Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਟੋਰਾਂਟੋ/ਜੀਟੀਏ

ਟੀਚਰਾਂ ਅਤੇ ਮਾਪਿਆਂ ਦੀ ਨੇੜਤਾ ਵਧਾਉਣਾ ਸਮੇਂ ਦੀ ਲੋੜ : ਸਤਪਾਲ ਸਿੰਘ ਜੌਹਲ

September 26, 2022 05:52 PM
ਬਰੈਂਪਟਨ `ਚ ਵਾਰਡ 9-10 ਵਿੱਚ ਸਤਪਾਲ ਸਿੰਘ ਜੌਹਲ ਚੋਣ ਪ੍ਰਚਾਰ ਸਮੇਂ।

'ਸਾਈਨ ਮੁੱਖ ਸੜਕਾਂ ਦੇ ਆਸ-ਪਾਸ ਹੀ ਲਗਾਏ ਜਾਣਗੇ'


ਬਰੈਂਪਟਨ, 27 ਸਤੰਬਰ (ਹਰਜੀਤ ਸਿੰਘ ਬਾਜਵਾ): ਉਂਟਾਰੀਓ `ਚ 24 ਅਕਤੂਬਰ ਨੂੰ ਆ ਰਹੀ ਮਿਊਂਸਪਲ ਇਲੈਕਸ਼ਨ ਵਿੱਚ ਬਰੈਂਪਟਨ ਦੇ ਵਾਰਡ 9-10 ਤੋਂ ਸਕੂਲ ਟਰੱਸਟੀ ਉਮੀਦਵਾਰ ਸਤਪਾਲ ਸਿੰਘ ਜੌਹਲ ਨੇ ਕਿਹਾ ਹੈ ਕਿ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਦੇ ਹਿੱਤ ਵਿੱਚ ਇਹ ਜਰੂਰੀ ਹੈ ਕਿ ਵਿਦਿਅਕ ਸਿਸਟਮ ਨਾਲ਼ ਸਬੰਧਿਤ ਅਧਿਆਪਕਾਂ ਅਤੇ ਮਾਪਿਆਂ ਦੀਆਂ ਸਮੱਸਿਆਵਾਂ ਵੱਲ੍ਹ ਦਿੱਤਾ ਜਾਵੇ। ਉਨ੍ਹਾਂ ਆਖਿਆ ਕਿ ਸਕੂਲ ਪੱਧਰ ਤੋਂ ਵਿਦਿਆਰਥੀਆਂ ਦੇ ਚੰਗੇ ਬੌਧਿਕ ਅਤੇ ਸਰੀਰਕ ਵਿਕਾਸ ਲਈ ਅਧਿਆਪਕਾਂ ਅਤੇ ਮਾਪਿਆਂ ਦਾ ਸਹਿਯੋਗ, ਸੰਚਾਰ ਅਤੇ ਨੇੜਤਾ ਵਧਾਉਣਾ ਬੇਹੱਦ ਜਰੂਰੀ ਹੈ। ਚੋਣ ਪ੍ਰਚਾਰ ਦੌਰਾਨ ਹਲਕੇ ਦੇ ਲੋਕਾਂ ਨਾਲ਼ ਮੁਲਾਕਾਤਾਂ ਕਰਦਿਆਂ ਸ. ਜੌਹਲ ਨੇ ਇਹ ਵੀ ਦੱਸਿਆ ਕਿ ਇਕ ਸਮ੍ਰੱਪਿਤ ਸਕੂਲ ਟਰੱਸਟੀ ਵਲੋਂ ਅਧਿਅਪਕਾਂ ਅਤੇ ਬੱਚਿਆਂ ਦੇ ਮਾਪਿਆਂ ਵਿਚਕਾਰ ਇਕ ਮਜਬੂਤ ਕੜੀ ਵਜੋਂ ਕੀਤਾ ਜਾ ਸਕਦਾ ਹੈ ਜਿਸ ਨਾਲ਼ ਨਿੱਤ ਦਿਨ ਦੀਆਂ ਮੁਸ਼ਕਿਲਾਂ ਘੱਟ ਕੀਤੀਆਂ ਜਾ ਸਕਦੀਆਂ ਹਨ। ਇਸ ਮੌਕੇ `ਤੇ ਉਂਕਾਰ ਸਿੰਘ ਧੁੱਗਾ, ਜਗੀਰ ਸਿੰਘ ਗੁਰਾਇਆ, ਸੁਖਬੀਰ ਸਿੰਘ 'ਸੁੱਖੀ', ਹਰਜਿੰਦਰ ਸਿੰਘ ਜੌਲੀ, ਧੰਨਰਾਜ ਸਿੰਘ ਚੀਮਾ ਵੀ ਹਾਜਿਰ ਸਨ। ਸ. ਜੌਹਲ ਨੇ ਦੱਸਿਆ ਕਿ ਚੋਣ ਪ੍ਰਚਾਰ ਸਮੇਂ ਦਾ ਹਾਣੀ ਹੋਣਾ ਚਾਹੀਦਾ ਹੈ ਜਿਸ ਕਰਕੇ ਸਮਾਂ ਵਿਹਾਅ ਚੁੱਕੇ ਸਾਈਨ-ਕਲਚਰ ਦੇ ਕੂੜੇ ਨੂੰ ਘੱਟ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਦੱਸਿਆ ਕਿ ਲੋਕਾਂ ਦੇ ਮਨਾਂ ਦੀ ਗੱਲ ਨੂੰ ਸਮਝਦੇ ਹੋਏ (30 ਸਤੰਬਰ ਤੋਂ) ਆਪਣੇ ਚੋਣ-ਸਾਈਨ ਵਾਰਡ 9-10 ਦੀਆਂ ਮੁੱਖ ਸੜਕਾਂ ਦੇ ਪਾਸਿਆਂ ਉਪਰ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਹਰੇਕ ਸਾਈਨ ਘਰਾਂ ਦੇ ਮਾਲਕਾਂ ਦੀ ਇਜਾਜਤ ਨਾਲ਼ ਲਗਾਇਆ ਜਾਵੇਗਾ। ਇਹ ਵੀ ਕਿ ਛੋਟੀਆਂ ਸਟਰੀਟਾਂ ਉਪਰ ਸਾਈਨਾਂ ਨਹੀਂ ਹੋਣਗੇ ਪਰ ਘਰੋਘਰ ਜਾ ਕੇ ਲੋਕਾਂ ਨੂੰ ਮਿਲਣਾ ਜਾਰੀ ਰੱਖਿਆ ਜਾਵੇਗਾ। ਵਾਰਡ 9 ਅਤੇ 10 ਦੇ ਵਾਸੀਆਂ ਰਾਹੀਂ ਮਿਲ਼ ਰਹੀ ਜਾਣਕਾਰੀ ਅਨੁਸਾਰ ਸਤਪਾਲ ਸਿੰਘ ਜੌਹਲ ਦੇ ਚੋਣ ਪ੍ਰਚਾਰ ਦਾ ਚੰਗਾ ਪ੍ਰਭਾਵ ਹੈ ਅਤੇ ਲੋਕ ਆਪ-ਮੁਹਾਰੇ ਉਨ੍ਹਾਂ ਦਾ ਸਾਥ ਦੇ ਰਹੇ ਹਨ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ