Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਦਿੱਲੀ ਸ਼ਰਾਬ ਨੀਤੀ ਮਾਮਲੇ ਵਿਚ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਸਹਿਯੋਗੀ ਵਿਜੇ ਨਾਇਰ ਗ੍ਰਿਫ਼ਤਾਰ

September 27, 2022 04:59 PM

ਨਵੀਂ ਦਿੱਲੀ, 27 ਸਤੰਬਰ (ਪੋਸਟ ਬਿਊਰੋ) - ਦਿੱਲੀ ਆਬਕਾਰੀ ਨੀਤੀ ਮਾਮਲੇ ਦੀ ਜਾਂਚ ਕਰ ਰਹੀ ਸੀਬੀਆਈ ਨੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਕਰੀਬੀ ਵਿਜੇ ਨਾਇਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਸੀਬੀਆਈ ਦੀ ਐਫਆਈਆਰ ਵਿੱਚ ਵਿਜੇ ਨਾਇਰ ਪੰਜਵੇਂ ਨੰਬਰ ਦਾ ਮੁਲਜ਼ਮ ਹੈ।ਇੱਕ ਇਵੈਂਟ ਮੈਨੇਜਮੈਂਟ ਕੰਪਨੀ ਦੇ ਸਾਬਕਾ ਸੀ.ਈ.ਓ. ਵਿਜੇ ਨਾਇਰ ਲੰਬੇ ਸਮੇਂ ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ ਹਨ, ਹਾਲਾਂਕਿ ਉਨ੍ਹਾਂ ਕੋਲ ਕੋਈ ਅਹੁਦਾ ਨਹੀਂ ਹੈ।ਸੀਬੀਆਈ ਮਨੀਸ਼ ਸਿਸੋਦੀਆ ਅਤੇ ਵਿਜੇ ਨਾਇਰ ਸਮੇਤ ਘੱਟੋ-ਘੱਟ 14 ਹੋਰ ਵਿਅਕਤੀਆਂ ਦੀ ਭੂਮਿਕਾ ਦੀ ਜਾਂਚ ਕਰ ਰਹੀ ਹੈ।
ਸਤੰਬਰ ਦੇ ਪਹਿਲੇ ਹਫ਼ਤੇ ਤੱਕ ਸੀਬੀਆਈ ਨੇ ਦਿੱਲੀ ਦੇ ਆਬਕਾਰੀ ਮਾਮਲੇ ਵਿਚ ਇੱਕ ਵਾਰ ਪੰਜ ਲੋਕਾਂ ਤੋਂ ਪੁੱਛਗਿੱਛ ਕੀਤੀ ਸੀ।ਇਹ ਪੰਜ ਲੋਕ ਹਨ ਸੰਨੀ ਮਰਵਾਹਾ, ਅਮਨਦੀਪ ਢੱਲ, ਅਮਿਤ ਅਰੋੜਾ, ਸਮੀਰ ਮਹਿੰਦਰੂ ਅਤੇ ਅਰੁਣ ਰਾਮਚੰਦਰ ਪਿੱਲਈ।ਇਨ੍ਹਾਂ ਸਾਰਿਆਂ ਤੋਂ ਇੱਕ ਵਾਰ ਸੀਬੀਆਈ ਹੈੱਡਕੁਆਰਟਰ ਵਿਚ ਪੁੱਛਗਿੱਛ ਕੀਤੀ ਗਈ ਸੀ।ਵਿਜੇ ਨਾਇਰ ਅਤੇ ਦਿਨੇਸ਼ ਅਰੋੜਾ ਵਿਦੇਸ਼ ਸਨ ਇਸ ਲਈ ਉਨ੍ਹਾਂ ਤੋਂ ਪੁੱਛਗਿੱਛ ਨਹੀਂ ਕੀਤੀ ਗਈ।
ਐਫਆਈਆਰ ਦੇ ਅਨੁਸਾਰ, ਸੰਨੀ ਮਾਰਵਾਹ ਮਹਾਦੇਵ ਸ਼ਰਾਬ ਵਿਚ ਇੱਕ ਅਥੋਰਾਈਜ਼ਡ ਸਿਗਨੇਟਰੀ ਸੀ ਅਤੇ ਪੌਂਟੀ ਚੱਢਾ ਨਾਲ ਸਬੰਧਤ ਕੰਪਨੀਆਂ ਵਿੱਚ ਡਾਇਰੈਕਟਰ ਵੀ ਹੈ।ਸੰਨੀ ਮਾਰਵਾਹ ਉਸ ਵੇਲੇ ਦੇ ਆਬਕਾਰੀ ਅਧਿਕਾਰੀਆਂ ਦੇ ਬਹੁਤ ਕਰੀਬੀ ਦੱਸੇ ਜਾਂਦੇ ਹਨ।ਉਹ ਆਬਕਾਰੀ ਅਧਿਕਾਰੀਆਂ ਨੂੰ ਫਾਇਦਾ ਪਹੁੰਚਾ ਕੇ ਲਾਇਸੈਂਸ ਦਿਵਾਉਣ ਵਿਚ ਵਿਚੋਲੇ ਦਾ ਕੰਮ ਕਰਦਾ ਸੀ।ਮਹਾਦੇਵ ਲਿਕਰਸ ਕੰਪਨੀ ਓਖਲਾ ਦੇ ਬੀ 303 ਇੰਡਸਟਰੀਅਲ ਏਰੀਆ ਵਿਚ ਸਥਿਤ ਹੈ।ਇਸ ਤੋਂ ਇਲਾਵਾ 38 ਕਾਲਕਾਜੀ ਵਿੱਚ ਵੀ ਇੱਕ ਦਫ਼ਤਰ ਹੈ।ਇਸ 'ਚ ਸੰਨੀ ਮਾਰਵਾਹ ਸਿਗਨੇਟਰੀ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ