Welcome to Canadian Punjabi Post
Follow us on

03

July 2025
 
ਭਾਰਤ

ਜਗਦੀਸ਼ ਸਿੰਘ ਝੀਂਡਾ ਹੋਣਗੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ

September 24, 2022 05:21 PM

ਕੈਥਲ, 24 ਸਤੰਬਰ (ਪੋਸਟ ਬਿਊਰੋ): ਜਗਦੀਸ਼ ਸਿੰਘ ਝੀਂਡਾ ਨੂੰ ਸਰਬਸੰਮਤੀ ਨਾਲ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਾਇਆ ਗਿਆ ਹੈ। ਝੀਂਡਾ ਨੂੰ ਜੱਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਤੋਂ ਬਾਅਦ ਪ੍ਰਧਾਨ ਬਣਾਇਆ ਗਿਆ ਹੈ। ਪੂਰੇ ਹਰਿਆਣਾ ਤੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਇਥੇ ਪੁੱਜੇ ਹੋਏ ਸਨ ਤੇ ਕਮਰਿਆਂ ’ਚ ਗੁਪਤ ਮੀਟਿੰਗਾਂ ਕਰ ਰਹੇ ਸਨ। ਇਸ ਦੌਰਾਨ ਸ਼ਾਮ 6:30 ਵਜੇ ਮੀਟਿੰਗ ਤੋਂ ਬਾਹਰ ਆਏ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਅੱਜ ਗੁਰਦੁਆਰਾ ਨਿੰਮ ਸਾਹਿਬ ਵਿਖੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 26 ਮੈਂਬਰ ਹਾਜ਼ਰ ਸਨ ਅਤੇ 7 ਮੈਂਬਰਾਂ ਨੂੰ ਅਸੀਂ ਵੀਡੀਓ ਕਾਨਫਰੰਸਿਗ ਰਾਹੀਂ ਮੀਟਿੰਗ ’ਚ ਸ਼ਾਮਿਲ ਕੀਤਾ, ਜਿਸ ’ਚ ਬਲਜੀਤ ਸਿੰਘ ਦਾਦੂਵਾਲ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਦਾ ਫ਼ੈਸਲਾ ਕੀਤਾ ਗਿਆ ਅਤੇ ਉਨ੍ਹਾਂ ਦੀ ਥਾਂ ’ਤੇ ਜਗਦੀਸ਼ ਸਿੰਘ ਝੀਂਡਾ ਨੂੰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਣਾਇਆ ਗਿਆ ਹੈ।

 

 

 

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ