Welcome to Canadian Punjabi Post
Follow us on

02

July 2025
 
ਭਾਰਤ

ਹਰਿਆਣਾ ਦੇ ਮੁੱਖ ਮੰਤਰੀ ਖੱਟੜ ਦਾ ਐਲਾਨ: ਪਾਨੀਪਤ ਦੇ ਪਿੰਡ ਬਾਬਰਪੁਰ ਦਾ ਨਾਂ ਹੁਣ ‘ਗੁਰੂ ਨਾਨਕਪੁਰ’ ਹੋਵੇਗਾ

September 26, 2022 05:31 PM

ਪਾਨੀਪਤ, 26 ਸਤੰਬਰ (ਪੋਸਟ ਬਿਊਰੋ): ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਐਲਾਨ ਕੀਤਾ ਹੈ ਕਿ ਹਰਿਆਣਾ ਦੇ ਪਾਨੀਪਤ ਵਿਚ ਬਾਬਰਪੁਰ ਨਾਮ ਦੇ ਪਿੰਡ ਨੂੰ ਹੁਣ ਤੋਂ ਗੁਰੂ ਨਾਨਕਪੁਰ ਕਿਹਾ ਜਾਵੇਗਾ। ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਇਸ ਸੰਬੰਧ 'ਚ ਕਿਹਾ ਕਿ ਨਾਮ ਬਦਲਣ ਦਾ ਕੰਮ ਚੰਗਾ ਹੈ। ਇਤਿਹਾਸ 'ਚ ਜੋ ਗਲਤੀਆਂ ਹੋਈਆਂ ਹਨ, ਉਨ੍ਹਾਂ ਨੂੰ ਸੁਧਾਰਨਾ ਸਰਕਾਰ ਦਾ ਹੀ ਕੰਮ ਹੈ। ਇਸ ਲਈ ਲੋਕਾਂ ਦੀ ਭਾਵਨਾ ਨੂੰ ਦੇਖਦੇ ਹੋਏ ਇਹ ਪ੍ਰਸਤਾਵ ਪਾਸ ਹੋਇਆ ਅਤੇ ਸਰਕਾਰ ਨੇ ਵੀ ਇਸ ਨੂੰ ਮੰਨਿਆ। ਖੱਟੜ ਨੇ ਇਹ ਐਲਾਨ ਕਰਨ ਤੋਂ ਪਹਿਲਾਂ ਐਤਵਾਰ ਨੂੰ ਪਾਨੀਪਤ ਦੇ ਇਤਿਹਾਸਕ ਪਹਿਲੀ ਪਾਤਸ਼ਾਹੀ ਗੁਰਦੁਆਰਾ ਸਾਹਿਬ ਵਿਚ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨੇ ਤਸਵੀਰਾਂ ਟਵੀਟ ਕਰਦੇ ਹੋਏ ਕਿਹਾ,''ਪਾਨੀਪਤ ਦੇ ਇਤਿਹਾਸਕ ਪਹਿਲੀ ਪਾਤਸ਼ਾਹੀ ਗੁਰਦੁਆਰਾ ਸਾਹਿਬ 'ਚ ਨਤਮਸਤਕ ਹੋ ਕੇ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਸਾਰੇ ਪ੍ਰਦੇਸ਼ ਵਾਸੀਆਂ ਦੀ ਸੁੱਖ ਖੁਸ਼ਹਾਲੀ ਲਈ ਅਰਦਾਸ ਕੀਤੀ।''

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ