Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਬਾਲੀਵੁੱਡ ਵਿਚ ਬੇਮਿਸਾਲ ਯੋਗਦਾਨ ਲਈ ਅਦਾਕਾਰਾ ਆਸ਼ਾ ਪਾਰੇਖ ਹੋਣਗੇ ‘ਦਾਦਾ ਸਾਹਿਬ ਫਾਲਕੇ ਪੁਰਸਕਾਰ’ ਨਾਲ ਸਨਮਾਨਿਤ

September 27, 2022 08:06 AM

ਨਵੀਂ ਦਿੱਲੀ, 27 ਸਤੰਬਰ (ਪੋਸਟ ਬਿਊਰੋ): ਦਿੱਗਜ ਅਦਾਕਾਰਾ ਆਸ਼ਾ ਪਾਰੇਖ ਨੂੰ ਸਾਲ 2022 ਵਿੱਚ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਇਹ ਜਾਣਕਾਰੀ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਦਿੱਤੀ ਹੈ। ਆਸ਼ਾ ਪਾਰੇਖ ਹਿੰਦੀ ਸਿਨੇਮਾ ਦੀ ਇੱਕ ਅਜਿਹੀ ਅਭਿਨੇਤਰੀ ਹੈ, ਜਿਸ ਨੇ ਬਹੁਤ ਛੋਟੀ ਉਮਰ ਵਿੱਚ ਬਾਲੀਵੁੱਡ ਵਿੱਚ ਡੈਬਿਊ ਕੀਤਾ ਸੀ। ਉਨ੍ਹਾਂ ਨੇ 1952 ‘ਚ ਆਈ ਫਿਲਮ ‘ਮਾਂ’ ਤੋਂ ਬਾਲ ਕਲਾਕਾਰ ਦੇ ਰੂਪ ‘ਚ ਡੈਬਿਊ ਕੀਤਾ ਸੀ। ਇਸ ਤੋਂ ਬਾਅਦ ਬਾਲ ਕਲਾਕਾਰ ਦੇ ਤੌਰ ‘ਤੇ ਉਨ੍ਹਾਂ ਨੇ ਆਸਮਾਨ, ਧੋਬੀ ਡਾਕਟਰ, ਬਾਪ ਬੇਟੀ ਵਰਗੀਆਂ ਕਈ ਫਿਲਮਾਂ ‘ਚ ਕੰਮ ਕੀਤਾ। ‘ਆਣ ਮਿਲੋ ਸਜਨਾ’ ਅਤੇ ‘ਕਟੀ ਪਤੰਗ’ ਵਰਗੀਆਂ ਫਿਲਮਾਂ ਕਰ ਚੁੱਕੇ ਅਦਾਕਾਰਾ ਆਸ਼ਾ ਪਾਰੇਖ ਨੂੰ ‘ਦਾਦਾ ਸਾਹਿਬ ਫਾਲਕੇ ਐਵਾਰਡ 2022’ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। 60-70 ਦੇ ਦਹਾਕੇ ‘ਚ ਆਪਣੀ ਅਦਾਕਾਰੀ ਨਾਲ ਪ੍ਰਸ਼ੰਸਕਾਂ ਦੇ ਦਿਲਾਂ ‘ਤੇ ਰਾਜ ਕਰਨ ਵਾਲੀ ਆਸ਼ਾ ਪਾਰੇਖ ਨੂੰ ਬਾਲੀਵੁੱਡ ‘ਚ ਉਨ੍ਹਾਂ ਦੇ ਬੇਮਿਸਾਲ ਯੋਗਦਾਨ ਲਈ ਇਹ ਸਨਮਾਨ ਦਿੱਤਾ ਜਾ ਰਿਹਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼