ਨਵੀਂ ਦਿੱਲੀ, 26 ਸਤੰਬਰ (ਪੋਸਟ ਬਿਊਰੋ): ਪਿਛਲੇ ਦਿਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਹਿਮਦਾਬਾਦ ਵਿਚ ਇਕ ਰੈਲੀ ਕੀਤੀ ਸੀ ਜਿਸ ਵਿਚ ਉਨ੍ਹਾਂ ਨੇ ਸਫ਼ਾਈ ਕਰਮਚਾਰੀਆਂ ਨਾਲ ਆਯੋਜਿਤ 'ਟਾਊਨ ਹਾਲ' ਪ੍ਰੋਗਰਾਮ ਦੌਰਾਨ ਅਨੁਸੂਚਿਤ ਜਾਤੀ ਦੇ ਭਾਈਚਾਰੇ ਨਾਲ ਸੰਬੰਧ ਰੱਖਣ ਵਾਲੇ ਸੋਲੰਕੀ ਨੇ ਕੇਜਰੀਵਾਲ ਨੂੰ ਰਾਤ ਦੇ ਭੋਜਨ 'ਤੇ ਆਪਣੇ ਘਰ ਆਉਣ ਦਾ ਸੱਦਾ ਦਿੱਤਾ ਸੀ। ਉਨ੍ਹਾਂ ਨੇ ਸੋਮਵਾਰ ਨੂੰ ਇੱਥੇ ਆਪਣੀ ਰਿਹਾਇਸ਼ 'ਤੇ ਗੁਜਰਾਤ ਦੇ ਇਕ ਸਫਾਈ ਕਰਮਚਾਰੀ ਅਤੇ ਉਸ ਦੇ ਪਰਿਵਾਰ ਦੀ ਦੁਪਹਿਰ ਦੇ ਖਾਣੇ ਲਈ ਮੇਜ਼ਬਾਨੀ ਕੀਤੀ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਗੁਜਰਾਤ ਦੇ ਇਕ ਸਫਾਈ ਕਰਮਚਾਰੀ ਹਰਸ਼ ਸੋਲੰਕੀ ਨੇ ਆਪਣੇ ਪਰਿਵਾਰ ਸਮੇਤ ਦਿੱਲੀ ਦੇ ਇਕ ਸਰਕਾਰੀ ਸਕੂਲ ਅਤੇ ਇਕ ਹਸਪਤਾਲ ਦਾ ਵੀ ਦੌਰਾ ਕੀਤਾ। ਅਧਿਕਾਰੀਆਂ ਨੇ ਦੱਸਿਆ ਕਿ ਸੋਲੰਕੀ ਨੇ ਕੇਜਰੀਵਾਲ ਨੂੰ ਬੀ.ਆਰ. ਅੰਬੇਡਕਰ ਦੀ ਤਸਵੀਰ ਵੀ ਭੇਂਟ ਕੀਤੀ ਗਈ।
ਉੱਥੇ ਹੀ ਕੇਜਰੀਵਾਲ ਨੇ ਸੋਲੰਕੀ ਅਤੇ ਉਸ ਦੇ ਪਰਿਵਾਰ ਨੂੰ ਦਿੱਲੀ ਸਥਿਤ ਆਪਣੇ ਘਰ ਦੁਪਹਿਰ ਦੇ ਭੋਜਨ ਲਈ ਬੁਲਾਇਆ ਸੀ। ਮੁੱਖ ਮੰਤਰੀ ਕੇਜਰੀਵਾਲ ਨੇ ਐਤਵਾਰ ਨੂੰ ਕਿਹਾ ਸੀ,''ਕੱਲ (ਸੋਮਵਾਰ) ਮੈਂ ਸੋਲੰਕੀ ਜੀ ਦੀ ਆਪਣੇ ਦਿੱਲੀ ਸਥਿਤ ਘਰ ਮੇਜ਼ਬਾਨੀ ਕਰਾਂਗਾ ਅਤੇ ਉਨ੍ਹਾਂ ਨਾਲ ਦੁਪਹਿਰ ਦਾ ਭੋਜਨ ਕਰਾਂਗਾ। ਮੈਂ ਸਨਮਾਨ ਮਹਿਸੂਸ ਕਰ ਰਿਹਾ ਹਾਂ ਕਿ ਉਨ੍ਹਾਂ ਨੇ ਮੇਰਾ ਸੱਦਾ ਸਵੀਕਾਰ ਕੀਤਾ।''