Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਅੰਤਰਰਾਸ਼ਟਰੀ

ਅਮਰੀਕਾ ਵਿਚ ਪੁਲਿਸ ਵੱਲੋਂ ਯੂਨੀਵਰਸਿਟੀ ਵਿਚ ਸਿੱਖ ਵਿਦਿਆਰਥੀ ਨਾਲ ਬਦਸਲੂਕੀ

September 25, 2022 06:15 PM

ਨਵੀਂ ਦਿੱਲੀ, 25 ਸਤੰਬਰ (ਪੋਸਟ ਬਿਊਰੋ): ਅਮਰੀਕਾ ਵਿਚ ਪੁਲਿਸ ਵੱਲੋਂ ਯੂਨੀਵਰਸਿਟੀ ਵਿਚ ਸਿੱਖ ਵਿਦਿਆਰਥੀ ਨਾਲ ਬਦਸਲੂਕੀ ਕਰਨ ਦੀ ਘਟਨਾ ਸਾਹਮਣੇ ਆਈ ਹੈ। ਅਮਰੀਕਾ ਦੀ ਨੌਰਥ ਕੈਰੋਲੀਨਾ ਯੂਨੀਵਰਸਿਟੀ ਵਿਚ ਇੱਕ ਸਿੱਖ ਵਿਦਿਆਰਥੀ ਨਾਲ ਪੁਲਿਸ ਵੱਲੋਂ ਬਦਸਲੂਕੀ ਕੀਤੀ ਗਈ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਵੀਡੀਓ ਵੀ ਟਵੀਟ ਕਰਕੇ ਇਸ ਦੀ ਸਖ਼ਤ ਨਿਖੇਧੀ ਕੀਤੀ ਹੈ।
ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਆਪਣੀ ਮਰਿਆਦਾ ਅਨੁਸਾਰ ਮੁਤਾਬਕ ਸਿਰੀ ਸਾਹਿਬ ਪਾ ਕੇ ਨਾਰਥ ਕੈਰੋਲੀਨਾ ਯੂਨੀਵਰਸਿਟੀ ਪਹੁੰਚਿਆ ਸੀ, ਪਰ ਉਥੇ ਹਾਜ਼ਰ ਪੁਲਿਸ ਮੁਲਾਜ਼ਮਾਂ ਨੇ ਉਸ ਨੂੰ ਸਿਰੀ ਸਾਹਿਬ ਉਤਾਰਨ ਲਈ ਕਿਹਾ।
ਇਸ ’ਤੇ ਸਿੱਖ ਨੌਜਵਾਨ ਨੇ ਉਥੇ ਮੌਜੂਦ ਵਰਦੀਧਾਰੀ ਪੁਲੀਸ ਅਧਿਕਾਰੀ ਨੂੰ ਕਿਹਾ ਕਿ ਇਹ ਇਹ ਕਕਾਰ ਉਨ੍ਹਾਂ ਦੇ ਧਰਮ ਦੀ ਨਿਸ਼ਾਨੀ ਹੈ। ਉਹ ਇਸਨੂੰ ਉਤਾਰ ਨਹੀਂ ਸਕਦਾ। ਇਸ ਤੋਂ ਬਾਅਦ ਪੁਲਿਸ ਅਧਿਕਾਰੀ ਨੇ ਖੁਦ ਸਿੱਖ ਵਿਦਿਆਰਥੀ ਵੱਲੋਂ ਪਾਈ ਕਿਰਪਾਨ ਨੂੰ ਉਤਾਰਨ ਦੀ ਕੋਸ਼ਿਸ਼ ਕਰਨੀ ਸ਼ੁਰੂ ਕਰ ਦਿੱਤੀ। ਇਸ 'ਤੇ ਸਿੱਖ ਨੌਜਵਾਨ ਬੜੀ ਨਿਮਰਤਾ ਨਾਲ ਕਿਹਾ ਕਿ ਇਸ ਨੂੰ ਹੱਥ ਨਾ ਲਗਾਓ। ਪੁਲਿਸ ਅਧਿਕਾਰੀ ਨੇ ਕਿਹਾ ਕਿ ਕ੍ਰਿਪਾਨ ਨਾ ਉਤਾਰੀ ਤਾਂ ਤੁਹਾਨੂੰ ਹੱਥਕੜੀ ਲਾਉਣੀ ਪਵੇਗੀ।
ਇਸ ਤੋਂ ਬਾਅਦ ਸਿੱਖ ਨੌਜਵਾਨ ਸੋਫ਼ੇ ਤੋਂ ਉੱਠ ਕੇ ਆਪਣੇ ਹੱਥੀਂ ਹੱਥ ਮੋੜ ਲੈਂਦਾ ਹੈ। ਪੁਲਿਸ ਅਫਸਰ ਅੰਮ੍ਰਿਤਧਾਰੀ ਸਿੱਖ ਨੌਜਵਾਨ ਨੂੰ ਹਥਕੜੀਆਂ ਪਾ ਕੇ ਆਪਣੇ ਨਾਲ ਲੈ ਜਾਂਦਾ ਹੈ। ਇਸ ਵੀਡੀਓ ਦੇ ਵਾਇਰਲ ਹੁੰਦੇ ਹੀ ਸਿੱਖ ਜਗਤ 'ਚ ਭਾਰੀ ਰੋਸ ਹੈ। ਅਮਰੀਕੀ ਪੁਲਿਸ ਅਧਿਕਾਰੀ ਦੇ ਇਸ ਤਰ੍ਹਾਂ ਦੇ ਵਤੀਰੇ ਦੀ ਸਿੱਖ ਸੰਗਤਾਂ ਵੱਲੋਂ ਸਖ਼ਤ ਨਿਖੇਧੀ ਕੀਤੀ ਜਾ ਰਹੀ ਹੈ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ