Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੇ ਜਨਮ ਦਿਨ ਨੂੰ ਸਮਰਪਿਤ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੱਢੀ ਸਾਈਕਲ ਰੈਲੀ

September 28, 2022 07:29 AM

ਡਿਪਟੀ ਕਮਿਸ਼ਨਰ ਨੇ ਸਾਈਕਲ ਰੈਲੀ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ


ਮੋਗਾ, 28 ਸਤੰਬਰ (ਪੋਸਟ ਬਿਊਰੋ): ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਇਸ ਵਾਰ ਸ਼ਹੀਦ-ਏ- ਆਜ਼ਮ ਸ੍ਰ. ਭਗਤ ਸਿੰਘ ਜੀ ਦਾ 115 ਵਾਂ ਜਨਮ ਦਿਵਸ ਬਹੁਤ ਉਤਸ਼ਾਹ ਨਾਲ ਮਨਾ ਕੇ ਵੱਖ-ਵੱਖ ਸਮਾਗਮਾਂ ਅਤੇ ਗਤੀਵਿਧੀਆਂ ਰਾਹੀਂ ਸ. ਭਗਤ ਸਿੰਘ ਜੀ ਨੂੰ ਸ਼ਰਧਾਂਜਲੀ ਭੇਂਟ ਕੀਤੀ।
ਇਨ੍ਹਾਂ ਸਮਾਗਮਾਂ ਅਤੇ ਗਤੀਵਿਧੀਆਂ ਦੀ ਲੜੀ ਵਿੱਚ ਇੱਕ ਸਾਈਕਲ ਰੈਲੀ ਦਾ ਵੀ ਆਯੋਜਨ ਕੀਤਾ ਗਿਆ। ਇਹ ਸਾਈਕਲ ਰੈਲੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਜੋਗਿੰਦਰ ਸਿੰਘ ਚੌਕ ਮੋਗਾ ਤੱਕ ਕੱਢੀ ਗਈ। ਸਾਈਕਲ ਰੈਲੀ ਨੂੰ ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਸਾਈਕਲ ਰੈਲੀ ਵਿੱਚ ਗੈਰ ਸਰਕਾਰੀ ਸੰਸਥਾਵਾਂ ਦੇ ਮੈਂਬਰਾਂ, ਸਕੂਲੀ ਵਿਦਿਆਰਥੀਆਂ ਅਤੇ ਆਮ ਲੋਕਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਪੰਜਾਬ ਬਣਾਉਣ ਵਿੱਚ ਆਪਣਾ ਨਿੱਜੀ ਯੋਗਦਾਨ ਪਾਉਣ ਦਾ ਪ੍ਰਣ ਕੀਤਾ। ਸਾਈਕਲ ਰੈਲੀ ਨੂੰ ਰਵਾਨਾ ਕਰਨ ਤੋਂ ਬਾਅਦ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ, ਐਸ.ਐਸ.ਪੀ. ਮੋਗਾ ਗੁਲਨੀਤ ਸਿੰਘ ਖੁਰਾਨਾ, ਐਸ.ਡੀ.ਐਮ. ਰਾਮ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਪ੍ਰਭਦੀਪ ਸਿੰਘ ਨੱਥੋਵਾਲ ਅਤੇ ਹੋਰ ਸਰਕਾਰੀ ਅਧਿਕਾਰੀਆਂ ਨੇ ਸਰਕਾਰੀ ਵਾਹਨਾਂ ਉੱਪਰ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਪੰਜਾਬ ਵੱਲੋਂ ਆਏ ਸ਼ਹੀਦ ਭਗਤ ਸਿੰਘ ਜੀ ਦੇ ਸਟਿੱਕਰਾਂ ਨੂੰ ਪੇਸਟ ਕੀਤਾ।
''ਸ਼ਹੀਦ-ਏ-ਆਜਮ ਸ੍ਰ. ਭਗਤ ਸਿੰਘ ਦੇ ਸੁਪਨਿਆਂ ਦਾ ਪੰਜਾਬ'' ਨੂੰ ਪ੍ਰੇਰਨਾ ਹਿੱਤ ਸਕੂਲਾਂ ਅਤੇ ਸਰਕਾਰੀ ਸੰਸਥਾਵਾਂ ਦੀਆਂ ਦੀਵਾਰਾਂ ਤੇ ਸਟੈਨਸਿਲ/ਪੇਂਟ ਵੀ ਕੀਤਾ ਗਿਆ। ਇਸ ਦਿਨ ਸਕੂਲਾਂ ਵਿੱਚ ਪੇਂਟਿੰਗ ਅਤੇ ਲੇਖ ਮੁਕਾਬਲੇ ਕਰਵਾਏ ਗਏ ਅਤੇ ਸਵੇਰ ਦੀ ਸਭਾ ਦੌਰਾਨ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਆਦਰਸ਼ਾਂ ਉੱਤੇ ਸੰਬੋਧਨ ਵੀ ਕੀਤਾ ਗਿਆ। ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ ਚੱਲਣ ਵਾਲੀਆਂ ਬੱਸਾਂ ਵਿੱਚ ਦੇਸ਼ ਭਗਤੀ ਦੇ ਗੀਤ ਚਲਾਏ ਗਏ।
ਡਿਪਟੀ ਕਮਿਸ਼ਨਰ ਨੇ ਦੱਸਿਆ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸ਼ਹੀਦ ਏ ਆਜਮ ਸ੍ਰ. ਭਗਤ ਸਿੰਘ ਜੀ ਨੂੰ ਸਮਰਪਿਤ ਗਤੀਵਿਧੀਆਂ ਸ਼ਾਮ ਤੱਕ ਜਾਰੀ ਰਹਿਣਗੀਆਂ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ