Welcome to Canadian Punjabi Post
Follow us on

05

December 2023
ਬ੍ਰੈਕਿੰਗ ਖ਼ਬਰਾਂ :
ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 100 ਏਕੜ ਪੰਚਾਇਤੀ ਜ਼ਮੀਨ ਖ਼ੁਦ ਟਰੈਕਟਰ ਚਲਾ ਕੇ ਖ਼ਾਲੀ ਕਰਵਾਈਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਲਈ ਰਾਖਵੀਆਂ ਅਸਾਮੀਆਂ ਭਰਨ ਲਈ ਕਾਰਵਾਈ ਤੇਜ਼ : ਡਾ. ਬਲਜੀਤ ਕੌਰਕੈਬਨਿਟ ਸਬ-ਕਮੇਟੀ ਵੱਲੋਂ ਕਿਸਾਨ ਤੇ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ, ਖੁਸ਼ਗਵਾਰ ਮਾਹੌਲ ਵਿੱਚ ਹੋਈਆਂ ਮੀਟਿੰਗਾਂ ਦੌਰਾਨ ਅਹਿਮ ਮਸਲੇ ਵਿਚਾਰੇ ਗਏਭਾਜਪਾ ਸੂਬਾ ਸੰਗਠਨ ਮੰਤਰੀ ਸ੍ਰੀ ਨਿਵਾਸੁਲੂ ਨੇ ਡੇਰਾ ਬਿਆਸ ਵਿਖੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤਭਾਰਤ ਅਤੇ ਕੀਨੀਆ ਮਿਲ ਕੇ ਸਮੁੰਦਰੀ ਡਾਕੂਆਂ ਨਾਲ ਲੜਨਗੇ, ਪ੍ਰਧਾਨ ਮੰਤਰੀ ਮੋਦੀ ਅਤੇ ਕੀਨੀਆ ਦੇ ਰਾਸ਼ਟਰਪਤੀ ਨੇ ਕੀਤੀ ਚਰਚਾ ਬ੍ਰਿਟੇਨ ਵਿੱਚ ਪੋਰਨ ਦੇਖਣ ਲਈ ਫੇਸ ਸਕੈਨਿੰਗ ਸੈਲਫੀ ਜ਼ਰੂਰੀ, 6 ਨਵੇਂ ਨਿਯਮ ਬਣੇਚੇਨੱਈ ਵਿਚ ਭਾਰੀ ਮੀਂਹ ਕਾਰਨ ਸੈਂਕੜੇ ਰੇਲਗੱਡੀਆਂ ਅਤੇ ਉਡਾਨਾਂ ਰੱਦਦਿੱਲੀ ਵਿਚ ਹਿੰਦੂ ਰਾਓ ਹਸਪਤਾਲ ਵਿਚ ਕੂੜੇ ਦੇ ਢੇਰ ਦੇਖ ਕੇ ਮੇਅਰ ਸ਼ੈਲੀ ਓਬਰਾਏ ਨੇ ਮੈਡੀਕਲ ਸੁਪਰਡੈਂਟ ਨੂੰ ਕੀਤਾ ਮੁਅੱਤਲ
 
ਪੰਜਾਬ

30 ਸਤੰਬਰ ਨੂੰ ਸੰਯੁਕਤ ਕਿਸਾਨ ਮੋਰਚਾ ਕਰੇਗਾ ਪੰਜਾਬ ਵਿਚ ਚੱਕਾ ਜਾਮ

September 28, 2022 07:32 AM

ਚੰਡੀਗੜ੍ਹ 28 ਸਤੰਬਰ (ਪੋਸਟ ਬਿਊਰੋ): ਕਿਸਾਨ ਆਗੂਆਂ ਨੇ ਪ੍ਰੈੱਸ ਨੋਟ ਜਾਰੀ ਕਰਕੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨਾਲ 2 ਅਗਸਤ ਨੂੰ ਕਿਸਾਨਾਂ ਨਾਲ ਹੋਈ ਮੀਟਿੰਗ ਵਿੱਚ ਮੰਨੀਆਂ ਹੋਈਆਂ ਮੰਗਾਂ ਤੋਂ ਹੁਣ ਸਰਕਾਰ ਮੁੱਕਰ ਰਹੀ ਹੈ ਉੱਪਰੋਂ ਕੁਦਰਤੀ ਕਰੋਪੀ ਕਾਰਨ ਝੋਨੇ ਦੀ ਇੱਕ ਲੱਖ ਏਕੜ ਤੋਂ ਵੱਧ ਫਸਲ ਵਾਇਰਸ ਨਾਲ ਖ਼ਰਾਬ ਹੋ ਗਈ ਹੈ ਅਤੇ ਹੁਣੇ ਹੋਈ ਬੇਮੌਸਮੀ ਬਾਰਸ਼ ਨੇ ਝੋਨੇ ਸਮੇਤ ਸਬਜ਼ੀਆਂ ਚਾਰਾ ਅਤੇ ਗੰਨੇ ਦਾ ਭਾਰੀ ਨੁਕਸਾਨ ਕੀਤਾ ਹੈ, ਜਿਸ ਦਾ ਸਰਕਾਰ ਨੂੰ ਤੁਰੰਤ ਮੁਆਵਜ਼ਾ ਜਾਰੀ ਕਰਨਾ ਚਾਹੀਦਾ ਹੈ।
ਪਾਵਰਕਾਮ ਦੇ ਮਹਿਕਮੇ ਨਾਲ ਸੰਬੰਧਤ ਮੁਸ਼ਕਲਾਂ ਦਾ ਹੱਲ ਨਾ ਕਰਨ, ਬੁੱਢੇ ਨਾਲੇ ਦੇ ਜਹਿਰੀਲੇ ਪਾਣੀ ਦੇ ਰਲੇਵੇਂ ਨੂੰ ਨਾ ਰੋਕਣਾ, 2007 ਦੀ ਪਾਲਸੀ ਅਨੁਸਾਰ 19200 ਨਿਕਾਸੀ 70 ਹਜਾਰ ਏਕੜ ਜ਼ਮੀਨ ਦੇ ਇੰਤਕਾਲ ਨੂੰ ਬਹਾਲ ਕਰਵਾਉਣਾ, ਜ਼ਮੀਨਾਂ ਦੇ ਅਬਾਦਕਾਰ ਕਿਸਾਨਾਂ ਦੇ ਉਜਾੜੇ ਨੂੰ ਰੋਕਦੇ ਹੋਏ ਟੋਕਨ ਮਨੀ ਲੈ ਕਿ ਮਾਲਕੀ ਹੱਕ ਦੇਣ,ਪੰਜਾਬ ਦੀਆਂ ਨੌਕਰੀਆਂ ਬਾਹਰੀ ਰਾਜਾਂ ਨੂੰ ਦੇਣ ਵਿਰੁੱਧ,ਰੇਤਾ ਦੀ ਸਪਲਾਈ ਯਕੀਨੀ ਆਂਦਿ ਮੰਗਾਂ ਤੂੰ ਸੂਬਾ ਸਰਕਾਰ ਦੇ ਮੁਕਰਨ ਕਾਰਨ ਜ਼ਬਰਦਸਤ ਰੋਸ ਵਜੋਂ 30 ਸਤੰਬਰ ਨੂੰ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਵੱਲੋਂ 2 ਅਗਸਤ ਦੇ ਰੋਡ ਜਾਮ ਕਰਨ ਦੇ ਮੁਲਤਵੀ ਕੀਤੇ ਹੋਏ ਧਰਨੇ ਨੂੰ ਮੁੜ ਲਾਗੂ ਕਰਦੇ ਹੋਏ ਪੰਜਾਬ ਵਿੱਚ ਰੋਡ ਜਾਮ ਕੀਤੇ ਜਾਣਗੇ।
ਝੋਨੇ ਦੀ ਪੈਦਾਵਾਰ ਨਾਲੋਂ ਘੱਟ ਝੋਨਾ ਖਰੀਦਣ ਦਾ ਨੋਟੀਫਿਕੇਸ਼ਨ ਜਾਰੀ ਕਰਕੇ ਅਤੇ ਪਰਾਲੀ ਨਾ ਸਾੜਨ ਬਦਲੇ ਦਿੱਤੇ ਜਾਣ ਵਾਲੇ ਮੁਆਵਜ਼ੇ ਤੋਂ ਮੁੱਕਰ ਕੇ ਕਿਸਾਨਾਂ ਦਾ ਹੋਰ ਵੀ ਆਰਥਿਕ ਨੁਕਸਾਨ ਕਰਨ ਤੇ ਸਰਕਾਰ ਤੁਲੀ ਹੋਈ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਲੰਪੀ ਸਕਿਨ ਬਿਮਾਰੀ ਕਾਰਨ ਕਿਸਾਨਾਂ ਦੇ ਪਸ਼ੂ ਧਨ ਦੇ ਹੋਏ ਨੁਕਸਾਨ ਦੀ ਪੂਰਤੀ ਲਈ,ਕੱਚੇ ਵੈਟਰਨਰੀ ਇੰਸਪੈਕਟਰ ਨੂੰ ਪੱਕਿਆਂ ਕਰਨਾਂ, ਗੰਨੇ ਦਾ ਰੇਟ ਭਾਅ 470 ਰੁਪਏ ਪ੍ਰਤੀ ਕੁਵਿੰਟਲ ਲਾਗਤ ਮੁੱਲ਼ ਨੂੰ ਮੁੱਖ ਰੱਖ ਕੇ ਤਹਿ ਕਰਨਾਂ, ਫਗਵਾੜਾ ਮਿੱਲ ਸਮੇ ਨਿੱਜੀ ਮਿਲਾਂ ਤੋਂ ਗੰਨੇ ਦਾ ਬਕਾਇਆ ਲੈਣਾ,ਸ਼ਹੀਦ ਕਿਸਾਨਾਂ ਦੇ ਵਾਰਸਾਂ ਨੂੰ ਨੌਕਰੀਆਂ ਦਵਾਉਣ, (ਸਿੱਧੀ ਬਿਜਾਈ) ਵਾਲੇ ਝੋਨੇ ਦੀ ਸਹਾਇਤਾ ਰਾਸ਼ੀ ਨਾ ਦੇਣਾ, 2 ਕਨਾਲਾਂ ਤੱਕ ਦੀ ਰਜਿਸਟਰੀ ਲਈ ਵਿੱਚ ਛੋਟ ਨਾ ਦੇਣਾ, ਹੜ ਕਾਰਨ ਦਰਿਆਵਾਂ ਨੇੜੇ ,ਬਾਰਸ਼,ਗੜ੍ਹੇਮਾਰੀ,ਸੁੰਡੀ ਜਾ ਮੱਛਰ ਕਾਰਨ ਨਰਮਾ,ਝੋਨਾਂ,ਸਬਜੀਆਂ ਅਤੇ ਕਿਨੂੰਆਂ ਦੇ ਬਾਗਾਂ ਦੇ ਨੁਕਸਾਨ ਦੀ ਪੂਰਤੀ, ਬਾਸਮਤੀ ਤੇ ਐੱਮ ਐੱਸ ਪੀ ਦੀ ਗਰੰਟੀ, ਬੰਦ ਪਈਆਂ ਸਹਿਕਾਰੀ ਖੰਡ ਮਿੱਲਾਂ ਨੂੰ ਚਲਾਉਣਾ,5 ਨਵੰਬਰ ਨੂੰ ਖੰਡ ਮਿੱਲਾਂ ਨੂੰ ਚਾਲੂ ਕਰਨ ਤੋਂ ਵੀ ਸਰਕਾਰ ਅਸਮਰੱਥ ਜਾਪਦੀ ਹੈ.
ਇਸ ਮੌਕੇ ਬੋਲਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਦੀਆਂ ਗੰਭੀਰ ਮੁਸ਼ਕਲਾਂ ਦੇ ਹੱਲ ਲਈ ਸਰਕਾਰ ਬਿਲਕੁਲ ਹੀ ਸੰਜੀਦਾ ਨਹੀਂ ਅਤੇ ਸਰਕਾਰ ਲਾਰੇ ਲੱਪੇ ਅਤੇ ਡੰਗ ਟਪਾਊ ਵਾਲੀ ਨੀਤੀ ਤੇ ਕੰਮ ਕਰ ਰਹੀ ਹੈ ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ . ਅਤੇ ਪੰਜਾਬ ਵਿਚ ਰੋਡ ਜਾਮ ਹੋਣ ਕਾਰਨ ਲੋਕਾਂ ਨੂੰ ਹੋਣ ਵਾਲੀ ਪ੍ਰੇਸ਼ਾਨੀ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੋਵੇਗੀ ਅਤੇ ਅਸੀਂ ਲੋਕਾਂ ਨੂੰ ਅਪੀਲ ਕਰਦੇ ਹਾਂ ਕਿ 30 ਸਤੰਬਰ ਨੂੰ ਸਾਡਾ ਸਹਿਯੋਗ ਕਰਦੇ ਹੋਏ ਸਫਰ ਲਈ ਨਾਂ ਜਾਉ।ਐਂਬੂਲੈਸ,ਮੈਡੀਕਲ ਸੇਵਾਵਾਂ ਅਤੇ ਸਕੂਲ ਵਾਹਨਾਂ ਨੂੰ ਛੋਟ ਦਿੱਤੀ ਜਾਵੇਗੀ।
ਇਸ ਮੌਕੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਭਾਰਤ ਵਿੱਚ ਸ਼ਾਮਲ ਕਿਸਾਨ ਜਥੇਬੰਦੀਆਂ ਦੇ ਆਗੂ ਜਗਜੀਤ ਸਿੰਘ ਡੱਲੇਵਾਲ, ਗੁਰਿੰਦਰ ਸਿੰਘ ਭੰਗੂ, ਇੰਦਰਜੀਤ ਸਿੰਘ ਕੋਟਬੁੱਢਾ,ਬਲਦੇਵ ਸਿੰਘ ਸਿਰਸਾ,ਪ੍ਰਧਾਨ ਸੁਖਦੇਵ ਸਿੰਘ ਭੋਜਰਾਜ, ਸੁਖਪਾਲ ਸਿੰਘ ਡੱਫਰ, ਪ੍ਰਧਾਨ ਸਤਨਾਮ ਸਿੰਘ ਬਾਗੜੀਆਂ, ਹਰਸ਼ਲਿਦਰ ਸਿੰਘ ਕਿਸ਼ਨਗੜ,ਅਮਰਜੀਤ ਸਿੰਘ ਰੜਾ,ਗੁਰਚਰਨ ਸਿੰਘ ਭੀਖੀ, ਬਾਬਾ ਕੰਵਲਜੀਤ ਸਿੰਘ ਪੰਡੋਰੀ, ਰਘਬੀਰ ਸਿੰਘ ਭੰਗਾਲਾ,ਰਜਿੰਦਰ ਸਿੰਘ ਬੈਨੀਪਾਲ,ਸ਼ੇਰਾ ਅਠਵਾਲ,ਬਲਬੀਰ ਸਿੰਘ ਰੰਧਾਵਾ ਆਦਿ ਹਾਜਿ਼ਰ ਸਨ।

 

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 100 ਏਕੜ ਪੰਚਾਇਤੀ ਜ਼ਮੀਨ ਖ਼ੁਦ ਟਰੈਕਟਰ ਚਲਾ ਕੇ ਖ਼ਾਲੀ ਕਰਵਾਈ ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਲਈ ਰਾਖਵੀਆਂ ਅਸਾਮੀਆਂ ਭਰਨ ਲਈ ਕਾਰਵਾਈ ਤੇਜ਼ : ਡਾ. ਬਲਜੀਤ ਕੌਰ ਕੈਬਨਿਟ ਸਬ-ਕਮੇਟੀ ਵੱਲੋਂ ਕਿਸਾਨ ਤੇ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ, ਖੁਸ਼ਗਵਾਰ ਮਾਹੌਲ ਵਿੱਚ ਹੋਈਆਂ ਮੀਟਿੰਗਾਂ ਦੌਰਾਨ ਅਹਿਮ ਮਸਲੇ ਵਿਚਾਰੇ ਗਏ ਭਾਜਪਾ ਸੂਬਾ ਸੰਗਠਨ ਮੰਤਰੀ ਸ੍ਰੀ ਨਿਵਾਸੁਲੂ ਨੇ ਡੇਰਾ ਬਿਆਸ ਵਿਖੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਰਾਮ ਬਾਗ ਫਿਰੋਜ਼ਪੁਰ ਛਾਉਣੀ ਵਿਖੇ ਪ੍ਰੋਗਰਾਮ ਆਯੋਜਿਤ ਭਾਸ਼ਾ ਵਿਭਾਗ ਮੋਹਾਲੀ ਵੱਲੋਂ ‘ਮਨ ਤਨ ਭਏ ਅਰੋਗਾ’ਪੁਸਤਕ ’ਤੇ ਵਿਚਾਰ ਚਰਚਾ ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ ਦੇ ਪੰਜਾਬੀ ਵਿਭਾਗ ਨੇ ਮਨਾਇਆ ਭਾਈ ਵੀਰ ਸਿੰਘ ਜੀ ਦਾ ਜਨਮ ਦਿਨ ਫਰੀਦਕੋਟ ਦੇ ਬਰਜਿੰਦਰਾ ਕਾਲਜ ਵਿੱਚ ਚੱਲ ਰਹੀ ਆਪਦਾ ਮਿੱਤਰ ਸਿਖਲਾਈ ਦਾ ਬਾਰਵਾਂ ਦਿਨ ਸਫਲਤਾਪੂਰਵਕ ਸਮਾਪਤ ਆਯੁਸ਼ਮਾਨ ਕਾਰਡ ਬੰਪਰ ਡਰਾਅ: ਪੰਜਾਬ ਸਰਕਾਰ ਨੇ ਆਖਰੀ ਤਰੀਕ ਵਧਾ ਕੇ 31 ਦਸੰਬਰ ਕੀਤੀ ਪੰਜਾਬ ਸਰਕਾਰ ਵੱਲੋਂ ਪਠਾਨਕੋਟ ’ਚ ਗ਼ੈਰ-ਕਾਨੂੰਨੀ ਖਣਨ ਵਿਰੁੱਧ ਜ਼ੋਰਦਾਰ ਕਾਰਵਾਈ; 7 ਵਿਅਕਤੀ ਗ੍ਰਿਫ਼ਤਾਰ ਅਤੇ ਮਸ਼ੀਨਰੀ ਜ਼ਬਤ