Welcome to Canadian Punjabi Post
Follow us on

03

July 2025
 
ਪੰਜਾਬ

ਪੰਜਾਬ ਸਰਕਾਰ ਰਾਜਨੀਤੀ ਕਰਨ ਦੀ ਬਜਾਏ ਸ਼ਾਸਨ `ਤੇ ਧਿਆਨ ਦੇਵੇ : ਮਨੀਸ਼ ਤਿਵਾੜੀ

September 23, 2022 08:31 AM

ਚੰਡੀਗੜ੍ਹ, 23 ਸਤੰਬਰ (ਪੋਸਟ ਬਿਊਰੋ): ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਸਲਾਹ ਦਿੱਤੀ ਹੈ ਕਿ ਉਹ ਰਾਜਨੀਤੀ ਕਰਨ ਦੀ ਬਜਾਏ ਸ਼ਾਸਨ ਵੱਲ ਧਿਆਨ ਦੇਵੇ। ਸੰਸਦ ਮੈਂਬਰ ਤਿਵਾੜੀ ਅੱਜ ਮੁਹਾਲੀ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਕੁਰਾਰੀ, ਸੇਖਾਂ ਮਾਜਰਾ, ਕੁਰਾਰਾ ਅਤੇ ਰਾਏਪੁਰ ਕਲਾਂ ਦੇ ਦੌਰੇ ਦੌਰਾਨ ਆਯੋਜਿਤ ਜਨ ਸਭਾਵਾਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਪਿੰਡ ਕੁਰਾਰੀ, ਸੇਖਾਂ ਮਾਜਰਾ, ਕੁਰਾਰਾ ਅਤੇ ਰਾਏਪੁਰ ਕਲਾਂ ਦੇ ਵਿਕਾਸ ਲਈ 5-5 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ।ਇਸ ਮੌਕੇ ਸੁਖਵਿੰਦਰ ਕੌਰ ਦੁਰਾਲੀ ਚੇਅਰਪਰਸਨ ਜ਼ਿਲ੍ਹਾ ਪ੍ਰੀਸ਼ਦ ਮੁਹਾਲੀ, ਮੋਹਣ ਸਿੰਘ ਬਠਿਆਣਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਸਰਪੰਚ ਛੱਜਾ ਸਿੰਘ, ਰਣਧੀਰ ਸਿੰਘ ਸਰਪੰਚ, ਦਵਿੰਦਰ ਸਿੰਘ ਸਰਪੰਚ, ਜਸਪਾਲ ਸਿੰਘ ਜੱਸਾ ਸਰਪੰਚ, ਮਨਜੋਤ ਸਿੰਘ ਜਨਰਲ ਸਕੱਤਰ ਪੰਜਾਬ ਯੂਥ ਕਾਂਗਰਸ, ਜਸਪ੍ਰੀਤ ਸਿੰਘ ਗਿੱਲ ਪ੍ਰਧਾਨ ਬਲਾਕ ਕਾਂਗਰਸ ਕਮੇਟੀ ਮੁਹਾਲੀ, ਅਮਲ ਸਲੈਚ ਵੀ ਹਾਜ਼ਰ ਸਨ।
ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਇਹ ਦੋਸ਼ ਲਾਇਆ ਗਿਆ ਸੀ ਕਿ ਉਸਦੇ ਕੁਝ ਵਿਧਾਇਕਾਂ ਨੂੰ ਕਥਿਤ ਤੌਰ ‘ਤੇ ਰਿਸ਼ਵਤ ਦੀ ਪੇਸ਼ਕਸ਼ ਕੀਤੀ ਗਈ ਸੀ। ਹੁਣ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾ ਕੇ ਬਹੁਮਤ ਸਾਬਤ ਕਰਨ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਅਜਿਹੇ ‘ਚ ਸਰਕਾਰ ਸ਼ਾਸਨ ਨੂੰ ਭੁੱਲ ਕੇ ਸਿਰਫ ਰਾਜਨੀਤੀ ‘ਤੇ ਧਿਆਨ ਦੇ ਰਹੀ ਹੈ। ਜਦਕਿ ਕਿਸਾਨ, ਮਜ਼ਦੂਰ ਅਤੇ ਸਰਕਾਰੀ ਮੁਲਾਜ਼ਮ ਸੜਕਾਂ ‘ਤੇ ਹਨ, ਕਿਉਂਕਿ ਇਨ੍ਹਾਂ ਵੱਲੋਂ ਚੋਣਾਂ ਤੋਂ ਪਹਿਲਾਂ ਕੀਤਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ।
ਇਸੇ ਤਰ੍ਹਾਂ ਸਰਕਾਰ ਦਿਨ-ਬ-ਦਿਨ ਵੱਖ-ਵੱਖ ਅਦਾਰਿਆਂ ਤੋਂ ਕਰਜ਼ੇ ਲੈ ਰਹੀ ਹੈ, ਜਿਸ ਕਾਰਨ ਸੂਬੇ ਦੇ ਸਿਰ ‘ਤੇ ਕਰਜ਼ੇ ਦਾ ਬੋਝ ਵਧਦਾ ਜਾ ਰਿਹਾ ਹੈ। ਹਾਲਾਤ ਇਹ ਹਨ ਕਿ ਜਿਹੜੇ ਪਿੰਡਾਂ ਨੂੰ ਕਾਂਗਰਸ ਸਰਕਾਰ ਵੇਲੇ ਜਿਹੜੀ ਗਰਾਂਟ ਦਿੱਤੀ ਗਈ ਸੀ, ਉਹ ਵੀ ਵਾਪਸ ਲਈ ਜਾ ਰਹੀ ਹੈ ਅਤੇ ਸਰਕਾਰ ਵਿਕਾਸ ਕਾਰਜਾਂ ਵਿੱਚ ਅੜਿੱਕਾ ਬਣ ਰਹੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ