Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਚੰਡੀਗੜ੍ਹ ਯੂਨੀਵਰਸਿਟੀ ਮਾਮਲਾ: ਪੰਜਾਬ ਪੁਲਿਸ ਨੇ ਅਰੁਣਾਚਲ ਪ੍ਰਦੇਸ਼ ਤੋਂ ਇੱਕ ਫੌਜੀ ਨੂੰ ਕੀਤਾ ਗ੍ਰਿਫਤਾਰ

September 24, 2022 04:26 PM

- ਚੰਡੀਗੜ੍ਹ ਯੂਨੀਵਰਸਿਟੀ ਕੇਸ ਵਿੱਚ ਇਹ ਚੌਥੀ ਗ੍ਰਿਫਤਾਰੀ : ਡੀਜੀਪੀ
-ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਸ ਮਾਮਲੇ ਦੀ ਤਹਿ ਤੱਕ ਪਹੁੰਚ ਕੀਤੀ ਜਾਵੇਗੀ, ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ


ਚੰਡੀਗੜ੍ਹ, 24 ਸਤੰਬਰ (ਪੋਸਟ ਬਿਊਰੋ): ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਇੱਥੇ ਦੱਸਿਆ ਕਿ ਚੰਡੀਗੜ ਯੂਨੀਵਰਸਿਟੀ ਮਾਮਲੇ ਵਿੱਚ ਚੌਥੀ ਗ੍ਰਿਫਤਾਰੀ ਕਰਦੇ ਹੋਏ ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਅਰੁਣਾਚਲ ਪ੍ਰਦੇਸ਼ ਵਿੱਚ ਤਾਇਨਾਤ ਇੱਕ ਫੌਜੀ ਜਵਾਨ ਨੂੰ ਗ੍ਰਿਫਤਾਰ ਕੀਤਾ ਹੈ।
ਗ੍ਰਿਫਤਾਰ ਕੀਤੇ ਗਏ ਮੁਲਜਮ ਦੀ ਪਛਾਣ ਸੰਜੀਵ ਸਿੰਘ ਵਜੋਂ ਹੋਈ ਹੈ, ਜਿਸ ’ਤੇ ਮੁਲਜਮ ਵਿਦਿਆਰਥਣ ਨੂੰ ਬਲੈਕਮੇਲ ਕਰਨ ਦਾ ਸ਼ੱਕ ਹੈ।
ਇਹ ਕਾਰਵਾਈ , ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਲਈ , ਏਡੀਜੀਪੀ ਕਮਿਊਨਿਟੀ ਅਫੇਅਰਜ ਡਿਵੀਜਨ ਅਤੇ ਮਹਿਲਾ ਮਾਮਲਿਆਂ ਬਾਰੇ ਗੁਰਪ੍ਰੀਤ ਕੌਰ ਦਿਓ ਦੀ ਸਮੁੱਚੀ ਨਿਗਰਾਨੀ ਹੇਠ ਤਿੰਨ ਮੈਂਬਰੀ ਆਲ ਵੂਮੈਨ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐਸ.ਆਈ.ਟੀ.) ਦੇ ਗਠਨ, ਦੇ ਹੁਕਮ ਦਿੱਤੇ ਜਾਣ ਤੋਂ ਕੁਝ ਦਿਨ ਬਾਅਦ ਸਾਹਮਣੇ ਆਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਫੋਰੈਂਸਿਕ ਅਤੇ ਡਿਜੀਟਲ ਸਬੂਤਾਂ ਦੇ ਆਧਾਰ ‘ਤੇ ਐਸ.ਏ.ਐਸ.ਨਗਰ ਤੋਂ ਪੁਲਿਸ ਟੀਮ ਨੂੰ ਦੋਸ਼ੀ ਨੂੰ ਗ੍ਰਿਫਤਾਰ ਕਰਨ ਲਈ ਅਰੁਣਾਚਲ ਪ੍ਰਦੇਸ਼ ਰਵਾਨਾ ਕੀਤਾ ਗਿਆ ਸੀ।
ਉਨਾਂ ਦੱਸਿਆ ਕਿ ਦੋਸ਼ੀ ਫੌਜੀ ਜਵਾਨ ਨੂੰ ਅਰੁਣਾਚਲ ਪ੍ਰਦੇਸ਼ ਪੁਲਿਸ, ਅਸਾਮ ਪੁਲਿਸ ਅਤੇ ਅਰੁਣਾਚਲ ਪ੍ਰਦੇਸ਼ ਦੇ ਆਰਮੀ ਅਧਿਕਾਰੀਆਂ ਦੇ ਸਹਿਯੋਗ ਨਾਲ ਅਰੁਣਾਚਲ ਪ੍ਰਦੇਸ਼ ਦੇ ਸੇਲਾ ਪਾਸ ਤੋਂ ਗ੍ਰਿਫਤਾਰ ਕੀਤਾ ਗਿਆ । ਉਨਾਂ ਦੱਸਿਆ ਕਿ ਐਸ.ਏ.ਐਸ.ਨਗਰ ਪੁਲਿਸ ਨੇ ਮੁਲਜਮ ਨੂੰ ਐਸ.ਏ.ਐਸ ਨਗਰ ਦੇ ਮੈਜਿਸਟ੍ਰੇਟ ਸਾਹਮਣੇ ਪੇਸ਼ ਕਰਨ ਲਈ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ (ਸੀਜੇਐਮ) ਬੋਮਡੀਲਾ ਦੀ ਅਦਾਲਤ ਤੋਂ ਦੋ ਦਿਨ ਦਾ ਟਰਾਂਜਜਿਟ ਰਿਮਾਂਡ ਵੀ ਹਾਸਲ ਕਰ ਲਿਆ ਹੈ।
ਐਸ.ਏ.ਐਸ.ਨਗਰ ਪੁਲਿਸ ਨੇ ਪਹਿਲਾਂ ਹੀ ਵਿਦਿਆਰਥਣ ਸਣੇ ਤਿੰਨ ਅਤੇ ਹਿਮਾਚਲ ਪ੍ਰਦੇਸ਼ ਤੋਂ ਦੋ ਹੋਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਨਾਂ ਦੇ ਕਬਜੇ ਵਿੱਚੋਂ ਕੁਝ ਇਲੈਕਟ੍ਰਾਨਿਕ ਯੰਤਰ ਬਰਾਮਦ ਕੀਤੇ ਗਏ ਹਨ।
ਜਿਕਰਯੋਗ ਹੈ ਕਿ ਐਸ.ਪੀ ਕਾਊਂਟਰ ਇੰਟੈਲੀਜੈਂਸ ਲੁਧਿਆਣਾ ਰੁਪਿੰਦਰ ਕੌਰ ਭੱਟੀ ਦੀ ਅਗਵਾਈ ਵਾਲੀ ਐਸ.ਆਈ.ਟੀ. ਵੱਲੋਂ ਦੋ ਮੈਂਬਰਾਂ ਡੀ.ਐਸ.ਪੀ. ਖਰੜ-1 ਰੁਪਿੰਦਰ ਕੌਰ ਅਤੇ ਡੀਐਸਪੀ ਏਜੀਟੀਐਫ ਦੀਪਿਕਾ ਸਿੰਘ ਦੇ ਸਹਿਯੋਗ ਨਾਲ ਮਾਮਲੇ ਦੀ ਤੇਜੀ ਨਾਲ ਜਾਂਚ ਕੀਤੀ ਜਾ ਰਹੀ ਹੈ। ਡੀਜੀਪੀ ਪੰਜਾਬ ਨੇ ਕਿਹਾ ਕਿ ਇਸ ਮਾਮਲੇ ਵਿੱਚ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਇਨਸਾਫ ਹੋਵੇਗਾ।
ਦੱਸਣਯੋਗ ਹੈ ਕਿ ਐਫਆਈਆਰ ਨੰਬਰ 194 ਮਿਤੀ 18.09.20 22 ਨੂੰ ਆਈਪੀਸੀ ਦੀ ਧਾਰਾ 354 ਸੀ ਅਤੇ ਆਈ.ਟੀ ਐਕਟ ਦੀ ਧਾਰਾ 66 ਈ ਦੇ ਤਹਿਤ ਥਾਣਾ ਸਦਰ ਖਰੜ, ਐਸ.ਏ.ਐਸ.ਨਗਰ ਵਿਖੇ ਦਰਜ ਕੀਤਾ ਗਿਆ ਸੀ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ