Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਇੱਕ ਮਿਸ਼ਨ ਹੈ ਜੋ ਮੈਂ ਪੰਜਾਬ ਅਤੇ ਭਾਰਤ ਲਈ ਪੂਰਾ ਕਰਨਾ ਹੈ : ਕੈਪਟਨ ਅਮਰਿੰਦਰ

September 27, 2022 05:16 PM

ਚੰਡੀਗੜ੍ਹ, 27 ਸਤੰਬਰ (ਗਿਆਨ ਸਿੰਘ): ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਨੇ ਇੱਕ ਮਿਸ਼ਨ ਪੂਰਾ ਕਰਨਾ ਹੈ। “ਮੇਰੇ ਕੋਲ ਇੱਕ ਮਿਸ਼ਨ ਹੈ ਜਿਸ ਨੂੰ ਪੂਰਾ ਕਰਨਾ ਹੈ ਅਤੇ ਉਹ ਹੈ ਰਾਜ ਅਤੇ ਦੇਸ਼ ਦੇ ਹਿੱਤ ਲਈ ਕੰਮ ਕਰਨਾ”, ਉਸਨੇ ਟਿੱਪਣੀ ਕੀਤੀ।
ਅੱਜ ਇੱਥੇ ਸੂਬਾ ਭਾਜਪਾ ਹੈੱਡਕੁਆਰਟਰ ਵਿਖੇ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਆਪਣੀ ਪਹਿਲੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪਾਰਟੀ ਪ੍ਰਧਾਨ ਜੇਪੀ ਨੱਡਾ ਦੇ ਹੱਥ ਮਜ਼ਬੂਤ ਕਰਨਾ ਚਾਹੁੰਦੇ ਹਨ।
ਦੋ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਕੈਪਟਨ ਨੇ ਕਰਤਾਰਪੁਰ ਲਾਂਘਾ ਖੋਲ੍ਹਣ ਅਤੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਪੰਜਾਬ ਨਾਲ ਵਿਸ਼ੇਸ਼ ਲਗਾਅ ਹੈ ਕਿਉਂਕਿ ਜਦੋਂ ਵੀ ਉਹ ਮੁੱਖ ਮੰਤਰੀ ਵਜੋਂ ਉਨ੍ਹਾਂ ਨੂੰ ਸੂਬੇ ਦੀ ਕੋਈ ਮੰਗ ਲੈ ਕੇ ਮਿਲੇ ਤਾਂ ਉਨ੍ਹਾਂ ਨੇ ਉਸ ਨੂੰ ਸਹਿਜੇ ਹੀ ਸਵੀਕਾਰ ਕਰ ਲਿਆ।
ਕੈਪਟਨ ਅਮਰਿੰਦਰ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਪੰਜਾਬ 'ਚ ਕੋਈ ਸ਼ਾਸਨ ਨਹੀਂ ਹੈ। ਉਨ੍ਹਾਂ ਕਿਹਾ ਕਿ ਜਰਮਨੀ ਵਿੱਚ ਜੋ ਵਾਪਰਿਆ, ਉਹ ਇੱਕ ਮੁੱਖ ਮੰਤਰੀ ਲਈ ਅਣਹੋਣੀ ਸੀ। ਉਨ੍ਹਾਂ ਕਿਹਾ ਕਿ ਇਹ ਰਾਘਵ ਚੱਢਾ ਹੀ ਹੈ ਜੋ ਅਰਵਿੰਦ ਕੇਜਰੀਵਾਲ ਦੀ ਕਮਾਨ ਹੇਠ ਸ਼ੋਅ ਚਲਾ ਰਿਹਾ ਹੈ।
ਸੀਨੀਅਰ ਆਗੂ ਨੇ ਕਿਹਾ ਕਿ ਇਹ ਇੱਕ ਸਰਕਾਰ ਲਈ ਬੜੀ ਸ਼ਰਮਨਾਕ ਗੱਲ ਹੈ ਕਿ ਸੱਤਾ ਵਿੱਚ ਸਿਰਫ਼ ਛੇ ਮਹੀਨੇ ਰਹਿੰਦਿਆਂ ਉਸ ਨੂੰ ਆਪਣੇ ਲਈ ਭਰੋਸੇ ਦਾ ਵੋਟ ਲਿਆਉਣਾ ਪਿਆ ਹੈ। “ਇਸਦਾ ਮਤਲਬ ਹੈ ਕਿ ਤੁਸੀਂ ਪਹਿਲਾਂ ਹੀ ਆਪਣੇ ਲੋਕਾਂ ਦਾ ਭਰੋਸਾ ਗੁਆ ਚੁੱਕੇ ਹੋ”, ਉਨ੍ਹਾਂ ਨੇ ‘ਆਪ’ ਲੀਡਰਸ਼ਿਪ 'ਤੇ ਤੰਜ ਕਸਦੇ ਕਿਹਾ।
ਇਸ ਦਿੱਗਜ ਆਗੂ ਨੇ ਪੰਜਾਬ ਵਿੱਚ 'ਆਪ' ਸਰਕਾਰ ਦੇ ਬਚਣ 'ਤੇ ਸ਼ੰਕਾ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਯਕੀਨ ਨਹੀਂ ਹੈ ਕਿ ਪੰਜਾਬ ਦੇ ਲੋਕ ਇਸ ਸਰਕਾਰ ਨੂੰ ਜ਼ਿਆਦਾ ਦੇਰ ਤੱਕ ਬਰਦਾਸ਼ਤ ਕਰਨਗੇ। “ਸਾਨੂੰ ਲੜਾਈ ਲਈ ਤਿਆਰ ਰਹਿਣਾ ਪਵੇਗਾ ਅਤੇ ਜਦੋਂ ਵੀ ਮੌਕਾ ਮੰਗੇਗਾ ਅਸੀਂ ਲੜਾਂਗੇ”, ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ।
ਸਾਬਕਾ ਮੁੱਖ ਮੰਤਰੀ ਨੇ ਸਿੱਖਸ ਫਾਰ ਜਸਟਿਸ ਦੇ ਆਗੂ ਗੁਰਪਤਵੰਤ ਸਿੰਘ ਪੰਨੂ 'ਤੇ ਵਰ੍ਹਦਿਆਂ ਕਿਹਾ ਕਿ ਉਹ ਸਮੁੱਚੇ ਭਾਈਚਾਰੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ, “ਪੰਜਾਬੀਆਂ ਨੇ ਦੁਨੀਆ ਭਰ ਵਿੱਚ ਆਪਣੇ ਲਈ ਇੱਕ ਮਾਣ ਵਾਲੀ ਥਾਂ ਬਣਾਈ ਹੈ ਅਤੇ ਪੰਨੂੰ ਵੱਲੋਂ ਜੋ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਸਨ, ਉਹ ਸਿਰਫ਼ ਬਦਨਾਮ ਹੀ ਕਰ ਰਹੀਆਂ ਸਨ।”
ਕੈਪਟਨ ਅਮਰਿੰਦਰ ਨੇ ਰਾਜਸਥਾਨ ਕਾਂਗਰਸ 'ਚ ਹੋ ਰਹੇ ਘਟਨਾਕ੍ਰਮ 'ਤੇ ਟਿੱਪਣੀ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਇਹ ਕਾਂਗਰਸ ਪਾਰਟੀ ਦਾ ਅੰਦਰੂਨੀ ਮਾਮਲਾ ਹੈ ਕਿਉਂਕਿ ਉਹ ਹੁਣ ਇਸ ਪਾਰਟੀ 'ਚ ਨਹੀਂ ਰਹੇ।
ਅਮਨ-ਕਾਨੂੰਨ ਦੇ ਮੁੱਦੇ ਅਤੇ ਪੰਜਾਬ ਪੁਲਿਸ ਦੇ ਖੁਫੀਆ ਹੈੱਡਕੁਆਰਟਰ 'ਤੇ ਆਰਪੀਜੀ ਹਮਲੇ ਵਰਗੀਆਂ ਘਟਨਾਵਾਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ, ਉਨ੍ਹਾਂ ਕਿਹਾ ਕਿ ਇਹ ਸ਼ਰਮ ਦੀ ਗੱਲ ਹੈ ਕਿ ਦੁਸ਼ਮਣ ਮੁਹਾਲੀ ਵਿੱਚ ਹਮਲਾ ਕਰ ਸਕਦੇ ਹਨ, ਜੋ ਚੰਡੀਗੜ੍ਹ ਦੇ ਬਹੁਤ ਨੇੜੇ ਹੈ। ਸਾਬਕਾ ਮੁੱਖ ਮੰਤਰੀ ਨੇ ਕਈ ਮੁੱਦਿਆਂ ਖਾਸ ਕਰਕੇ ਰਾਸ਼ਟਰੀ ਸੁਰੱਖਿਆ ਲਈ ਖਤਰੇ ਨਾਲ ਨਜਿੱਠਣ ਲਈ ਸੂਬਾ ਅਤੇ ਕੇਂਦਰ ਸਰਕਾਰ ਦਰਮਿਆਨ ਠੋਸ ਯਤਨਾਂ ਦਾ ਸੁਝਾਅ ਦਿੱਤਾ। ਪਰ, ਉਨ੍ਹਾਂ ਕਿਹਾ ਕਿ ਇਸ ਸਰਕਾਰ ਨੇ ਸਹਿਯੋਗੀ ਪਹੁੰਚ ਅਪਣਾਉਣ ਦੀ ਬਜਾਏ ਕੇਂਦਰ ਨਾਲ ਟਕਰਾਅ ਦਾ ਰਾਹ ਅਖਤਿਆਰ ਕਰ ਲਿਆ ਹੈ ਜੋ ਸੂਬੇ ਲਈ ਠੀਕ ਨਹੀਂ ਹੈ। ਪ੍ਰੈੱਸ ਕਾਨਫਰੰਸ ਵਿੱਚ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਸੀਨੀਅਰ ਆਗੂ ਸੁਨੀਲ ਕੁਮਾਰ ਜਾਖੜ, ਮਨੋਰੰਜਨ ਕਾਲੀਆ, ਡਾਕਟਰ ਰਾਜ ਕੁਮਾਰ ਵੇਰਕਾ ਅਤੇ ਹਰਜੀਤ ਸਿੰਘ ਗਰੇਵਾਲ ਵੀ ਮੌਕੇ ਤੇ ਹਾਜਰ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ