Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਭਾਰਤ

ਦੇਸ਼ ਵਿਚ ਲਾਂਚ ਹੋਵੇਗੀ 5ਜੀ ਮੋਬਾਈਲ ਸਰਵਿਸ, ਇਕ ਅਕਤੂਬਰ ਨੂੰ ਪ੍ਰਧਾਨ ਮੰਤਰੀ ਮੋਦੀ ਕਰਨਗੇ ਆਗਾਜ਼

September 24, 2022 05:23 PM

ਨਵੀਂ ਦਿੱਲੀ, 24 ਸਤੰਬਰ (ਪੋਸਟ ਬਿਊਰੋ): ਦੇਸ਼ ਵਿੱਚ 5ਜੀ ਮੋਬਾਈਲ ਸੇਵਾ ਦੀ ਉਡੀਕ ਕੀਤੀ ਜਾ ਰਹੀ ਸੀ। ਜਾਣਕਾਰੀ ਅਨੁਸਾਰ 1 ਅਕਤੂਬਰ ਨੂੰ ਦੇਸ਼ 'ਚ 5ਜੀ ਸੇਵਾ ਸ਼ੁਰੂ ਹੋ ਜਾਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੰਡੀਆ ਮੋਬਾਈਲ ਕਾਂਗਰਸ 'ਚ ਇਸ ਸੇਵਾ ਦੀ ਸ਼ੁਰੂਆਤ ਕਰਨਗੇ। ਦਿੱਲੀ ਦੇ ਪ੍ਰਗਤੀ ਮੈਦਾਨ 'ਚ ਇੰਡੀਆ ਮੋਬਾਈਲ ਕਾਂਗਰਸ ਦਾ ਪ੍ਰਬੰਧ ਕੀਤਾ ਜਾਵੇਗਾ। ਸਰਕਾਰ ਦੇ ਰਾਸ਼ਟਰੀ ਬਰਾਡਬੈਂਡ ਮਿਸ਼ਨ ਨੇ ਅੱਜ ਟਵੀਟ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 1 ਅਕਤੂਬਰ ਨੂੰ ਇਕ ਸਮਾਗਮ 'ਚ ਭਾਰਤ ਵਿੱਚ 5ਜੀ ਸੇਵਾਵਾਂ ਦੀ ਸ਼ੁਰੂਆਤ ਕਰਨਗੇ। 5ਜੀ ਸੇਵਾ ਇਕ ਰੈਵੋਲਿਊਸ਼ਨ ਸਾਬਿਤ ਹੋਵੇਗੀ। ਹੋਲੋਗ੍ਰਾਮ ਜ਼ਰੀਏ ਦੂਰ-ਦਰਾਡੇ ਦੇ ਖੇਤਰਾਂ 'ਚ ਸਿੱਖਿਆ, ਸਿਹਤ ਤੇ ਐਮਰਜੈਂਸੀ ਸੇਵਾਵਾਂ 'ਚ ਵੱਡਾ ਬਦਲਾਅ ਦੇਖਿਆ ਜਾ ਸਕਦਾ ਹੈ। ਫਿਰ ਚਾਹੇ ਉਹ ਦੂਰ-ਦਰਾਡੇ ਦੇ ਖੇਤਰਾਂ 'ਚ ਲੈਕਚਰ ਹੋਣ ਜਾਂ ਸਿਹਤ ਸੇਵਾਵਾਂ ਬਾਰੇ ਜਾਣਕਾਰੀ ਦੇਣ ਜਾਂ ਕੋਈ ਐਮਰਜੈਂਸੀ, ਇਸ ਰਾਹੀਂ ਸੰਪਰਕ ਤੇ ਜਾਣਕਾਰੀ ਦਾ ਅਦਾਨ-ਪ੍ਰਦਾਨ ਆਸਾਨੀ ਨਾਲ ਹੋ ਸਕੇਗਾ।
ਇਸ ਦੇ ਨਾਲ ਹੀ 5ਜੀ ਸੇਵਾ ਨੂੰ ਲੈ ਕੇ ਅਮਰੀਕਾ 'ਚ ਹਵਾਬਾਜ਼ੀ ਦੇ ਮੁੱਦੇ 'ਤੇ ਵੀ ਸ਼ੰਕਾਵਾਂ ਦੂਰ ਹੋ ਗਈਆਂ ਹਨ। ਦੂਰਸੰਚਾਰ ਮੰਤਰਾਲੇ ਨੇ ਇਸ ਮਾਮਲੇ 'ਤੇ ਅਧਿਐਨ ਤੋਂ ਬਾਅਦ ਇਕ ਬਿਆਨ ਜਾਰੀ ਕੀਤਾ ਹੈ ਅਤੇ ਕਿਹਾ ਹੈ ਕਿ ਇਸ ਨੂੰ ਲੈ ਕੇ ਦੇਸ਼ ਵਿਚ ਕੋਈ ਪਰੇਸ਼ਾਨੀ ਨਾ ਹੋਵੇ। ਇਸ ਸਮੱਸਿਆ ਨੂੰ ਲੈ ਕੇ ਆਈਆਈਟੀ ਮਦਰਾਸ 'ਚ ਇੱਕ ਅਧਿਐਨ ਕੀਤਾ ਗਿਆ। ਆਈਆਈਟੀ ਦੇ ਅਧਿਐਨ ਮੁਤਾਬਕ ਗੈਪਿੰਗ ਕਾਰਨ ਅਮਰੀਕਾ 'ਚ ਹੋਣ ਵਾਲੀ ਸਮੱਸਿਆ ਦਾ ਸਾਹਮਣਾ ਭਾਰਤ 'ਚ ਨਹੀਂ ਕਰਨਾ ਪਵੇਗਾ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ