Welcome to Canadian Punjabi Post
Follow us on

04

December 2022
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਵੱਲੋਂ ਆਧਾਰ ਕਾਰਡ ਅਧੀਨ ਬੱਚਿਆਂ ਦੀ ਕਵਰੇਜ਼ ਕਰਨ ’ਤੇ ਧਿਆਨ ਕੇਂਦਰਿਤ ਕਰਨ ਦੇ ਨਿਰਦੇਸ਼ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਵੱਲੋਂ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਢਕੋਲੀ ਤੋਂ ਗ੍ਰਿਫਤਾਰ, 20 ਪਿਸਤੌਲ ਅਤੇ ਇਨੋਵਾ ਕਾਰ ਬਰਾਮਦਹੁਣ ਕਿਸਾਨਾਂ ਤੋਂ ਮਹਿਜ਼ ਇੱਕ ਫੋਨ ਕਾਲ ਦੂਰ ਹੋਣਗੇ ਬਾਗ਼ਬਾਨੀ ਮਾਹਿਰਸੰਯੁਕਤ ਰਾਸ਼ਟਰ ਵਿੱਚ ਭਾਰਤ ਨੇ ਕਿਹਾ, ‘ਲੋਕਤੰਤਰ 'ਤੇ ਕੀ ਕਰਨਾ ਹੈ, ਸਾਨੂੰ ਦੱਸਣ ਦੀ ਲੋੜ ਨਹੀਂ`ਕੈਨੇਡਾ ਦੇ ਟੋਰਾਂਟੋ ਅਤੇ ਵੈਨਕੂਵਰ ਨਾਲ ਅੰਮ੍ਰਿਤਸਰ ਲਈ ਸਿੱਧੀ ਫਲਾਈਟ ਦੀ ਮੰੰਗ ਨੇ ਜ਼ੋਰ ਫੜ੍ਹਿਆਈਰਾਨ ਦੀਆਂ ਸੜਕਾਂ 'ਤੇ ਫੀਫਾ ਵਿਸ਼ਵ ਕੱਪ ਵਿਚ ਹਾਰ ਮਨਾਇਆ ਗਿਆ ਜਸ਼ਨਪਾਕਿਸਤਾਨ ਵਿਚ 25 ਕਿਲੋ ਵਿਸਫੋਟਕਾਂ ਨਾਲ ਪੁਲਿਸ ਟਰੱਕ 'ਤੇ ਅੱਤਵਾਦੀ ਹਮਲਾ, ਟੀਟੀਪੀ ਨੇ ਲਈ ਜ਼ਿੰਮੇਵਾਰੀਬਿਲਕਿਸ ਬਾਨੋ ਨੇ ਸਮੂਹਿਕ ਬਲਾਤਕਾਰ ਅਤੇ ਕਤਲ ਦੇ ਦੋਸ਼ੀਆਂ ਨੂੰ ਬਰੀ ਕਰਨ ਨੂੰ ਦਿੱਤੀ ਚੁਣੌਤੀ
 
ਪੰਜਾਬ

ਅਮਨ ਅਰੋੜਾ ਵੱਲੋਂ ਠੋਸ ਕੂੂੜੇ ਤੇ ਰਹਿੰਦ-ਖੂੰਹਦ ਦੇ ਸੁਚੱਜੇ ਹੱਲ ਲਈ ਵਿਸਥਾਰਪੂਰਵਕ ਚਰਚਾ

September 25, 2022 07:55 AM

-ਮਿਉਂਸੀਪਲ ਠੋਸ ਕੂੜੇ ਤੇ ਰਹਿੰਦ-ਖੂੰਹਦ ਤੋਂ ਵਾਤਾਵਰਣ ਪੱਖੀ ਊਰਜਾ ਅਤੇ ਬਾਇਓ-ਫਿਊਲ ਪੈਦਾ ਕਰਨ ’ਤੇ ਦਿੱਤਾ ਜ਼ੋਰ


ਚੰਡੀਗੜ੍ਹ, 25 ਸਤੰਬਰ (ਪੋਸਟ ਬਿਊਰੋ): ਮਿਉਂਸੀਪਲ ਠੋਸ ਕੂੜੇ ਤੇ ਰਹਿੰਦ-ਖੂੰਹਦ (ਐੱਮ.ਐੱਸ.ਡਬਲਿਊ.) ਦੇ ਚਿਰਸਥਾਈ ਤੇ ਸੁਚੱਜੇ ਹੱਲ ਤਲਾਸ਼ਣ ਲਈ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਠੋਸ ਕੂੜੇ ਤੋਂ ਵਾਤਾਵਰਣ-ਪੱਖੀ ਊਰਜਾ ਅਤੇ ਬਾਇਓ-ਫਿਊਲ ਪੈਦਾ ਕਰਨ ਦੀ ਲੋੜ ਉਤੇ ਜ਼ੋਰ ਦਿੱਤਾ। ਉਨ੍ਹਾਂ ਵੱਲੋਂ ਇਕ ਬਾਇਓ-ਫਿਊਲ ਕੰਪਨੀ ਦੇ ਨੁਮਾਇੰਦਿਆਂ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਵਿਚਾਰ ਵਟਾਂਦਰਾ ਕੀਤਾ ਗਿਆ।
ਇਥੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਗ਼ੈਰ-ਰਵਾਇਤੀ ਅਤੇ ਕੁਦਰਤੀ ਊਰਜਾ ਸਰੋਤਾਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ ਤਾਂ ਜੋ ਪ੍ਰਦੂਸ਼ਨ ਦੀ ਸਮੱਸਿਆ ਤੋਂ ਨਿਜਾਤ ਪਾ ਕੇ ਵਾਤਾਵਰਣ ਨੂੰ ਬਚਾਇਆ ਜਾ ਸਕੇ।
ਠੋਸ ਰਹਿੰਦ-ਖੂੰਹਦ ਤੋਂ ਬਾਇਓ-ਫਿਊਲ ਅਤੇ ਹਾਈਡ੍ਰੋਜਨ ਪੈਦਾ ਕਰਨ ਦੀਆਂ ਸੰਭਾਵਨਾ ਬਾਰੇ ਪੇਸ਼ਕਾਰੀ ਦਿੰਦੇ ਹੋਏ, ਅਮਨ ਅਰੋੜਾ ਨੂੰ ਦੱਸਿਆ ਗਿਆ ਕਿ ਪੰਜਾਬ ਦੇ ਸ਼ਹਿਰੀ ਖੇਤਰਾਂ ਵਿੱਚੋਂ 2021 ਵਿੱਚ ਤਕਰੀਬਨ 3,800 ਟਨ ਪ੍ਰਤੀ ਦਿਨ ਕੂੜਾ ਪੈਦਾ ਹੁੰਦਾ ਸੀ। ਐਨੇ ਵੱਡੇ ਪੱਧਰ ’ਤੇ ਰਲੇ-ਮਿਲੇ (ਅਨਸੈਗਰੀਗੇਟਡ) ਕੂੜੇ ਨੂੰ ਨਜਿੱਠਣਾ ਇਕ ਵੱਡੀ ਚੁਣੌਤੀ ਹੈ, ਜਿਸ ਦੇ ਨਤੀਜੇ ਵਜੋਂ ਖੁੱਲੀਆਂ ਥਾਵਾਂ (ਲੈਂਡਫਿਲਜ਼) ਉਤੇ ਕੂੜੇ ਨੂੰ ਵੱਡੇ ਪੱਧਰ ’ਤੇ ਡੰਪ ਕੀਤਾ ਜਾਂਦਾ ਹੈ।
ਪੰਜਾਬ ਵਿੱਚ ਨਿਵੇਸ਼ ਕਰਨ ਵਿੱਚ ਡੂੰਘੀ ਦਿਲਚਸਪੀ ਦਿਖਾਉਂਦਿਆਂ ਡਾ. ਗੁਰਜੋਤ ਸਿੰਘ, ਡਾਇਰੈਕਟਰ ਬਾਇਓਸ਼ਕਤੀ ਕੰਪਨੀ ਨੇ ਕਿਹਾ ਕਿ ਉਨ੍ਹਾਂ ਦੀ ਕੰਪਨੀ ਨੇ ਇਕ ਹੱਬ ਐਂਡ ਸਪੋਕ ਮਾਡਲ ਤਿਆਰ ਕੀਤਾ ਹੈ, ਜਿਸ ਵਿੱਚ ਨੇੜਲੀਆਂ ਸ਼ਹਿਰੀ ਸਥਾਨਕ ਇਕਾਈਆਂ ਵਿਖੇ ਆਟੋਮੈਟਿਕ ਤਰੀਕੇ ਨਾਲ ਰਹਿੰਦ-ਖੂੰਹਦ (ਅਨਸੈਗਰੀਗੇਟਡ ਵੇਸਟ) ਨੂੰ ਵੱਖ ਕੀਤਾ ਜਾਵੇਗਾ, ਜਿਸ ਨੂੰ ਅੱਗੇ ਸਥਾਪਤ ਤਕਨਾਲੋਜੀ ਰਾਹੀਂ ਜੈਵਿਕ ਭਰਭੂਰ ਅੰਸ਼ਾਂ ਅਤੇ ਬਲਣਸ਼ੀਲ ਅੰਸ਼ਾਂ (ਆਰ.ਡੀ.ਐਫ.) ਵਿੱਚ ਤਬਦੀਲ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਜੈਵਿਕ ਭਰਭੂਰ ਅੰਸ਼ਾਂ ਨੂੰ ਬਾਇਓ-ਸੀ.ਐਨ.ਜੀ. ਅਤੇ ਉੱਚ-ਗੁਣਵੱਤਾ ਵਾਲੀ ਖਾਦ ਬਣਾਉਣ ਲਈ ਇਕ ਡਰਾਈ ਐਨਾਇਰੋਬਿਕ ਡਾਇਜੈਸ਼ਨ ਪਲਾਂਟ ਵਿੱਚ ਪ੍ਰੋਸੈੱਸ ਕੀਤਾ ਜਾਵੇਗਾ, ਜਦੋਂਕਿ, ਆਰ.ਡੀ.ਐਫ. ਨੂੰ ਛੋਟੇ-ਛੋਟੇ ਭਾਗਾਂ ’ਚ ਤੋੜਕੇ, ਗੰਢਾਂ ਬਣਾ ਕੇ ਇਕ ਕੇਂਦਰੀ ਰਿਫਾਈਨਰੀ ਵਿੱਚ ਲਿਜਾਇਆ ਜਾਵੇਗਾ ਜਿੱਥੇ ਇਸ ਨੂੰ ਮੀਥਾਨੌਲ, ਬਾਇਓਡੀਜ਼ਲ ਅਤੇ ਹਵਾਬਾਜ਼ੀ ਲਈ ਵਰਤੇ ਜਾਣ ਵਾਲੇ ਈਂਧਣ ਬਣਾਉਣ ਲਈ ਗੈਸੀਫਾਈਡ ਕੀਤਾ ਜਾਵੇਗਾ।
ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਮਿਉਂਸੀਪਲ ਠੋਸ ਕੂੜੇ ਦੇ ਸੁਚੱਜੇ ਨਿਪਟਾਰੇ ਲਈ ਅਜਿਹਾ ਪਹਿਲਾ ਪਲਾਂਟ ਲੁਧਿਆਣਾ, ਪਟਿਆਲਾ, ਐਸ. ਏ.ਐਸ. ਨਗਰ ਅਤੇ ਨੇੜਲੇ ਯੂਐਲਬੀਜ਼ ਵਿੱਚ ਸਥਾਪਤ ਕੀਤੇ ਜਾਣ ਦੀ ਤਜਵੀਜ਼ ਹੈ। ਕੰਪਨੀ ਸ਼ਹਿਰੀ ਸਥਾਨਕ ਇਕਾਈਆਂ ਦੇ ਸਹਿਯੋਗ ਨਾਲ ਹੱਬ ਅਤੇ ਸਪੋਕਸ ਸਥਾਪਤ ਕਰਨ ਲਈ 1500 ਕਰੋੜ ਰੁਪਏ ਦਾ ਨਿਵੇਸ਼ ਕਰੇਗੀ। ਇਹ ਪਲਾਂਟ 500 ਗ੍ਰੀਨ ਜਾਬਜ਼ ਪੈਦਾ ਕਰੇਗਾ ਅਤੇ ਰਾਜ ਦੇ ਇਨ੍ਹਾਂ ਪ੍ਰਮੁੱਖ ਸ਼ਹਿਰੀ ਕੇਂਦਰਾਂ ਤੋਂ 1600 ਟੀ.ਪੀ.ਡੀ. ਠੋਸ ਕੂੜੇ ਨੂੰ ਸੰਭਾਲਣ ਦੇ ਯੋਗ ਹੋਵੇਗਾ।
ਉਨ੍ਹਾਂ ਅੱਗੇ ਕਿਹਾ ਕਿ ਹਾਈਡ੍ਰੋਜਨ ਲੰਬੀ ਦੂਰੀ ਦੀ ਆਵਾਜਾਈ ਵਾਲੇ ਸੈਕਟਰ ਨੂੰ ਡੀਕਾਰਬੋਨਾਈਜ਼ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਸਕਦੀ ਹੈ, ਜਿਵੇਂ ਕਿ ਲੰਬੇ ਰੂਟ ਵਾਲੇ ਟਰੱਕਾਂ ਅਤੇ ਬੱਸਾਂ ਜਿਨ੍ਹਾਂ ਦਾ ਬਿਜਲੀਕਰਨ ਕਰਨਾ ਮੁਸ਼ਕਲ ਹੈ, ਉਨ੍ਹਾਂ ਵਿੱਚ ਹਾਈਡ੍ਰੋਜਨ ਦੀ ਈਂਧਣ ਵਜੋਂ ਵਰਤੋਂ ਕੀਤੀ ਜਾ ਸਕਦੀ ਹੈ।
ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੰਦਿਆਂ ਅਮਨ ਅਰੋੜਾ ਨੇ ਪੇਡਾ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਵਿਸਥਾਰਤ ਕੰਸੈਪਟ ਨੋਟ ਪੇਸ਼ ਕਰਨ ਲਈ ਕਿਹਾ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਵੱਲੋਂ ਆਧਾਰ ਕਾਰਡ ਅਧੀਨ ਬੱਚਿਆਂ ਦੀ ਕਵਰੇਜ਼ ਕਰਨ ’ਤੇ ਧਿਆਨ ਕੇਂਦਰਿਤ ਕਰਨ ਦੇ ਨਿਰਦੇਸ਼ ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਵੱਲੋਂ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਢਕੋਲੀ ਤੋਂ ਗ੍ਰਿਫਤਾਰ, 20 ਪਿਸਤੌਲ ਅਤੇ ਇਨੋਵਾ ਕਾਰ ਬਰਾਮਦ ਹੁਣ ਕਿਸਾਨਾਂ ਤੋਂ ਮਹਿਜ਼ ਇੱਕ ਫੋਨ ਕਾਲ ਦੂਰ ਹੋਣਗੇ ਬਾਗ਼ਬਾਨੀ ਮਾਹਿਰ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੀ ਦਸਤਖ਼ਤੀ ਮੁਹਿੰਮ ਵਿਸ਼ਵ ਤੱਕ ਲਿਜਾਣ ਦਾ ਐਲਾਨ ਬਹਿਬਲ ਕਲਾਂ ਇਨਸਾਫ ਮੋਰਚੇ ਨੂੰ ਦਿੱਤਾ ਡੇਢ ਮਹੀਨੇ ਦਾ ਸਮਾਂ ਖਤਮ, ਸੁਖਰਾਜ ਨੇ ਕੀਤਾ ਵੱਡਾ ਐਲਾਨ ਪੰਜਾਬ ਦੇ ਪਿੰਡਾਂ ਨੂੰ ਸ਼ਹਿਰੀ ਪੱਧਰ ਦੀਆਂ ਸਹੂਲਤਾਂ ਦੇਣਾ, ਮਾਨ ਸਰਕਾਰ ਦੀ ਤਰਜੀਹ: ਕੁਲਦੀਪ ਸਿੰਘ ਧਾਲੀਵਾਲ ਸੂਬੇ ਵਿੱਚ ਬ੍ਰੇਨ ਸਟ੍ਰੋਕ ਦੇ ਮਰੀਜ਼ਾਂ ਦਾ ਹੋਵੇਗਾ ਮੁਫ਼ਤ ਇਲਾਜ : ਜੌੜਾਮਾਜਰਾ ਪੰਜਾਬ ਵਿਚ ਸੀਵਰੇਜ਼ ਟ੍ਰੀਟਮੈਂਟ ਪਲਾਂਟਾਂ ਰਾਹੀਂ ਸਾਫ ਕੀਤਾ ਪਾਣੀ ਸਿੰਚਾਈ ਲਈ ਵਰਤਿਆ ਜਾਵੇਗਾ : ਕੈਬਨਿਟ ਮੰਤਰੀ ਮੀਤ ਹੇਅਰ ਹਰਜੋਤ ਸਿੰਘ ਬੈਂਸ ਵਲੋਂ ਜਾਤ ਅਤੇ ਬਰਾਦਰੀ ਅਧਾਰਿਤ ਨਾਵਾਂ ਵਾਲੇ ਸਾਰੇ ਸਰਕਾਰੀ ਸਕੂਲਾਂ ਦੇ ਨਾਮ ਬਦਲਣ ਦੇ ਹੁਕਮ ਅੰਤਰ ਰਾਸ਼ਟਰੀ ਦਿਵਿਆਂਗ ਦਿਵਸ ਮੌਕੇ 3 ਦਸੰਬਰ ਨੂੰ ਮਲੋਟ ਵਿਖੇ ਹੋਵੇਗਾ ਰਾਜ ਪੱਧਰੀ ਸਮਾਗਮ