Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਦੇਣ ਦਾ ਐਲਾਨ

September 28, 2022 07:10 AM

-ਮੀਤ ਹੇਅਰ ਨੇ ਕਈ ਸਾਲਾਂ ਤੋਂ ਰੁਕੇ ਪੁਰਸਕਾਰ ਨੂੰ ਮੁੜ ਸ਼ੁਰੂ ਕਰਨ ਲਈ ਮੁੱਖ ਮੰਤਰੀ ਦਾ ਕੀਤਾ ਧੰਨਵਾਦ
-ਯੁਵਕ ਸੇਵਾਵਾਂ ਵਿਭਾਗ ਨੇ 30 ਨਵੰਬਰ ਤੱਕ ਨੌਜਵਾਨਾਂ ਤੋਂ ਬਿਨੈ ਪੱਤਰ ਮੰਗੇ
ਹਰ ਜਿ਼਼ਲੇ ਵਿਚੋਂ 2 ਅਤੇ ਕੁੱਲ 46 ਯੁਵਕਾਂ ਨੂੰ ਮਿਲੇਗਾ ਪੁਰਸਕਾਰ, ਹਰੇਕ ਨੌਜਵਾਨ ਨੂੰ 51 ਹਜ਼ਾਰ ਰੁਪਏ ਦੀ ਇਨਾਮ ਰਾਸ਼ੀ ਨਾਲ ਸਨਮਾਨਤ ਕੀਤਾ ਜਾਵੇਗਾ
ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ 23 ਮਾਰਚ ਨੂੰ ਕੀਤਾ ਜਾਵੇਗਾ ਸਨਮਾਨਤ


ਚੰਡੀਗੜ੍ਹ, 28 ਸਤੰਬਰ (ਪੋਸਟ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਅਹਿਮ ਐਲਾਨ ਕਰਦਿਆਂ ਪਿਛਲੇ ਕਈ ਸਾਲਾਂ ਤੋਂ ਰੁਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਨੂੰ ਮੁੜ ਸ਼ੁਰੂ ਦਾ ਫੈਸਲਾਕੀਤਾ ਹੈ। ਮੁੱਖ ਮੰਤਰੀ ਦੇ ਨਿਰਦੇਸ਼ਾਂ ਉਤੇ ਯੁਵਕ ਸੇਵਾਵਾਂ ਵਿਭਾਗ ਨੇ ਪੁਰਸਕਾਰ ਲਈ ਸੂਬੇ ਦੇ ਨੌਜਵਾਨਾਂ ਤੋਂ ਬਿਨੈ ਪੱਤਰ ਮੰਗੇ ਹਨ।
ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਮੁੱਖ ਮੰਤਰੀ ਨੇ ਅੱਜ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਇਸ ਫੈਸਲੇ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸੂਬੇ ਦੇ ਵਿਕਾਸ ਵਿੱਚ ਹਿੱਸੇਦਾਰ ਬਣਾਉਣ ਅਤੇ ਉਨ੍ਹਾਂ ਨੂੰ ਸਸ਼ਕਤੀਕਰਨ ਲਈ ਕਈ ਸਾਲਾਂ ਤੋਂ ਰੁਕੇ ਇਸ ਪੁਰਸਕਾਰ ਨੂੰ ਮੁੜ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਸੂਬਾ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਸੋਚ ਨੂੰ ਅੱਗੇ ਲਿਜਾਣ ਅਤੇ ਨੌਜਵਾਨਾਂ ਨੂੰ ਸੂਬੇ ਦੀ ਅਗਵਾਈ ਲਈ ਤਿਆਰ ਕਰਨ ਲਈ ਨਿਰੰਤਰ ਕੋਸ਼ਿਸ਼ਾਂ ਕਰ ਰਹੀ ਹੈ ਜਿਸ ਦੇ ਸਿੱਟੇ ਵਜੋਂ ਇਹ ਵੱਡਾ ਫੈਸਲਾ ਲਿਆ ਗਿਆ ਹੈ।
ਮੀਤ ਹੇਅਰ ਨੇ ਅੱਗੇ ਦੱਸਿਆ ਕਿ ਪੁਰਸਕਾਰ ਲਈ ਯੋਗ ਨੌਜਵਾਨ ਯੁਵਕ ਸੇਵਾਵਾਂ ਵਿਭਾਗ ਕੋਲ 30 ਨਵੰਬਰ ਤੱਕ ਅਪਲਾਈ ਕਰ ਸਕਦੇ ਹਨ। ਇਸ ਤੋਂ ਬਾਅਦ ਵਿਭਾਗ ਇਨ੍ਹਾਂ ਦੀ ਪੜਚੋਲ ਕਰਕੇ ਸਭ ਤੋਂ ਕਾਬਲ ਅਤੇ ਸਰਵੋਤਮ ਮੈਰਿਟ ਵਾਲੇ ਹਰ ਜ਼ਿਲੇ ਵਿੱਚੋਂ 2 ਨੌਜਵਾਨਾਂ ਜਿਨ੍ਹਾਂ ਦੀ ਉਮਰ 15 ਤੋਂ 35 ਸਾਲ ਦਰਮਿਆਨ ਹੋਵੇ, ਦੀ ਚੋਣ ਕੀਤੀ ਜਾਵੇਗੀ। ਸੂਬੇ ਵਿੱਚੋਂ ਕੁੱਲ 46 ਨੌਜਵਾਨਾਂ ਨੂੰ ਇਹ ਪੁਰਸਕਾਰ ਦਿੱਤਾ ਜਾਵੇਗਾ। ਇਸ ਪੁਰਸਕਾਰ ਵਿੱਚ 51 ਹਜ਼ਾਰ ਰੁਪਏ ਦੀ ਨਗਦ ਰਾਸ਼ੀ, ਇਕ ਮੈਡਲ, ਇਕ ਸਕਰੋਲ, ਇਕ ਬਲੇਜ਼ਰ ਅਤੇ ਇਕ ਸਰਟੀਫਿਕੇਟ ਨਾਲ ਸਨਮਾਨਤ ਕੀਤਾ ਜਾਵੇਗਾ। ਨੌਜਵਾਨਾਂ ਨੂੰ ਇਸ ਪੁਰਸਕਾਰ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਨ 23 ਮਾਰਚ ਮੌਕੇ ਦਿੱਤੇ ਜਾਣਗੇ।
ਯੁਵਕ ਸੇਵਾਵਾਂ ਮੰਤਰੀ ਨੇ ਅੱਗੇ ਦੱਸਿਆ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਦੇਣ ਦੀ ਸ਼ੁਰੂਆਤ 1985 ਵਿੱਚ ਕੀਤੀ ਗਈ ਸੀ ਪਰ ਇਹ ਐਵਾਰਡ ਕਈ ਸਾਲਾਂ ਤੋਂ ਨਹੀਂ ਦਿੱਤਾ ਗਿਆ। ਇਸ ਐਵਾਰਡ ਲਈ ਯੁਵਕ ਭਲਾਈ ਗਤੀਵਿਧੀਆਂ, ਐਨ.ਸੀ.ਸੀ., ਐਨ.ਐਸ.ਐਸ., ਸਮਾਜਿਕ ਸੇਵਾਵਾਂ, ਸੱਭਿਆਚਾਰ ਗਤੀਵਿਧੀਆਂ, ਖੇਡਾਂ, ਟਰੈਕਿੰਗ, ਰਾਸ਼ਟਰੀ ਏਕਤਾ, ਖੂਨਦਾਨ, ਨਸ਼ਿਆਂ ਵਿਰੁੱਧ ਜਾਗਰੂਕਤਾ, ਵਿਦਿਅਕ ਯੋਗਤਾ, ਬਹਾਦਰੀ ਦੇ ਕਾਰਨਾਮੇ, ਸਕਾਊਟਸ ਅਤੇ ਗਾਈਡਿੰਗ ਅਤੇ ਸਾਹਸੀ ਗਤੀਵਿਧੀਆਂ ਵਿੱਚ ਹਿੱਸਾ ਲੈਣ ਵਾਲੇ ਨੌਜਵਾਨਾਂ ਵਿੱਚੋਂ ਉਨ੍ਹਾਂ ਦੀ ਮੈਰਿਟ ਅਨੁਸਾਰ ਚੋਣ ਕਰਕੇ ਇਹ ਐਵਾਰਡ ਦਿੱਤਾ ਜਾਵੇਗਾ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ