Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਅੰਤਰਰਾਸ਼ਟਰੀ

ਰੂਸ ਦੇ ਸਕੂਲ ਵਿਚ ਹੋਈ ਗੋਲੀਬਾਰੀ ਕਾਰਨ 13 ਹਲਾਕ, 21 ਜ਼ਖ਼ਮੀ

September 26, 2022 04:59 PM

ਮਾਸਕੋ, 26 ਸਤੰਬਰ (ਪੋਸਟ ਬਿਊਰੋ): ਸੈਂਟਰਲ ਰੂਸ ਵਿੱਚ ਅੱਜ ਸਵੇਰੇ ਇਕ ਬੰਦੂਕਧਾਰੀ ਨੇ ਇੱਕ ਸਕੂਲ ’ਤੇ ਹਮਲਾ ਕਰ ਦਿੱਤਾ, ਜਿਸ ਵਿੱਚ 13 ਜਣਿਆਂ ਦੀ ਮੌਤ ਹੋ ਗਈ ਅਤੇ 21 ਹੋਰ ਜ਼ਖ਼ਮੀ ਹੋਏ ਹਨ। ਜਾਣਕਾਰੀ ਮੁਤਾਬਕ ਗੋਲੀਬਾਰੀ ਦੀ ਘਟਨਾ ਇਜ਼ੇਵਸਕ ਦੇ ਸਕੂਲ ਨੰਬਰ 88 ਵਿੱਚ ਵਾਪਰੀ ਹੈ। ਰੂਸ ਦੀ ਜਾਂਚ ਕਮੇਟੀ ਨੇ ਆਨਲਾਈਨ ਜਾਰੀ ਬਿਆਨ ਵਿੱਚ ਕਿਹਾ ਕਿ ਗੋਲੀਬਾਰੀ ਦੀ ਘਟਨਾ ਉਦਮੁਰਤੀਆ ਦੀ ਰਾਜਧਾਨੀ ਇਜ਼ੇਵਸਕ ਦੇ ਇੱਕ ਸਕੂਲ ਵਿੱਚ ਵਾਪਰੀ। ਇਜ਼ੇਵਸਕ ਸ਼ਹਿਰ ਰੂਸ ਦੀ ਰਾਜਧਾਨੀ ਮਾਸਕੋ ਤੋਂ ਲਗਪਗ 960 ਕਿਲੋਮੀਟਰ ਵਿੱਚ ਸਥਿਤ ਹੈ। ਕਮੇਟੀ ਨੇ ਦੱਸਿਆ ਕਿ ਜ਼ਖ਼ਮੀਆਂ ਵਿੱਚ 14 ਬੱਚੇ ਤੇ 7 ਬਾਲਗ ਸ਼ਾਮਲ ਹਨ। ਉਦਮੁਰਤੀਆ ਦੇ ਗਵਰਨਰ ਅਲੈਗਜ਼ੈਂਡਰ ਬ੍ਰੇਚਲੋਵ ਨੇ ਇੱਕ ਵੀਡੀਓ ’ਚ ਕਿਹਾ ਕਿ ਅਣਪਛਾਤੇ ਬੰਦੂਕਧਾਰੀ ਨੇ ਖ਼ੁਦ ਨੂੰ ਵੀ ਗੋਲੀ ਮਾਰ ਲਈ। ਜਿਸ ਸਕੂਲ ਵਿੱਚ ਹਮਲਾ ਹੋਇਆ ਹੈ ਉੱਥੇ ਪਹਿਲੀ ਤੋਂ 11ਵੀਂ ਜਮਾਤ ਤੱਕ ਦੇ ਵਿਦਿਆਰਥੀ ਪੜ੍ਹਦੇ ਹਨ। ਅਧਿਕਾਰੀ ਨੇ ਦੱਸਿਆ ਕਿ ਸਕੂਲ ਨੂੰ ਖਾਲੀ ਕਰਵਾ ਲਿਆ ਹੈ ਅਤੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ। ਕਮੇਟੀ ਨੇ ਦੱਸਿਆ ਕਿ ਬੰਦੂੁਕਧਾਰੀ ਹਮਲਾਵਰ ਨੇ ਕਾਲੇ ਰੰਗ ਦੀ ਟੀ-ਸ਼ਰਟ ਪਹਿਨੀ ਹੋਈ ਸੀ ਜਿਸ ’ਤੇ 'ਨਾਜ਼ੀ ਚਿੰਨ੍ਹ’ ਬਣੇ ਸਨ। ਗਵਰਨਰ ਅਲੈਗਜ਼ੈਂਡਰ ਬ੍ਰੇਚਲੋਵ ਨੇ ਕਿਹਾ ਕਿ ਸੁਰੱਖਿਆ ਅਤੇ ਰਾਹਤ ਅਤੇ ਬਚਾਅ ਟੀਮਾਂ ਸਕੂਲ ਪਹੁੰਚ ਗਈਆਂ ਹਨ।ਰਾਜਪਾਲ ਨੇ ਕਿਹਾ ਕਿ ਹਮਲਾਵਰ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ ਸੀ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਹਮਲਾਵਰ ਨੇ ਗੋਲੀ ਕਿਉਂ ਚਲਾਈ। ਇਸਦੇ ਨਾਲ ਹੀ ਪੁਲਿਸ ਨੇ ਇਲਾਕੇ ਨੂੰ ਘੇਰ ਲਿਆ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ ਰਾਜਨਾਥ ਐੱਸਸੀਓ ਵਿੱਚ ਪਾਕਿਸਤਾਨੀ ਰੱਖਿਆ ਮੰਤਰੀ ਨੂੰ ਨਹੀਂ ਮਿਲੇ, ਸਾਂਝੇ ਦਸਤਾਵੇਜ਼ `ਤੇ ਭਾਰਤ ਨੇ ਦਸਤਖਤ ਕਰਨ ਤੋਂ ਕੀਤਾ ਇਨਕਾਰ ਐੱਨਐੱਸਏ ਡੋਵਾਲ ਨੇ ਚੀਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਅੱਤਵਾਦ ਦਾ ਮੁਕਾਬਲਾ ਕਰਨਾ ਜ਼ਰੂਰੀ