Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਖਟਕੜ ਕਲਾਂ ਵਿਖੇ 28 ਸਤੰਬਰ ਨੂੰ ਕੀਤੇ ਜਾ ਰਹੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

September 24, 2022 04:27 PM

 

ਸ਼ਹੀਦ-ਏ-ਆਜ਼ਮ ਦੀ ਸੋਚ ਅਤੇ ਕੁਰਬਾਨੀ ਨੂੰ ਜਿਉਂਦਾ ਰੱਖਣ ਲਈ ਜਨਮ ਦਿਹਾੜੇ ਤੇ ਸ਼ਹੀਦੀ ਦਿਹਾੜੇ ਮਨਾਉਣੇ ਜ਼ਰੂਰੀ : ਅਨਮੋਲ ਗਗਨ ਮਾਨ


ਚੰਡੀਗੜ੍ਹ, 24 ਸਤੰਬਰ (ਪੋਸਟ ਬਿਊਰੋ): ਕੈਬਨਿਟ ਮੰਤਰੀ ਮੈਡਮ ਅਨਮੋਲ ਗਗਨ ਮਾਨ ਵੱਲੋਂ ਅੱਜ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੀ 115ਵੀਂ ਜਨਮ ਵਰ੍ਹੇਗੰਢ ਮੌਕੇ 28 ਸਤੰਬਰ ਨੂੰ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਵਿਸ਼ੇਸ਼ ਜਾਇਜ਼ਾ ਲਿਆ। ਪੰਜਾਬ ਦੇ ਯਾਤਰਾ, ਸਭਿਆਚਾਰਕ ਮਾਮਲੇ, ਕਿਰਤ, ਨਿਵੇਸ਼ ਪ੍ਰੋਤਸਾਹਨ ਤੇ ਸ਼ਿਕਾਇਤ ਨਿਵਾਰਣ ਮੰਤਰੀ ਅਨਮੋਲ ਗਗਨ ਮਾਨ ਨੇ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੀ ਪ੍ਰਤਿਮਾ ਅੱਗੇ ਨਤਮਸਤਕ ਹੋਣ ਤੋਂ ਬਾਅਦ ਕਿਹਾ ਕਿ ਦੇਸ਼ ਤੋਂ ਕੁਰਬਾਨ ਹੋਣ ਵਾਲੇ ਨਾਇਕਾਂ ਦੀ ਸੋਚ ਅਤੇ ਕੁਰਬਾਨੀ ਨੂੰ ਜਿਉਂਦਾ ਰੱਖਣ ਲਈ ਉਨ੍ਹਾਂ ਦੇ ਜਨਮ ਦਿਹਾੜੇ ਅਤੇ ਸ਼ਹੀਦੀ ਦਿਹਾੜੇ ਨੂੰ ਹਮੇਸ਼ਾਂ ਮਨਾਉਂਦੇ ਰਹਾਂਗੇ ਤਾਂ ਜੋ ਨਵੀਂ ਪੀੜ੍ਹੀ ਆਪਣੇ ਦੇਸ਼ ਨੂੰ ਮਿਲੀ ਆਜ਼ਾਦੀ ਦੇ ਇਨ੍ਹਾਂ ਨਾਇਕਾਂ ਦੇ ਅਮੀਰ ਇਤਿਹਾਸ ਅਤੇ ਅਮੀਰ ਵਿਰਸੇ ਤੋਂ ਜਾਣੂ ਹੋ ਸਕੇ।


ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜਿਹੇ ਸਾਡੇ ਨਾਇਕ ਹਮੇਸ਼ਾਂ ਸਾਡੀ ਸੋਚ ’ਚ ਜਿਉਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਇਹ ਸਾਡੀ ਜ਼ਿੰਮੇਂਵਾਰੀ ਹੈ ਕਿ ਉਨ੍ਹਾਂ ਦੀ ਸੋਚ ਅਤੇ ਇਤਿਹਾਸ ਨੂੰ ਅਸੀਂ ਆਪਣੀ ਨਵੀਂ ਪੀੜ੍ਹੀ ਅਤੇ ਆਉਣ ਵਾਲੀ ਪੀੜ੍ਹੀ ਤੱਕ ਲੈ ਜਾਈਏ । ਉਨ੍ਹਾਂ ਕਿਹਾ ਕਿ ਸਰਦਾਰ ਭਗਤ ਸਿੰਘ ਗੁਲਾਮੀ ਨੂੰ ਨਾ-ਮਨਜ਼ੂਰ ਕਰਕੇ ਦੇਸ਼ ਦੇ ਲੋਕਾਂ ਦੀ ਆਜ਼ਾਦੀ ਲਈ ਅੜੇ ਅਤੇ ਲੜੇ। ਸ਼ਹੀਦ-ਏ-ਆਜ਼ਮ ਨੇ ਹੱਸਦੇ-ਹੱਸਦੇ ਫਾਂਸੀ ਦਾ ਰੱਸਾ ਚੁੰਮ ਕੇ ਚੜ੍ਹਦੀ ਉਮਰੇ ਦੇਸ਼ ਲਈ ਮਰ ਮਿਟਣ ਅਤੇ ਕੁਰਬਾਨੀ ਨੂੰ ਪਹਿਲ ਦਿੱਤੀ। ਉਨ੍ਹਾਂ ਵੱਲੋਂ ਦੇਸ਼ ਲਈ ਕੀਤੀ ਕੁਰਬਾਨੀ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ।
ਇਸ ਮੌਕੇ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਨਮ ਦਿਹਾੜੇ ਮੌਕੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੂੰ ਨਤਮਸਤਕ ਹੋਣ ਪੁੱਜਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਸੂਬਾ ਸਰਕਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਦਾ ਰਾਜ ਸਿਰਜਣ ਲਈ ਵਚਨਬੱਧ ਹੈ ਅਤੇ ਉਨ੍ਹਾਂ ਵੱਲੋਂ ਦਰਸਾਏ ਮਾਰਗ ’ਤੇ ਇਮਾਨਦਾਰ ਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਵੱਲ ਇਤਿਹਾਸਕ ਫ਼ੈਸਲੇ ਲੈ ਰਹੀ ਹੈ।
ਯਾਤਰਾ ਤੇ ਸਭਿਆਚਾਰਕ ਮਾਮਲੇ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼ਹੀਦ-ਏ-ਆਜ਼ਮ ਦੇ ਜਨਮ ਦਿਹਾੜੇ ਵਾਲੇ ਦਿਨ ਆਪਣੇ ਘਰਾਂ ’ਚ ਮੋਮਬੱਤੀਆਂ ਬਾਲ ਕੇ ਅਤੇ ਬਨੇਰਿਆਂ ’ਤੇ ਤਿਰੰਗੇ ਲਹਿਰਾ ਕੇ, ਉਨ੍ਹਾਂ ਨੂੰ ਯਾਦ ਕਰੀਏ ਅਤੇ ਪ੍ਰਣ ਲਈਏ ਕਿ ਉਨ੍ਹਾਂ ਵੱਲੋਂ ਜਿਸ ਆਜ਼ਾਦੀ ਦੀ ਕਲਪਨਾ ਲੈ ਕੇ ਕੁਰਬਾਨੀ ਦਿੱਤੀ ਗਈ ਅਤੇ ਆਜ਼ਾਦੀ ਦਾ ਸੰਘਰਸ਼ ਲੜਿਆ ਗਿਆ ਸੀ ਉਸ ਦੀ ਨਜ਼ਰੀਏ ਸਥਾਪਨਾ ’ਚ ਭਗਵੰਤ ਮਾਨ ਸਰਕਾਰ ਦਾ ਸਹਿਯੋਗ ਦੇਈਏ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ