ਹੈ ਅਤੇ ਉਹ ਵੀ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਦੀ ਮਨਜ਼ੂਰੀ ਨਾਲ ਹੀ ਸੰਭਵ ਹੈ। ਸਿੱਖ ਗੁਰਦੁਆਰਾ ਐਕਟ 1925 ’ਚ ਸੋਧ ਦੀ ਮਰਯਾਦਾ ਨਿਰਧਾਰਤ ਹੋਣ ਕਰਕੇ ਸੂਬਾ ਸਰਕਾਰਾਂ ਇਸ ਦਾ ਅਧਿਕਾਰ ਖੇਤਰ ਨਹੀਂ ਘਟਾ ਸਕਦੀਆਂ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਕ ਜੱਜ ਦੇ ਆਰਐਸਐਸ ਨਾਲ ਸਬੰਧ ਹੋਣ ਦੇ ਉਨ੍ਹਾਂ ਪਾਸ ਸਬੂਤ ਮੌਜੂਦ ਹਨ ਅਤੇ ਜਲਦ ਹੀ ਉਸ ਜੱਜ ਦਾ ਨਾਂ ਵੀ ਨਸ਼ਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੰਤ੍ਰਿੰਗ ਕਮੇਟੀ ਨੇ ਹਰਿਆਣਾ ਕਮੇਟੀ ਬਾਰੇ ਸੁਪਰੀਮ ਕੋਰਟ ਦੇ ਫੈਸਲੇ ’ਤੇ ਰੀਵਿਊ ਪੁਟੀਸ਼ਨ ਪਾਉਣ ਦਾ ਵੀ ਫੈਸਲਾ ਕੀਤਾ ਗਿਆ ਹੈ ਅਤੇ ਇਸ ਦੇ ਨਾਲ ਹੀ ਅਗਲੀ ਰਣਨੀਤੀ ਵਿਚਾਰਨ ਲਈ 30 ਸਤੰਬਰ 2022 ਨੂੰ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਦੀ ਵਿਸ਼ੇਸ਼ ਇਕੱਤਰਤਾ ਬੁਲਾਈ ਗਈ ਹੈ।
ਉਨ੍ਹਾਂ ਕਿਹਾ ਕਿ ਸਮੇਂ-ਸਮੇਂ ਸਰਕਾਰਾਂ ਵੱਲੋਂ ਸਿੱੱਖ ਸ਼ਕਤੀ ਨੂੰ ਕਮਜ਼ੋਰ ਕਰਨ ਅਤੇ ਸ਼੍ਰੋਮਣੀ ਕਮੇਟੀ ’ਚ ਦਖ਼ਲਅੰਦਾਜ਼ੀ ਲਈ ਚਾਲਾਂ ਚੱਲੀਆਂ ਜਾਂਦੀਆਂ ਰਹੀਆਂ ਹਨ, ਪਰ ਉਨ੍ਹਾਂ ਨੂੰ ਪੰਥ ਦੇ ਰੋਹ ਅੱਗੇ ਝੁਕਣਾ ਪਿਆ। 1959 ਵਿਚ ਕਾਂਗਰਸ ਦੀ ਕੇਂਦਰ ਸਰਕਾਰ ਨੇ ਦਖ਼ਲਅੰਦਾਜ਼ੀ ਦੀ ਕੋਸ਼ਿਸ਼ ਕੀਤੀ ਸੀ, ਪਰ ਉਸ ਨੂੰ ਸਿੱਖ ਕੌਮ ਦੀ ਈਨ ਮੰਨਣੀ ਪਈ। ਉਸ ਵਕਤ ਸਿੱਖ ਕੌਮ ਦੇ ਵਿਰੋਧ ਮਗਰੋਂ ਅਪ੍ਰੈਲ 1959 ਵਿਚ ਪ੍ਰਧਾਨ ਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਮਾਸਟਰ ਤਾਰਾ ਸਿੰਘ ਵਿਚਕਾਰ ਇਕ ਪੈਕਟ ਸਹੀਬੱਧ ਹੋਇਆ, ਜਿਸ ਤਹਿਤ ਸਿੱਖ ਗੁਰਦੁਆਰਾ ਐਕਟ 1925 ਵਿਚ ਸੋਧ ਲਈ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੀ ਪ੍ਰਵਾਨਗੀ ਲਾਜ਼ਮੀ ਕਰਾਰ ਦਿੱਤੀ ਗਈ।
ਐਡਵੋਕੇਟ ਧਾਮੀ ਨੇ ਆਖਿਆ ਕਿ ਗੈਰ-ਸੰਵਿਧਾਨਕ, ਗੈਰ-ਸਿਧਾਂਤਕ ਅਤੇ ਗੈਰ-ਕਾਨੂੰਨੀ ਪਹੁੰਚ ਨਾਲ ਹਰਿਆਣਾ ਕਮੇਟੀ ਨੂੰ ਮਿਲੀ ਮਾਨਤਾ ਪ੍ਰਵਾਨ ਨਹੀਂ ਕੀਤੀ ਜਾ ਸਕਦੀ ਅਤੇ ਸਿੱਖ ਗੁਰਦੁਆਰਾ ਐਕਟ 1925 ਦੀ ਹੋਂਦ ਨੂੰ ਵੀ ਸੂਬਾ ਸਰਕਾਰਾਂ ਆਪਣੀ ਮਰਜ਼ੀ ਨਾਲ ਖ਼ਤਮ ਨਹੀਂ ਕਰ ਸਕਦੀਆਂ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਅਧਿਕਾਰ ਖੇਤਰ ਸਿੱਖ ਗੁਰਦੁਆਰਾ ਐਕਟ 1925 ਅਨੁਸਾਰ ਹੈ, ਜੋ ਕਿ ਪਹਿਲਾਂ ਦੀ ਤਰ੍ਹਾਂ ਬਰਕਰਾਰ ਹੈ।
ਇਸ ਲਈ ਹਰਿਆਣਾ ਸਰਕਾਰ ਗੁਰਦੁਆਰਾ ਐਕਟ 1925 ਤਹਿਤ ਕਾਰਜਸ਼ੀਲ ਕਿਸੇ ਗੁਰਦੁਆਰਾ ਸਾਹਿਬ ਜਾਂ ਅਦਾਰੇ ਨੂੰ ਹਥਿਆਉਣ ਦੀ ਕੋਸ਼ਿਸ਼ ਨਾ ਕਰੇ। ਉਨ੍ਹਾਂ ਇਹ ਵੀ ਆਖਿਆ ਕਿ ਅਸੀਂ ਹਰਿਆਣਾ ਦੀਆਂ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਦੀ ਕਦਰ ਕਰਦੇ ਹਾਂ, ਪਰ ਸਿੱਖਾਂ ਦੀ ਸਰਵਉੱਚ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਤੋੜਨ ਵਾਲੀਆਂ ਸ਼ਕਤੀਆਂ ਦੀਆਂ ਚਾਲਾਂ ਨੂੰ ਕਦੇ ਵੀ ਪ੍ਰਵਾਨ ਨਹੀਂ ਕੀਤਾ ਜਾ ਸਕਦਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਅੰਤ੍ਰਿੰਗ ਕਮੇਟੀ ਮੈਂਬਰ ਸੁਰਜੀਤ ਸਿੰਘ ਕੰਗ, ਸਰਵਣ ਸਿੰਘ ਕੁਲਾਰ, ਜਰਨੈਲ ਸਿੰਘ ਡੋਗਰਾਂਵਾਲਾ, ਬਲਵਿੰਦਰ ਸਿੰਘ ਵੇਈਂਪੂਈਂ, ਗੁਰਿੰਦਰਪਾਲ ਸਿੰਘ ਗੋਰਾ, ਅਮਰਜੀਤ ਸਿੰਘ ਬੰਡਾਲਾ, ਗੁਰਪ੍ਰੀਤ ਕੌਰ, ਜੋਧ ਸਿੰਘ ਸਮਰਾ, ਗੁਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ, ਪ੍ਰਤਾਪ ਸਿੰਘ, ਸੁਖਮਿੰਦਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓਐਸਡੀ ਸਤਬੀਰ ਸਿੰਘ ਧਾਮੀ, ਇੰਚਾਰਜ ਸ਼ਾਹਬਾਜ਼ ਸਿੰਘ, ਅਜ਼ਾਦਦੀਪ ਸਿੰਘ ਆਦਿ ਮੌਜੂਦ ਸਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ