Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਟੋਰਾਂਟੋ/ਜੀਟੀਏ

ਸਮਾਜ ਵੱਲੋਂ ਦੁਰਕਾਰੇ ਲਾਵਾਰਸ ਮਰੀਜ਼ਾਂ ਦੀ ਸੰਭਾਲ ਕਰਨ ਵਾਲੇ ਡਾ. ਮਾਂਗਟ ਪਹੁੰਚ ਰਹੇ ਨੇ ਬਰੈਂਪਟਨ

September 26, 2022 05:50 PM

ਜ਼ਿਲ੍ਹਾ ਲੁਧਿਆਣਾ ਦੇ ਪਿੰਡ ਸਰਾਭਾ ਨਜ਼ਦੀਕ ਬਣੇ ਗੁਰੂ ਅਮਰ ਦਾਸ ਅਪਾਹਜ ਆਸ਼ਰਮ (ਰਜਿ. ਚੈਰੀਟੇਬਲ) ਦੇ ਸੇਵਾਦਾਰ ਡਾ. ਨੌਰੰਗ ਸਿੰਘ ਮਾਂਗਟ ਸੰਗਤਾਂ ਨਾਲ ਆਸ਼ਰਮ ਬਾਰੇ ਵਿਚਾਰ ਸਾਂਝੇ ਕਰਨ ਲਈ 8 ਅਕਤੂਬਰ (ਸਵੇਰ) ਤੋਂ 11 ਅਕਤੂਬਰ (ਦੁਪਹਿਰ) ਤੱਕ ਸਿੰਘ ਸਭਾ ਗੁਰਦੁਵਾਰਾ ਮਾਲਟਨ ਵਿਖੇ ਪਹੁੰਚ ਰਹੇ ਹਨ। ਸਾਬਕਾ ਪ੍ਰੋਫ਼ੈਸਰ ਤੇ ਸਾਇੰਸਦਾਨ ਡਾ. ਮਾਂਗਟ ਨੇ ਪਹਿਲੇ ਚਾਰ ਸਾਲ ਸਾਇਕਲ ਤੇ ਫਿਰਕੇ ਲੁਧਿਆਣਾ ਸ਼ਹਿਰ ‘ਚ ਸੜਕਾਂ ਕੰਢੇ ਪਏ ਬਿਮਾਰੀਆਂ ਨਾਲ ਪੀੜਤ ਸੈਂਕੜੇ ਹੀ ਲਾਵਾਰਸਾਂ, ਅਪਾਹਜਾਂ ਤੇ ਗ਼ਰੀਬਾਂ ਦਾ ਮੁਫ਼ਤ ਇਲਾਜ ਕਰਵਾਇਆ। ਫਿਰ ਅਜਿਹੇ ਬੇਸਹਾਰਿਆਂ ਦੇ ਰਹਿਣ ਅਤੇ ਸੇਵਾ-ਸੰਭਾਲ ਵਾਸਤੇ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਅਮਰ ਦਾਸ ਅਪਾਹਜ ਆਸ਼ਰਮ ਦੀ ਤਿੰਨ ਮੰਜਲੀ ਬਿਲਡਿੰਗ ਤਿਆਰ ਕਰਵਾਈ।
ਡਾ. ਨੌਰੰਗ ਸਿੰਘ ਮਾਂਗਟ ਨੇ ਦੱਸਿਆ ਕਿ ਇਸ ਆਸ਼ਰਮ ਵਿੱਚ ਦੋ ਸੌ (200) ਦੇ ਕਰੀਬ ਲਾਵਾਰਸ, ਬੇਘਰ, ਬੇਸਹਾਰਾ, ਅਪਾਹਜ, ਨੇਤਰਹੀਣ, ਬਿਮਾਰੀਆਂ ਨਾਲ ਪੀੜਤ ਅਤੇ ਦਿਮਾਗੀ ਸੰਤੁਲਨ ਗੁਆ ਚੁੱਕੇ ਮਰੀਜ਼ ਰਹਿੰਦੇ ਹਨ। ਸਵਾ ਸੌ ਦੇ ਕਰੀਬ ਮਰੀਜ਼ ਅਜਿਹੇ ਹਨ ਜਿਹਨਾਂ ਦਾ ਦਿਮਾਗੀ ਸੰਤੁਲਨ ਠੀਕ ਨਹੀਂ ਹੈ। ਇਹਨਾਂ ‘ਚੋਂ ਜ਼ਿਆਦਾਤਰ ਮਰੀਜ਼ ਆਪਣਾ ਨਾਉਂ ਤੇ ਪਰਿਵਾਰ ਵਾਰੇ ਦੱਸਣ ਤੋਂ ਵੀ ਅਸਮਰੱਥ ਹਨ। ਅੱਸੀ ਦੇ ਕਰੀਬ ਅਜਿਹੇ ਮਰੀਜ਼ ਹਨ ਜਿਹੜੇ ਆਪਣੀ ਕਿਰਿਆ ਆਪ ਨਹੀਂ ਸੋਧ ਸਕਦੇ ਅਤੇ ਮਲ-ਮੂਤਰ ਵੀ ਕੱਪੜਿਆਂ ‘ਚ ਹੀ ਕਰਦੇ ਹਨ। ਇਹਨਾਂ ਸਾਰੇ ਲੋੜਵੰਦਾਂ ਨੂੰ ਮੰਜਾ-ਬਿਸਤਰਾ, ਮੈਡੀਕਲ ਸਹਾਇਤਾ, ਗੁਰੂ ਦਾ ਲੰਗਰ, ਕੱਪੜੇ ਆਦਿ ਹਰ ਵਸਤੂ ਮੁਫ਼ਤ ਮਿਲਦੀ ਹੈ। ਕੋਈ ਵੀ ਫ਼ੀਸ ਜਾਂ ਖ਼ਰਚਾ ਨਹੀਂ ਲਿਆ ਜਾਂਦਾ। ਆਸ਼ਰਮ ਦਾ ਪ੍ਰਬੰਧ ਸੰਗਤਾਂ ਦੇ ਸਹਿਯੋਗ ਨਾਲ ਹੀ ਚੱਲਦਾ ਹੈ। ਡਾ. ਮਾਂਗਟ ਦਾ ਸੰਪਰਕ: ਕੈਨੇਡਾ:403-401-8787; ਇੰਡੀਆ:95018-42506 ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ ਪੂਰਬੀ ਯੌਰਕ ਵਿੱਚ ਗੋਲੀਬਾਰੀ ਦੇ ਸਬੰਧ `ਚ 2 ਕਾਬੂ ਪੀਲ ਪੁਲਿਸ ਵੱਲੋਂ ਵਿਅਕਤੀ `ਤੇ ਫਾਇਰਿੰਗ ਦੀ ਸਪੈਸ਼ਲ ਇਨਵੈਸਟੀਗੇਸ਼ੰਜ਼ ਯੂਨਿਟ ਕਰ ਰਹੀ ਜਾਂਚ ਬਿੱਲ ਸੀ-5 ‘ਵੱਨ ਕੈਨੇਡੀਅਨ ਇਕਾਨੌਮੀ’ ਐਕਟ ਦਾ ਪਾਸ ਹੋਣਾ ਕੈਨੇਡਾ ਨੂੰ ਮਜ਼ਬੂਤ ਬਣਾਉਣਵਾਲਾਇੱਕ ਅਹਿਮਕਦਮ ਹੈ : ਸੋਨੀਆ ਸਿੱਧੂ ਬਰੈਂਪਟਨ ਵੂਮੈਨ ਸੀਨੀਅਰਜ਼ ਕਲੱਬ ਨੇ ਲਾਇਆ ਬੱਸ ਟੂਰ ਪੀਲ ਪੁਲਿਸ ਵੱਲੋਂ ਕਰਵਾਈ ਗਈ ‘24ਵੀਂ ਰੇਸ ਅਗੇਨਸਟ ਰੇਸਿਜ਼ਮ’ ਵਿਚ ਟੀਪੀਏਆਰ ਕਲੱਬ ਦੇ 97 ਮੈਂਬਰਾਂ ਨੇ ਲਿਆ ਹਿੱਸਾ ਮੇਅਰ ਚਾਓ ਨੇ ਗਰਮੀ ਰਾਹਤ ਰਣਨੀਤੀ ਦੀ ਸਮੀਖਿਆ ਦੀ ਕੀਤੀ ਮੰਗ ਟੋਰਾਂਟੋ ਦੇ ਦੋ ਵਿਅਕਤੀਆਂ ਸਣੇ ਤਿੰਨ `ਤੇ ਈਨੋਵੇਸ਼ਨ ਘੁਟਾਲੇ ਵਿਚ 3 ਲੱਖ ਡਾਲਰ ਦੀ ਧੋਖਾਧੜੀ ਦੇ ਲੱਗੇ ਦੋਸ਼ ਦਿਲਜੀਤ ਦੋਸਾਂਝ 'ਤੇ ਟੋਰਾਂਟੋ ਮੈਟਰੋਪੋਲੀਟਨ ਯੂਨੀਵਰਸਿਟੀ ਸ਼ੁਰੂ ਕਰੇਗੀ ਕੋਰਸ