Welcome to Canadian Punjabi Post
Follow us on

02

July 2025
 
ਟੋਰਾਂਟੋ/ਜੀਟੀਏ

ਪਰਵਾਸੀ ਪੰਜਾਬੀ ਪੈੱਨਸ਼ਨਰਜ਼ ਐਸੋਸੀਏਸ਼ਨ ਦੀ ਨਵੀਂ ਕਾਰਜਕਾਰਨੀ ਦੀ ਹੋਈ ਪਲੇਠੀ ਮੀਟਿੰਗ

September 26, 2022 06:07 PM

 

ਅਹੁਦੇਦਾਰਾਂ ਦੀ ਵਾਕਫ਼ੀਅਤ ਕਰਵਾਈ ਗਈ, ਸਰਗ਼ਰਮੀਆਂ ਬਾਰੇ ਫ਼ੈਸਲਾ ਅਗਲੀ ਮੀਟਿੰਗ 'ਚ


ਬਰੈਂਪਟਨ, (ਡਾ. ਝੰਡ) -ਪਰਵਾਸੀ ਪੰਜਾਬੀ ਪੈੱਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ, ਓਨਟਾਰੀਓ ਦੀ ਨਵੀਂ ਚੁਣੀ ਗਈ ਕਾਰਜਕਾਰਨੀ ਦੀ ਪਲੇਠੀ ਮੀਟਿੰਗ ਐਤਵਾਰ 25 ਸਤੰਬਰ ਨੂੰ ਬਰੈਂਪਟਨ ਵਿਚ ਏਅਰਪੋਰਟ ਰੋਡ ਸਥਿਤ ਟਿਮ ਹੌਲਟਨ ਵਿਖੇ ਹੋਈ। ਐਸੋਸੀਏਸ਼ਨ ਦੇ ਜਨਰਲ ਸਕੱਤਰ ਪ੍ਰੋ. ਜਗੀਰ ਸਿੰਘ ਕਾਹਲੋਂ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਐਸੋਸੀਏਸ਼ਨ ਨਵੀ ਚੁਣੀ ਗਈ ਇਸ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਪ੍ਰਧਾਨ ਬਲਦੇਵ ਸਿੰਘ ਬਰਾੜ ਦੀ ਪ੍ਰਧਾਨਗੀ ਵਿਚ ਹੋਈ ਅਤੇ ਇਸ ਵਿਚ ਸੱਭ ਤੋਂ ਪਹਿਲਾਂ ਉਨ੍ਹਾਂ ਵੱਲੋਂ ਕਾਰਜਕਾਰਨੀ ਦੇ ਨਵੇਂ ਚੁਣੇ ਗਏ ਅਹੁਦੇਦਾਰਾਂ ਦੀ ਵਾਕਫ਼ੀਅਤ ਕਰਵਾਈ ਗਈ ਜੋ ਇਸ ਪ੍ਰਕਾਰ ਹੈ:
ਪ੍ਰਧਾਨ ਇੰਜੀ. ਬਲਦੇਵ ਸਿੰਘ ਬਰਾੜ, ਚੇਅਰਪਰਸਨ ਡਾ. ਪਰਮਜੀਤ ਸਿੰਘ ਢਿੱਲੋਂ, ਜਨਰਲ ਸਕੱਤਰ ਪ੍ਰੋ. ਜਗੀਰ ਸਿੰਘ ਕਾਹਲੋਂ, ਸੀਨੀਅਰ ਮੀਤ-ਪ੍ਰਧਾਨ ਮੁਹਿੰਦਰ ਸਿੰਘ ਮੋਹੀ, ਮੀਤ-ਪ੍ਰਧਾਨ ਇੰਜੀ. ਅੰਮ੍ਰਿਤਪਾਲ ਸਿੰਘ, ਜੂਨੀਅਰ ਮੀਤ-ਪ੍ਰਧਾਨ ਇੰਜੀ. ਸੁਖਦੇਵ ਸਿੰਘ, ਸਕੱਤਰ ਪ੍ਰਿਤਪਾਲ ਸਿੰਘ ਸਚਦੇਵਾ, ਸੰਯੁਕਤ ਸਕੱਤਰ ਸਿਕੰਦਰ ਸਿੰਘ ਝੱਜ, ਵਿੱਤ-ਸਕੱਤਰ ਹਰੀ ਸਿੰਘ, ਸੰਯੁਕਤ ਵਿੱਤ-ਸਕੱਤਰ ਸੁਰਿੰਦਰਜੀਤ ਸਿੰਘ ਬੁੱਟਰ, ਮੀਡੀਆ ਸਕੱਤਰ ਇੰਦਰਦੀਪ ਸਿੰਘ ਅਤੇ ਸਲਾਹਕਾਰ ਮੱਲ ਸਿੰਘ ਬਾਸੀ। ਮੀਡੀਆ ਸਕੱਤਰ ਇੰਦਰਦੀਪ ਸਿੰਘ ਇਨ੍ਹੀ ਦਿਨੀਂ ਭਾਰਤ ਗਏ ਹੋਣ ਕਾਰਨ ਮੀਟਿੰਗ ਵਿਚ ਹਾਜ਼ਰ ਨਹੀਂ ਹੋ ਸਕੇ, ਜਦਕਿ ਬਾਕੀ ਸਾਰੇ ਮੈਂਬਰ ਇਸ ਮੀਟਿੰਗ ਵਿਚ ਹਾਜ਼ਰ ਸਨ।
ਮੀਟਿੰਗ ਵਿਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਬੜਿੰਗ ਨੂੰ ਉਨ੍ਹਾਂ ਵੱਲੋਂ ਪਿਛਲੇ ਛੇ ਸਾਲਾਂ ਦੌਰਾਨ ਐਸੋਸੀਏਸ਼ਨ ਪ੍ਰਤੀ ਨਿਭਾਈਆਂ ਗਈਆਂ ਸ਼ਾਨਦਾਰ ਤੇ ਬਹੁਮੁੱਲੀਆਂ ਸੇਵਾਵਾਂ ਦੇ ਇਵਜ਼ ਵਿਚ ਐਸੋਸੀਏਸ਼ਨ ਵੱਲੋਂ ਇਸ ਦੀ ਅਗਲੀ ਮੀਟਿੰਗ ਵਿਚ ਸਨਮਾਨਿਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਇਹ ਫ਼ੈਸਲਾ ਵੀ ਹੋਇਆ ਕਿ ਅਗਲੀ ਮੀਟਿੰਗ ਵਿਚ ਐਸੋਸੀਏਸ਼ਨ ਦੀਆਂ ਸਬੰਧਿਤ ਅਧਿਕਾਰੀਆਂ ਕੋਲ ਉਠਾਉਣ ਦਾ ਪ੍ਰੋਗਰਾਮ ਉਲੀਕਿਆ ਜਾਏਗਾ। ਇਹ ਮੰਗਾਂ ਮੁੱਖ ਤੌਰ 'ਤੇ ਤਿੰਨ ਤਰ੍ਹਾਂ ਦੀਆਂ ਹੋ ਸਕਦੀਆਂ ਹਨ, ਪੈੱਨਸ਼ਨ ਨਾਲ ਸਬੰਧਿਤ, ਸੀਨੀਅਰਜ਼ ਨਾਲ ਸਬੰਧਿਤ ਅਤੇ ਪਰਵਾਸੀ ਭਾਰਤੀਆਂ ਨਾਲ ਸਬੰਧਿਤ।
ਇੱਥੇ ਇਹ ਦੱਸਣਾ ਬਣਦਾ ਹੈ ਕਿ ਇਸ ਐਸੋਸੀਏਸ਼ਨ ਦੇ ਮੈਂਬਰ ਪੈੱਨਸ਼ਨਰ ਵੀ ਹਨ, ਸੀਨੀਅਰ ਸਿਟੀਜ਼ਨ ਵੀ ਹਨ ਅਤੇ ਉਹ ਪਰਵਾਸੀ ਭਾਰਤੀ ਵੀ ਹਨ। ਇਸ ਲਈ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਨੂੰ ਬੇਨਤੀ ਹੈ ਕਿ ਉਹ ਇਨ੍ਹਾਂ ਤਿੰਨਾਂ ਹੀ ਕਿਸਮਾਂ ਦੀਆਂ ਮੰਗਾਂ ਸਬੰਧੀ ਆਪਣੇ ਸੁਝਾਓ ਪੈੱਨਸ਼ਨਰਾਂ ਦੇ ਵੱਟਸਐਪ ਗਰੁੱਪ ਵਿਚ ਜਾਂ ਪ੍ਰਧਾਨ ਤੇ ਜਨਰਲ ਸਕੱਤਰ ਨੂੰ ਲਿਖਤੀ ਰੂਪ ਵਿਚ ਭੇਜ ਸਕਦੇ ਹਨ ਜਾਂ ਇਨ੍ਹਾਂ ਸਬੰਧੀ ਉਨ੍ਹਾਂ ਨਾਲ ਫ਼ੋਨ 'ਤੇ ਜ਼ਬਾਨੀ ਵੀ ਗੱਲ ਕਰ ਸਕਦੇ ਹਨ। ਇਸ ਸਬੰਧੀ ਹੋਰ ਜਾਣਕਾਰੀ ਲਈ ਪ੍ਰਧਾਨ ਇੰਜੀ. ਬਲਦੇਵ ਸਿੰਘ ਬਰਾੜ ਨੂੰ ਉਨ੍ਹਾਂ ਦੇ ਫ਼ੋਨ 437-982-5202 ਜਾਂ ਜਨਰਲ ਸਕੱਤਰ ਪ੍ਰੋ. ਜਗੀਰ ਸਿੰਘ ਕਾਹਲੋਂ ਨੂੰ 647-533-8297 'ਤੇ ਸੰਪਰਕ ਕੀਤਾ ਜਾ ਸਕਦਾ ਹੈ।

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਬੋਨੀਗਲਿਨ ਫ਼ਾਰਮਪਾਰਕ ਸੀਨੀਅਰਜ਼ ਕਲੱਬ ਨੇ ਮਨਾਇਆ’ਕੈਨੇਡਾ ਡੇਅ’ ਕੰਪਿਊਟਰ ਦੇ ਧਨੰਤਰ ਕਿਰਪਾਲ ਸਿੰਘ ਪੰਨੂੰ ਨੂੰ ਕੈਨੇਡੀਅਨ ਅਵਾਰਡ ਮਿਸੀਸਾਗਾ ‘ਚ ਪੁਲਿਸ ਕਰੂਜ਼ਰ ਨੂੰ ਗੱਡੀ ਚਾਲਕ ਨੇ ਮਾਰੀ ਟੱਕਰ ਕੈਨੇਡੀਅਨ ਪੰਜਾਬੀ ਪੋਸਟ ਅਖ਼ਬਾਰ ਨੇ ਪੂਰੇ ਕੀਤੇ ਆਪਣੇ 23 ਸਾਲ, 24ਵੇਂ ਸਾਲ ਵਿਚ ਕੀਤਾ ਪ੍ਰਵੇਸ਼ ਮਿਲਟਨ ਮਸਾਜ ਥੈਰੇਪਿਸਟ 'ਤੇ ਲੱਗਾ ਜਿਣਸੀ ਹਮਲੇ ਦਾ ਦੋਸ਼ ਵਾਤਾਵਰਣ ਦੀ ਬੇਹਤਰੀ ਲਈ ‘ਗਰੀਨ ਫਰੇਟ ਆਈਨੋਵੇਸ਼ਨ ਫੋਰਮ’ ਨਾਂ ਹੇਠ ਆਯੋਜਿਤ ਕੀਤੀ ਗਈ ਇੱਕ-ਰੋਜ਼ਾ ਕਾਨਫ਼ਰੰਸ ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਟੂਰ ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ ਪੂਰਬੀ ਯੌਰਕ ਵਿੱਚ ਗੋਲੀਬਾਰੀ ਦੇ ਸਬੰਧ `ਚ 2 ਕਾਬੂ