Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਵਿਸ਼ਾਲ ਰੈਲੀ ਕੱਢੀ

September 28, 2022 07:31 AM

  

ਫਿਰੋਜ਼ਪੁਰ, 28 ਸਤੰਬਰ (ਪੋਸਟ ਬਿਊਰੋ): ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ 115ਵੇਂ ਜਨਮ ਦਿਵਸ ਨੂੰ ਸਮਰਪਿਤ ਇਕ ਵਿਸ਼ਾਲ ਰੈਲੀ ਫਿਰੋਜ਼ਪੁਰ ਵਿਖੇ ਪੂਰੇ ਜੋਸ਼ੋ-ਖਰੋਸ਼ ਅਤੇ ਉਤਸ਼ਾਹ ਨਾਲ ਕੱਢੀ ਗਈ। ਇਸ ਰੈਲੀ ਵਿਚ ਰੱਖਿਆ ਸੇਵਾਵਾਂ, ਫੂਡ ਪ੍ਰੋਸੈਸਿੰਗ ਤੇ ਬਾਗਬਾਨੀ ਮੰਤਰੀ ਫੌਜਾ ਸਿੰਘ ਸਰਾਰੀ, ਵਿਧਾਇਕ ਫਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ, ਵਿਧਾਇਕ ਫਿਰੋਜ਼ਪੁਰ ਦਿਹਾਤੀ ਰਜਨੀਸ਼ ਦਹੀਆ, ਵਿਧਾਇਕ ਜ਼ੀਰਾ ਨਰੇਸ਼ ਕਟਾਰੀਆ, ਡਿਪਟੀ ਕਮਿਸ਼ਨਰ ਅਮ੍ਰਿਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਸਾਗਰ ਸੇਤੀਆ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਰੁਣ ਕੁਮਾਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

  
ਇਸ ਮੌਕੇ ਫੌਜਾ ਸਿੰਘ ਸਰਾਰੀ ਨੇ ਕਿਹਾ ਕਿ ਇਸ ਰੈਲੀ ਦਾ ਮੁੱਖ ਉਦੇਸ਼ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਦੇਣਾ ਅਤੇ ਨੌਜਵਾਨਾਂ ਨੂੰ ਉਨ੍ਹਾਂ ਦੇ ਸੁਪਨਿਆਂ ਦਾ ਮੁਲਕ ਬਣਾਉਣ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਰੈਲੀ ਉਨ੍ਹਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਦਾ ਵੀ ਇਕ ਜ਼ਰੀਆ ਹੈ।
ਡਿਪਟੀ ਕਮਿਸ਼ਨਰ ਫਿਰੋਜ਼ਪੁਰ ਨੇ ਦੱਸਿਆ ਕਿ ਇਸ ਸ਼ੁਭ ਦਿਹਾੜੇ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਡੇ ਸ਼ਹੀਦਾਂ ਦੇ ਆਦਰਸ਼ਾਂ ਤੋਂ ਲੋਕਾਂ ਨੂੰ ਪ੍ਰੇਰਿਤ ਕਰਨ ਅਤੇ ਉਨ੍ਹਾਂ ਦੇ ਸੰਕਲਪ ਦੇ ਰਾਸ਼ਟਰ ਨਿਰਮਾਣ ਦੀ ਪ੍ਰਕ੍ਰਿਆ ਨੂੰ ਸਾਕਾਰ ਕਰਨ ਲਈ ਦਿਨ ਭਰ ਵੱਖ-ਵੱਖ ਪ੍ਰੋਗਰਾਮ ਉਲੀਕੇ ਗਏ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਇਸ ਦੇਸ਼ ਲਈ ਜੋ ਕੁਰਬਾਨੀ ਦਿੱਤੀ ਹੈ, ਉਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਅਤੇ ਉਨ੍ਹਾਂ ਦਾ ਨਾਮ ਹਮੇਸ਼ਾ ਸਾਰੇ ਭਾਰਤੀਆਂ ਦੇ ਦਿਲਾਂ ਵਿੱਚ ਵਸਿਆ ਰਹੇਗਾ।
ਇਸ ਮੌਕੇ ਵਿਧਾਇਕ ਸ਼ਹਿਰੀ ਰਣਬੀਰ ਸਿੰਘ ਭੁੱਲਰ ਨੇ ਲੋਕਾਂ ਨੂੰ ਸ਼ਹੀਦਾਂ ਦੀ ਸੋਚ 'ਤੇ ਪਹਿਰਾ ਦੇਣ ਦਾ ਸੱਦਾ ਦਿੰਦਿਆਂ ਕਿਹਾ ਕਿ ਸਾਨੂੰ ਸ਼ਹੀਦਾਂ ਦੀ ਸੋਚ 'ਤੇ ਚੱਲਣ ਦਾ ਪ੍ਰਣ ਕਰਨਾ ਚਾਹੀਦਾ ਹੈ। ਉਨ੍ਹਾਂ ਦੇਸ਼ਾਂ ਅਤੇ ਵਿਦੇਸ਼ਾਂ ਚ ਵਸੇ ਪੰਜਾਬੀਆਂ ਤੇ ਦੇਸ਼ ਵਾਸੀਆਂ ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜਨਮ ਦਿਵਸ 'ਤੇ ਵਧਾਈ ਦਿੱਤੀ।
ਇਸ ਅਵਸਰ ‘ਤੇ ਵਿਧਾਇਕ ਫਿਰੋਜ਼ਪੁਰ ਦਿਹਾਤੀ ਰਜਨੀਸ਼ ਦਹੀਆ ਅਤੇ ਵਿਧਾਇਕ ਜ਼ੀਰਾ ਨਰੇਸ਼ ਕਟਾਰੀਆ ਨੇ ਸ਼ਹੀਦੇ-ਏ-ਆਜ਼ਮ ਸ. ਭਗਤ ਸਿੰਘ ਦੇ ਆਦਰਸ਼ਾਂ ‘ਤੇ ਚੱਲਣ ਦੀ ਵਚਨਬੱਧਤਾ ਦੁਹਰਾਈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸਾਗਰ ਸੇਤੀਆ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਸ਼ਹੀਦ ਭਗਤ ਸਿੰਘ ਦੀ ਜਨਮ ਦਿਵਸ ਨੂੰ ਸਮਰਪਿਤ ਵੱਖ-ਵੱਖ ਸਮਾਗਮ ਉਲੀਕੇ ਗਏ ਹਨ, ਜਿਨ੍ਹਾਂ ਦੇ ਇਕ ਹਿੱਸੇ ਵਜੋਂ ਇਹ ਰੈਲੀ ਕਰਵਾਈ ਗਈ ਹੈ।
ਇਸ ਮੌਕੇ ਰੈਲੀ ਵਿੱਚ ਭਾਗ ਲੈਣ ਵਾਲਿਆਂ ਨੇ ਬਸੰਤੀ ਦੁਪੱਟੇ ਤੇ ਬਸੰਤੀ ਰੰਗ ਦੀਆਂ ਪੱਗਾਂ ਬੰਨ੍ਹ ਕੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਨੂੰ ਸ਼ਰਧਾਂਜਲੀ ਦਿੱਤੀ। ਸ਼ਹੀਦਾਂ ਦੀ ਸੋਚ 'ਤੇ ਪਹਿਰਾ ਦੇਣ ਦਾ ਸੱਦਾ ਦਿੰਦੀ ਇਹ ਰੈਲੀ ਸਾਰਾਗੜ੍ਹੀ ਤੋਂ ਸ਼ੁਰੂ ਹੋ ਕੇ ਊਧਮ ਸਿੰਘ ਚੌਕ, ਮੁਲਤਾਨੀ ਗੇਟ ਤੋਂ ਹੁੰਦੀ ਹੋਈ ਹੁਸੈਨੀਵਾਲਾ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਸਮਾਧ 'ਤੇ ਜਾ ਕੇ ਸਮਾਪਤ ਹੋਈ। ਰੈਲੀ ਦੌਰਾਨ ਭਾਗੀਦਾਰਾਂ ਨੇ ‘ਭਗਤ ਸਿੰਘ ਤੇਰੀ ਸੋਚ 'ਤੇ, ਪਹਿਰਾ ਦਿਆਂਗੇ ਠੋਕ ਕੇ' ਅਤੇ 'ਇਨਕਲਾਬ ਜਿੰਦਾਬਾਦ' ਦੇ ਨਾਅਰਿਆਂ ਨਾਲ ਆਕਾਸ਼ ਗੂੰਜਾ ਦਿੱਤਾ। ਇਸ ਰੈਲੀ ਵਿਚ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੈਡਮ ਰਤਨਦੀਪ ਸੰਧੂ, ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ, ਸ਼ਹੀਦ ਭਗਤ ਸਿੰਘ ਰਾਜਗੁਰੂ ਸੁਖਦੇਵ ਮੈਮੋਰੀਅਲ ਦੇ ਮੈਂਬਰ, ਆਂਗਣਵਾੜੀ ਵਰਕਰਜ਼, ਐਨ ਜੀ ਓਜ਼ ਦੇ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਬੱਚਿਆਂ, ਨੌਜਵਾਨਾਂ, ਔਰਤਾਂ ਤੇ ਪੁਰਸ਼ਾਂ ਨੇ ਪੂਰੇ ਜੋਸ਼ ਤੇ ਉਤਸ਼ਾਹ ਨਾਲ ਸ਼ਿਰਕਤ ਕੀਤੀ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ