Welcome to Canadian Punjabi Post
Follow us on

03

July 2025
 
ਪੰਜਾਬ

ਲੁਧਿਆਣਾ ਦੇ ਕਾਲਜ 'ਚ ਪਾਣੀ ਦੀ ਟੈਂਕੀ 'ਚੋਂ ਮਿਲੀ ਵਾਰਡਨ ਦੀ ਲਾਸ਼

September 25, 2022 08:16 AM

ਲੁਧਿਆਣਾ, 25 ਸਤੰਬਰ (ਪੋਸਟ ਬਿਊਰੋ): ਲੁਧਿਆਣਾ ਦੇ ਬਾਬਾ ਜਸਵੰਤ ਸਿੰਘ ਡੈਂਟਲ ਕਾਲਜ, ਮੋਤੀ ਨਗਰ ਦੇ ਹੋਸਟਲ ਵਾਰਡਨ ਦੀ ਲਾਸ਼ ਪਾਣੀ ਦੀ ਟੈਂਕੀ ਵਿੱਚੋਂ ਮਿਲੀ ਹੈ। ਦੇਰ ਰਾਤ ਲਾਸ਼ ਮਿਲਣ ਤੋਂ ਬਾਅਦ ਕਾਲਜ ਦੇ ਪ੍ਰਬੰਧਕਾਂ 'ਤੇ ਕਈ ਸਵਾਲ ਖੜ੍ਹੇ ਹੋ ਰਹੇ ਹਨ। ਮ੍ਰਿਤਕ ਦੀ ਪਛਾਣ ਵੀਰ ਸਿੰਘ ਵਜੋਂ ਹੋਈ ਹੈ, ਜੋ ਕਾਲਜ ਦੇ ਹੋਸਟਲ ਵਿੱਚ ਆਪਣੇ ਪਰਿਵਾਰ ਨਾਲ ਰਹਿੰਦਾ ਸੀ।
ਦੱਸਿਆ ਜਾ ਰਿਹਾ ਹੈ ਕਿ ਕਾਲਜ ਪ੍ਰਬੰਧਕਾਂ ਵੱਲੋਂ ਉਸ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਇਸ ਘਟਨਾ ਨੂੰ ਕਤਲ ਤੇ ਖੁਦਕੁਸ਼ੀ ਦੇ ਐਂਗਲ ਨਾਲ ਦੇਖਿਆ ਜਾ ਰਿਹਾ ਹੈ ਅਤੇ ਪੁਲਿਸ ਇਸ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ।
ਫਿਲਹਾਲ ਲਾਸ਼ ਨੂੰ ਅਕਾਈ ਹਸਪਤਾਲ 'ਚ ਰੱਖਿਆ ਗਿਆ ਹੈ ਤੇ ਉੱਥੇ ਪਰਿਵਾਰਕ ਮੈਂਬਰ ਤੇ ਹੋਰ ਲੋਕ ਇਕੱਠੇ ਹੋ ਰਹੇ ਹਨ। ਮਾਮਲੇ ਦੀ ਜਾਂਚ ਲਈ ਕਾਲਜ ਪੁੱਜੇ ਏਸੀਪੀ ਸੁਮਿਤ ਸੂਦ ਦਾ ਕਹਿਣਾ ਹੈ ਕਿ ਅਜੇ ਤਕ ਪਰਿਵਾਰ ਵੱਲੋਂ ਕਾਲਜ ਪ੍ਰਬੰਧਕਾਂ ਖਿ਼ਲਾਫ਼ ਕੋਈ ਬਿਆਨ ਨਹੀਂ ਦਿੱਤਾ ਗਿਆ ਹੈ। ਅਸੀਂ ਕਾਲਜ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਲੈ ਲਈ ਹੈ ਅਤੇ ਜਾਂਚ ਜਾਰੀ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ