Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਖੇਡਾਂ

ਭਾਰਤ ਨੇ ਟੀ-20 ਸੀਰੀਜ਼ ਜਿੱਤੀ, ਸੀਰੀਜ਼ ਦੇ ਆਖਰੀ ਮੈਚ ਵਿਚ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾਇਆ

September 25, 2022 05:50 PM

ਹੈਦਰਾਬਾਦ, 25 ਸਤੰਬਰ (ਪੋਸਟ ਬਿਊਰੋ): ਹੈਦਰਾਬਾਦ ਦੇ ਰਾਜੀਵ ਗਾਂਧੀ ਇੰਟਰਨੈਸ਼ਨਲ ਸਟੇਡੀਅਮ 'ਚ ਖੇਡੇ ਗਏ ਤੀਜੇ ਅਤੇ ਫੈਸਲਾਕੁੰਨ ਟੀ-20 'ਚ ਆਸਟ੍ਰੇਲੀਆ ਨੇ ਪਹਿਲਾਂ ਖੇਡਦੇ ਹੋਏ ਟੀਮ ਇੰਡੀਆ ਨੂੰ 187 ਦੌੜਾਂ ਦਾ ਟੀਚਾ ਦਿੱਤਾ ਸੀ।ਜਿਸਨੂੰ ਭਾਰਤ ਨੇ ਇਕ ਗੇਂਦ ਪਹਿਲਾਂ ਹੀ ਹਾਸਲ ਕਰ ਲਿਆ।
ਇਸ ਜਿੱਤ ਵਿੱਚ ਸੁਰਿਆ ਕੁਮਾਰ ਯਾਦਵ ਨੇ 36 ਗੇਂਦਾਂ ਵਿੱਚ 69 ਦੌੜਾਂ ਦਾ ਯੋਗਾਦਾਨ ਪਾਇਆ।ਵਿਰਾਟ ਕੋਹਲੀ ਨੇ 48 ਗੇਂਦਾਂ 'ਚ 63 ਦੌੜਾਂ ਦੀ ਪਾਰੀ ਖੇਡੀ। ਹਾਰਦਿਕ ਪਾਂਡਿਆ ਨੇ 16 ਗੇਂਦਾਂ 'ਚ 25 ਦੌੜਾਂ ਕੇ ਟਿਮਾਂ ਨੂੰ ਜਿੱਤ ਵੱਲ ਵਧਾਇਆ।
ਆਸਟ੍ਰੇਲੀਆ ਲਈ ਕੈਮਰੂਨ ਗ੍ਰੀਨ ਨੇ 21 ਗੇਂਦਾਂ 'ਤੇ 52 ਦੌੜਾਂ ਦੀ ਧਮਾਕੇਦਾਰ ਪਾਰੀ ਖੇਡੀ। ਫਿਰ ਅੰਤ ਵਿੱਚ ਟਿਮ ਡੇਵਿਡ ਨੇ 27 ਗੇਂਦਾਂ ਵਿੱਚ 54 ਦੌੜਾਂ ਬਣਾਈਆਂ। ਜਿੱਥੇ ਗ੍ਰੀਨ ਨੇ 7 ਚੌਕੇ ਅਤੇ 3 ਛੱਕੇ ਲਗਾਏ। ਇਸ ਦੇ ਨਾਲ ਹੀ ਡੇਵਿਡ ਦੇ ਬੱਲੇ 'ਤੇ 2 ਚੌਕੇ ਅਤੇ 4 ਛੱਕੇ ਲੱਗੇ।
ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਆਸਟ੍ਰੇਲੀਆਈ ਟੀਮ ਨੇ 20 ਓਵਰਾਂ 'ਚ 7 ਵਿਕਟਾਂ ਦੇ ਨੁਕਸਾਨ 'ਤੇ 186 ਦੌੜਾਂ ਬਣਾਈਆਂ . ਭਾਰਤ ਲਈ ਖੱਬੇ ਹੱਥ ਦੇ ਸਪਿਨਰ ਅਕਸ਼ਰ ਪਟੇਲ ਨੇ ਇਕ ਵਾਰ ਫਿਰ ਸ਼ਾਨਦਾਰ ਗੇਂਦਬਾਜ਼ੀ ਕੀਤੀ। ਅਕਸ਼ਰ ਪਟੇਲ ਨੇ ਆਪਣੇ ਚਾਰ ਓਵਰਾਂ ਵਿੱਚ 33 ਦੌੜਾਂ ਦੇ ਕੇ ਤਿੰਨ ਵਿਕਟਾਂ ਲਈਆਂ।
ਟਿਮ ਡੇਵਿਡ (54) ਅਤੇ ਕੈਮਰਨ ਗ੍ਰੀਨ (52) ਦੀਆਂ ਧਮਾਕੇਦਾਰ ਪਾਰੀਆਂ ਦੀ ਬਦੌਲਤ ਆਸਟ੍ਰੇਲੀਆ ਨੇ ਐਤਵਾਰ ਨੂੰ ਇੱਥੇ ਰਾਜੀਵ ਗਾਂਧੀ ਅੰਤਰਰਾਸ਼ਟਰੀ ਸਟੇਡੀਅਮ 'ਚ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦੇ ਫੈਸਲਾਕੁੰਨ ਮੈਚ 'ਚ ਭਾਰਤ ਨੂੰ 187 ਦੌੜਾਂ ਦਾ ਟੀਚਾ ਦਿੱਤਾ। ਆਸਟ੍ਰੇਲੀਆਈ ਟੀਮ ਨੇ 20 ਓਵਰਾਂ 'ਚ ਸੱਤ ਵਿਕਟਾਂ ਦੇ ਨੁਕਸਾਨ 'ਤੇ 186 ਦੌੜਾਂ ਬਣਾਈਆਂ। ਭਾਰਤ ਲਈ ਅਕਸ਼ਰ ਪਟੇਲ ਨੇ ਤਿੰਨ ਵਿਕਟਾਂ ਲਈਆਂ। ਇਸ ਦੇ ਨਾਲ ਹੀ ਭੁਵਨੇਸ਼ਵਰ ਕੁਮਾਰ, ਯੁਜਵੇਂਦਰ ਚਾਹਲ ਅਤੇ ਹਰਸ਼ਲ ਪਟੇਲ ਨੇ ਇਕ-ਇਕ ਵਿਕਟ ਲਈ। ਇਸ ਤੋਂ ਪਹਿਲਾਂ, ਟਾਸ ਹਾਰ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕਰਦੇ ਹੋਏ ਆਸਟਰੇਲੀਆ ਨੇ ਧਮਾਕੇਦਾਰ ਸ਼ੁਰੂਆਤ ਕੀਤੀ, ਕਿਉਂਕਿ ਸਲਾਮੀ ਬੱਲੇਬਾਜ਼ ਕੈਮਰਨ ਗ੍ਰੀਨ ਨੇ ਚੌਕੇ ਅਤੇ ਛੱਕਿਆਂ ਦੀ ਧਮਾਕੇਦਾਰ ਪਾਰੀ ਖੇਡੀ। ਇਸ ਦੇ ਨਾਲ ਹੀ ਕਪਤਾਨ ਐਰੋਨ ਫਿੰਚ (7) ਨੂੰ ਅਕਸ਼ਰ ਨੇ ਪੈਵੇਲੀਅਨ ਭੇਜ ਕੇ ਆਸਟਰੇਲੀਆ ਨੂੰ 44 ਦੌੜਾਂ 'ਤੇ ਪਹਿਲਾ ਝਟਕਾ ਦਿੱਤਾ। ਇਸ ਤੋਂ ਬਾਅਦ ਕੈਮਰੌਨ ਸਿਰਫ 19 ਗੇਂਦਾਂ 'ਚ ਭਾਰਤ ਖਿਲਾਫ ਆਸਟ੍ਰੇਲੀਆ ਦਾ ਤੀਜਾ ਸਭ ਤੋਂ ਤੇਜ਼ ਅਰਧ ਸੈਂਕੜੇ ਵਾਲਾ ਬਣ ਗਿਆ।
ਪਰ ਉਹ 21 ਗੇਂਦਾਂ ਵਿੱਚ ਸੱਤ ਚੌਕਿਆਂ ਅਤੇ ਤਿੰਨ ਛੱਕਿਆਂ ਦੀ ਮਦਦ ਨਾਲ 52 ਦੌੜਾਂ ਬਣਾ ਕੇ ਭੁਵਨੇਸ਼ਵਰ ਦੇ ਹੱਥੋਂ ਕੈਚ ਹੋ ਗਿਆ। ਇਸ ਦੌਰਾਨ ਗਲੇਨ ਮੈਕਸਵੈੱਲ (6) ਬਦਕਿਸਮਤ ਰਿਹਾ ਅਤੇ ਰਨ ਆਊਟ ਹੋ ਗਿਆ, ਜਿਸ ਨਾਲ ਆਸਟ੍ਰੇਲੀਆ ਨੂੰ 7.4 ਓਵਰਾਂ 'ਚ 75 ਦੌੜਾਂ 'ਤੇ ਤੀਜਾ ਝਟਕਾ ਲੱਗਾ। ਜਲਦੀ ਹੀ ਚਾਹਲ ਨੇ ਸਟੀਵ ਸਮਿਥ (9) ਨੂੰ ਆਊਟ ਕੀਤਾ। ਵਿਕਟਾਂ ਦੇ ਲਗਾਤਾਰ ਡਿੱਗਣ ਕਾਰਨ ਆਸਟ੍ਰੇਲੀਆ 'ਤੇ ਮੁਸੀਬਤਾਂ ਦੇ ਬੱਦਲ ਮੰਡਰਾਉਣ ਲੱਗੇ, ਕਿਉਂਕਿ ਉਸ ਨੇ 9.3 ਓਵਰਾਂ 'ਚ 84 ਦੌੜਾਂ 'ਤੇ ਚਾਰ ਵਿਕਟਾਂ ਗੁਆ ਦਿੱਤੀਆਂ ਸਨ।
ਅਕਸ਼ਰ ਨੇ 14ਵੇਂ ਓਵਰ 'ਚ ਜੋਸ਼ ਇੰਗਲਿਸ਼ (24) ਅਤੇ ਮੈਥਿਊ ਵੇਡ (1) ਨੂੰ ਆਊਟ ਕਰਕੇ 116 ਦੌੜਾਂ 'ਤੇ ਛੇ ਵਿਕਟਾਂ ਗੁਆ ਕੇ ਆਸਟ੍ਰੇਲੀਆ ਦੀ ਕਮਰ ਤੋੜ ਦਿੱਤੀ। ਟਿਮ ਡੇਵਿਡ ਅਤੇ ਡੇਨੀਅਲ ਸੈਮਸ ਨੇ 17 ਓਵਰਾਂ ਵਿੱਚ ਟੀਮ ਦੇ ਸਕੋਰ ਨੂੰ 140 ਦੌੜਾਂ ਤੱਕ ਪਹੁੰਚਾਇਆ।
ਇਸ ਤੋਂ ਬਾਅਦ ਟਿਮ ਅਤੇ ਸੈਮਸ ਨੇ 18ਵੇਂ ਓਵਰ 'ਚ ਭੁਵਨੇਸ਼ਵਰ ਦੀ ਗੇਂਦ 'ਤੇ 21 ਦੌੜਾਂ ਅਤੇ 19ਵੇਂ ਓਵਰ 'ਚ ਬੁਮਰਾਹ ਦੀ ਗੇਂਦ 'ਤੇ 18 ਦੌੜਾਂ ਬਣਾਈਆਂ। ਟਿਮ ਨੇ 20ਵੇਂ ਓਵਰ ਦੀ ਗੇਂਦਬਾਜ਼ੀ ਕਰਨ ਆਏ ਹਰਸ਼ਲ ਦੀ ਗੇਂਦ 'ਤੇ ਛੱਕਾ ਲਗਾ ਕੇ 25 ਗੇਂਦਾਂ 'ਚ ਆਪਣਾ ਪਹਿਲਾ ਅਰਧ ਸੈਂਕੜਾ ਪੂਰਾ ਕੀਤਾ। ਪਰ ਅਗਲੀ ਗੇਂਦ 'ਤੇ ਟਿਮ 27 ਗੇਂਦਾਂ 'ਚ ਦੋ ਚੌਕਿਆਂ ਅਤੇ ਚਾਰ ਛੱਕਿਆਂ ਦੀ ਮਦਦ ਨਾਲ 54 ਦੌੜਾਂ ਬਣਾ ਕੇ ਆਊਟ ਹੋ ਗਏ।

 
Have something to say? Post your comment
ਹੋਰ ਖੇਡਾਂ ਖ਼ਬਰਾਂ
ਆਈ.ਪੀ.ਐੱਲ. 2024: ਸ਼ਸ਼ਾਂਕ ਦੀ ਪਾਰੀ ਦੀ ਬਦੌਲਤ ਪੰਜਾਬ ਨੇ ਗੁਜਰਾਤ ਨੂੰ 3 ਵਿਕਟਾਂ ਨਾਲ ਹਰਾਇਆ ਚੌਥੇ ਟੈਸਟ ਮੈਚ ਵਿਚ ਭਾਰਤ ਨੇ ਇੰਗਲੈਂਡ ਨੂੰ ਪੰਜ ਵਿਕਟਾਂ ਨਾਲ ਹਰਾਇਆ, 5 ਮੈਚਾਂ ਦੀ ਲੜੀ 'ਤੇ ਭਾਰਤ 3-1 ਨਾਲ ਅੱਗੇ ਛੇ ਵਾਰ ਦੀ ਵਿਸ਼ਵ ਚੈਂਪੀਅਨ ਮੈਰੀਕਾਮ ਨੇ ਸੰਨਿਆਸ ਲੈਣ ਦਾ ਐਲਾਨ ਕੀਤਾ ਸੂਰਿਆਕੁਮਾਰ ਯਾਦਵ ਨੂੰ ਆਈਸੀਸੀ ਨੇ ਦਿੱਤਾ ਸਭ ਤੋਂ ਵੱਡਾ ਐਵਾਰਡ ਭਾਰਤੀ ਕ੍ਰਿਕਟ ਟੀਮ ਦੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਅਰਜੁਨ ਪੁਰਸਕਾਰ ਨਾਲ ਸਨਮਾਨਿਤ ਟੀ-20 ਵਿਸ਼ਵ ਕੱਪ 1 ਜੂਨ ਤੋਂ, ਪਹਿਲੀ ਵਾਰ 20 ਟੀਮਾਂ ਸ਼ਾਮਿਲ ਕੀਤੀਆਂ ਗਈਆਂ, ਭਾਰਤ-ਪਾਕਿਸਤਾਨ ਦਾ ਮੁਕਾਬਲਾ 9 ਜੂਨ ਨੂੰ ਨਿਊਯਾਰਕ ਵਿੱਚ ਫਿਲਾਡੈਲਫੀਆ ਫਲਾਇਰਜ਼ ਨੇ ਵੈਨਕੁਵਰ ਕੈਨੱਕਸ ਨੂੰ 4-1 ਨਾਲ ਹਰਾਇਆ ਦੱਖਣੀ ਅਫਰੀਕਾ ਨੇ ਪਹਿਲੇ ਟੈਸਟ ਮੈਚ ਵਿਚ ਭਾਰਤ ਪਾਰੀ ਅਤੇ 32 ਦੌੜਾਂ ਨਾਲ ਹਰਾਇਆ ਮੁਹੰਮਦ ਸ਼ਮੀ ਸਮੇਤ 26 ਖਿਡਾਰੀਆਂ ਨੂੰ ਅਰਜੁਨ ਐਵਾਰਡ, ਦੋ ਨੂੰ ਮਿਲੇਗਾ ਖੇਡ ਰਤਨ ਅਰਸ਼ਦੀਪ ਸਿੰਘ ਨੇ ਇੱਕ ਦਿਨਾ ਵਿਚ 5 ਵਿਕਟਾਂ ਲੈ ਕੇ ਇਤਿਹਾਸ ਰਚਿਆ, ਅਜਿਹਾ ਕਰਨ ਵਾਲੇ ਪਹਿਲੇ ਭਾਰਤੀ ਗੇਂਦਬਾਜ਼ ਬਣੇ