Welcome to Canadian Punjabi Post
Follow us on

01

July 2025
 
ਅੰਤਰਰਾਸ਼ਟਰੀ

ਉਡਾਣ ਦੇ ਅੱਧ 'ਚ ਮਿਲੀ 'ਬੰਬ ਦੀ ਧਮਕੀ', ਲੜਾਕੂ ਜਹਾਜ਼ਾਂ ਦੀ ਨਿਗਰਾਨੀ 'ਚ ਉਤਰਿਆ ਸਿੰਗਾਪੁਰ ਏਅਰਲਾਈਨਜ਼ ਦਾ ਜਹਾਜ਼

September 28, 2022 05:02 AM

ਸਿੰਗਾਪੁਰ, 28 ਸਤੰਬਰ (ਪੋਸਟ ਬਿਊਰੋ): ਸਿੰਗਾਪੁਰ ਏਅਰਲਾਈਨਜ਼ ਦੇ ਜਹਾਜ਼ ਨੂੰ ਲੜਾਕੂ ਜਹਾਜ਼ਾਂ ਦੀ ਨਿਗਰਾਨੀ ਹੇਠ ਚਾਂਗੀ ਹਵਾਈ ਅੱਡੇ 'ਤੇ ਉਤਰਨਾ ਪਿਆ। ਬੁੱਧਵਾਰ ਨੂੰ ਇਸ ਯਾਤਰੀ ਜਹਾਜ਼ ਦੇ ਇਕ ਯਾਤਰੀ ਨੇ ਬੰਬ ਦੀ ਧਮਕੀ ਦਿੱਤੀ ਸੀ। ਸਿੰਗਾਪੁਰ ਦੇ ਰੱਖਿਆ ਮੰਤਰਾਲੇ ਨੇ ਇਹ ਜਾਣਕਾਰੀ ਦਿੱਤੀ ਹੈ।ਰਾਇਟਰਜ਼ ਦੀ ਰਿਪੋਰਟ ਮੁਤਾਬਕ ਸੈਨ ਫਰਾਂਸਿਸਕੋ ਤੋਂ ਇਸ ਫਲਾਈਟ 'ਚ 37 ਸਾਲਾ ਵਿਅਕਤੀ ਬੈਠਾ ਸੀ।ਉਸ ਨੇ ਦਾਅਵਾ ਕੀਤਾ ਕਿ ਉਸ ਦੇ ਹੱਥ ਦੇ ਸਮਾਨ ਵਿਚ ਬੰਬ ਸੀ।ਪਰ ਬਾਅਦ ਵਿਚ ਪਤਾ ਲੱਗਾ ਕਿ ਬੰਬ ਦੀ ਇਹ ਧਮਕੀ ਝੂਠੀ ਸੀ।ੰਤਰਾਲੇ ਨੇ ਕਿਹਾ ਕਿ ਪੁਲਿਸ ਨੇ ਸ਼ੱਕੀ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।
ਸਿੰਗਾਪੁਰ ਪੁਲਸ ਨੇ ਅਜੇ ਤੱਕ ਇਸ ਮਾਮਲੇ 'ਤੇ ਕੋਈ ਟਿੱਪਣੀ ਨਹੀਂ ਕੀਤੀ ਹੈ।ਸਿੰਗਾਪੁਰ ਏਅਰਲਾਈਨਜ਼ ਦੇ ਬੁਲਾਰੇ ਨੇ ਦੱਸਿਆ ਕਿ ਸਾਰੇ ਯਾਤਰੀ ਅਤੇ ਚਾਲਕ ਦਲ ਸੁਰੱਖਿਅਤ ਹਨ ਅਤੇ ਜਹਾਜ਼ ਤੋਂ ਉਤਰ ਗਏ ਹਨ।ਉਸ ਨੇ ਘਟਨਾ ਬਾਰੇ ਹੋਰ ਕੋਈ ਵੀ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ ਰਾਜਨਾਥ ਐੱਸਸੀਓ ਵਿੱਚ ਪਾਕਿਸਤਾਨੀ ਰੱਖਿਆ ਮੰਤਰੀ ਨੂੰ ਨਹੀਂ ਮਿਲੇ, ਸਾਂਝੇ ਦਸਤਾਵੇਜ਼ `ਤੇ ਭਾਰਤ ਨੇ ਦਸਤਖਤ ਕਰਨ ਤੋਂ ਕੀਤਾ ਇਨਕਾਰ ਐੱਨਐੱਸਏ ਡੋਵਾਲ ਨੇ ਚੀਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਅੱਤਵਾਦ ਦਾ ਮੁਕਾਬਲਾ ਕਰਨਾ ਜ਼ਰੂਰੀ